Thu, Dec 12, 2024
Whatsapp

Himachal Weather Update: ਹਿਮਾਚਲ ਪ੍ਰਦੇਸ਼ ’ਚ ਭਾਰੀ ਤਬਾਹੀ ਵਿਚਾਲੇ ਮੁੜ ਮੌਸਮ ਵਿਭਾਗ ਦਾ ਅਲਰਟ ਜਾਰੀ

ਮੌਸਮ ਵਿਭਾਗ ਮੁਤਾਬਿਕ ਚੰਬਾ, ਕਾਂਗੜਾ, ਸ਼ਿਮਲਾ, ਕੁੱਲੂ, ਮੰਡੀ, ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ 21 ਤੋਂ 23 ਅਗਸਤ ਤੱਕ ਭਾਰੀ ਮੀਂਹ ਪੈ ਸਕਦਾ ਹੈ।

Reported by:  PTC News Desk  Edited by:  Aarti -- August 19th 2023 11:09 AM
Himachal Weather Update: ਹਿਮਾਚਲ ਪ੍ਰਦੇਸ਼ ’ਚ ਭਾਰੀ ਤਬਾਹੀ ਵਿਚਾਲੇ ਮੁੜ ਮੌਸਮ ਵਿਭਾਗ ਦਾ ਅਲਰਟ ਜਾਰੀ

Himachal Weather Update: ਹਿਮਾਚਲ ਪ੍ਰਦੇਸ਼ ’ਚ ਭਾਰੀ ਤਬਾਹੀ ਵਿਚਾਲੇ ਮੁੜ ਮੌਸਮ ਵਿਭਾਗ ਦਾ ਅਲਰਟ ਜਾਰੀ

Himachal Weather Update: ਹਿਮਾਚਲ ਪ੍ਰਦੇਸ਼ ਪਿਛਲੇ ਕੁਝ ਦਿਨਾਂ ਤੋਂ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਵਾਨਾਂ ’ਚ ਵੀ ਵਾਧਾ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਪਿਛਲੇ ਸੱਤ ਦਿਨਾਂ ਦੌਰਾਨ ਆਮ ਨਾਲੋਂ 81 ਫੀਸਦੀ ਵੱਧ ਮੀਂਹ ਪਿਆ ਹੈ। ਇਸ ਕਾਰਨ ਖਾਸ ਕਰਕੇ ਸ਼ਿਮਲਾ, ਮੰਡੀ ਅਤੇ ਕਾਂਗੜਾ ਜ਼ਿਲ੍ਹਿਆਂ ਵਿੱਚ ਤਬਾਹੀ ਹੋਈ ਹੈ। ਇਸ ਦੌਰਾਨ ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ ਚੰਬਾ, ਕਾਂਗੜਾ, ਸ਼ਿਮਲਾ, ਕੁੱਲੂ, ਮੰਡੀ, ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ 21 ਤੋਂ 23 ਅਗਸਤ ਤੱਕ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਮੱਦੇਨਜ਼ਰ ਜਨਤਾ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਇਸ ਦੌਰਾਨ ਲੋਕਾਂ ਨੂੰ ਨਦੀਆਂ ਅਤੇ ਡਰੇਨਾਂ ਅਤੇ ਜ਼ਮੀਨ ਖਿਸਕਣ ਵਾਲੇ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।


ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ, ਹੜ੍ਹਾਂ, ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ 10,000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਇਸ ਨਾਲ ਕਿਸਾਨਾਂ ਅਤੇ ਬਾਗਬਾਨਾਂ ਦੀਆਂ ਨਕਦੀ ਫਸਲਾਂ ਤਬਾਹ ਹੋ ਗਈਆਂ ਹਨ।

ਦੂਜੇ ਪਾਸੇ ਹਿਮਾਚਲਪ੍ਰਦੇਸ਼ ’ਚ ਮੌਸਮ ’ਚ ਆਈ ਤਬਦੀਲੀ ਦੇ ਕਾਰਨ ਮੈਦਾਨੀ ਇਲਾਕਿਆਂ ’ਚ ਹੜ੍ਹ ਆਇਆ ਹੋਇਆ ਹੈ। ਜੀ ਹਾਂ ਪੰਜਾਬ ਦੇ ਕਈ ਇਲਾਕਿਆਂ ’ਚ ਲੋਕਾਂ ਦੇ ਘਰਾਂ ਅਤੇ ਖੇਤਾਂ ’ਚ ਪਾਣੀ ਭਰ ਗਿਆ ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
 

- PTC NEWS

Top News view more...

Latest News view more...

PTC NETWORK