Weather Forecast: ਪੰਜਾਬ ਸਮੇਤ ਇਨ੍ਹਾਂ ਰਾਜਾਂ ਲਈ ਚੇਤਾਵਨੀ, ਜਾਣੋ ਮੌਸਮ ਦੀ ਨਵੀਂ ਅਪਡੇਟ
Punjab Weather: ਦੇਸ਼ ਭਰ 'ਚ ਇਕ ਵਾਰ ਫਿਰ ਤੋਂ ਭਾਰੀ ਬਾਰਿਸ਼ ਨੇ ਲੋਕਾਂ ਦਾ ਤਣਾਅ ਵਧਾ ਦਿੱਤਾ ਹੈ। ਰਾਜਧਾਨੀ ਦਿੱਲੀ 'ਚ ਬੁੱਧਵਾਰ (26 ਜੁਲਾਈ) ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ, ਮੌਸਮ ਵਿਭਾਗ ਅਨੁਸਾਰ 26 ਅਤੇ 27 ਜੁਲਾਈ ਨੂੰ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪਵੇਗਾ। ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਮੰਗਲਵਾਰ ਨੂੰ ਬੱਦਲ ਫਟਣ ਨਾਲ ਦੋ ਪੁਲ ਰੁੜ੍ਹ ਗਏ ਅਤੇ ਕਈ ਥਾਵਾਂ 'ਤੇ ਸੜਕਾਂ ਟੁੱਟ ਗਈਆਂ, ਜਿਸ ਤੋਂ ਬਾਅਦ ਮੌਸਮ ਵਿਭਾਗ ਨੇ ਸੂਬੇ 'ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਆਈਐਮਡੀ ਨੇ ਪੂਰਬੀ ਮੱਧ ਭਾਰਤ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਦਿੱਲੀ 'ਚ ਭਾਰੀ ਮੀਂਹ ਤੋਂ ਬਾਅਦ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ
ਦਿੱਲੀ-ਐਨਸੀਆਰ ਵਿੱਚ ਬੁੱਧਵਾਰ ਸਵੇਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਨੋਇਡਾ ਅਤੇ ਗਾਜ਼ੀਆਬਾਦ 'ਚ ਭਾਰੀ ਮੀਂਹ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਨੇ ਰਾਜਧਾਨੀ 'ਚ ਭਾਰੀ ਮੀਂਹ ਨੂੰ ਲੈ ਕੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਸੀ, ਦੂਜੇ ਪਾਸੇ ਦਿੱਲੀ ਵਿੱਚ ਯਮੁਨਾ ਨਦੀ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ।
ਪੰਜਾਬ ਵਿੱਚ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ ਅੱਜ ਮੌਸਮ ਨੂੰ ਲੈ ਕੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ ਪੰਜਾਬ ਦੇ ਤਿੰਨੋਂ ਖਿੱਤਿਆਂ, ਦੁਆਬਾ-ਮਾਝਾ ਅਤੇ ਮਾਲਵੇ ਵਿੱਚ ਗਰਜ, ਗੜ੍ਹੇਮਾਰੀ ਨਾਲ ਮੀਂਹ ਪਵੇਗਾ। ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਫਾਜ਼ਿਲਕਾ ਅਤੇ ਮੋਗਾ ਨੂੰ ਛੱਡ ਕੇ ਕੱਲ੍ਹ ਮੌਸਮ ਅਜਿਹਾ ਹੀ ਰਹੇਗਾ।
ਮੌਸਮ ਵਿਭਾਗ ਅਨੁਸਾਰ ਬੁੱਧਵਾਰ (26 ਜੁਲਾਈ) ਨੂੰ ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬੁੱਧਵਾਰ ਨੂੰ ਪੂਰਬੀ ਰਾਜਸਥਾਨ, ਪੱਛਮੀ ਰਾਜਸਥਾਨ, ਜੰਮੂ-ਕਸ਼ਮੀਰ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੂਰਬੀ ਮੱਧ ਪ੍ਰਦੇਸ਼, ਪੱਛਮੀ ਭਾਰਤ, ਕੋਂਕਣ, ਗੋਆ ਅਤੇ ਮਹਾਰਾਸ਼ਟਰ ਵਿੱਚ 29 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ।
ਆਈਐਮਡੀ ਨੇ ਉੱਤਰ ਪ੍ਰਦੇਸ਼ ਦੇ 30 ਜ਼ਿਲ੍ਹਿਆਂ ਵਿੱਚ 26 ਜੁਲਾਈ ਨੂੰ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਸੂਬੇ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਵਿੱਚ 3 ਤੋਂ 4 ਡਿਗਰੀ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਹੋਰ ਜ਼ਿਲ੍ਹਿਆਂ ਵਿੱਚ ਅਗਲੇ 36 ਘੰਟਿਆਂ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਉੱਤਰਾਖੰਡ ਦੇ ਸੱਤ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 26 ਜੁਲਾਈ ਨੂੰ ਹਰਿਦੁਆਰ, ਨੈਨੀਤਾਲ, ਚਮੋਲੀ ਅਤੇ ਯੂਐਸਨਗਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭਾਰੀ ਮੀਂਹ ਤੋਂ ਬਾਅਦ ਰਾਜਸਥਾਨ ਵਿੱਚ ਵੀ ਪਾਣੀ ਭਰਨ ਦੀ ਸਮੱਸਿਆ ਪੈਦਾ ਹੋ ਗਈ ਹੈ। ਮੌਸਮ ਵਿਭਾਗ ਨੇ ਸੂਬੇ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ
ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਮੰਗਲਵਾਰ ਸਵੇਰੇ ਬੱਦਲ ਫਟਣ ਨਾਲ ਇਲਾਕੇ 'ਚ ਕੁਝ ਘਰਾਂ ਅਤੇ ਵਾਹੀਯੋਗ ਜ਼ਮੀਨਾਂ ਨੂੰ ਨੁਕਸਾਨ ਪਹੁੰਚਿਆ ਅਤੇ ਇਲਾਕੇ 'ਚ ਬਿਜਲੀ ਸਪਲਾਈ 'ਚ ਵਿਘਨ ਪਿਆ। ਅਧਿਕਾਰੀਆਂ ਨੇ ਦੱਸਿਆ ਕਿ ਦੋ ਪੁਲ ਰੁੜ੍ਹ ਗਏ ਹਨ ਅਤੇ ਭੁੰਤਰ-ਗਡਸਾ ਸੜਕ ਕਈ ਥਾਵਾਂ ਤੋਂ ਟੁੱਟ ਗਈ ਹੈ। ਸਥਾਨਕ ਮੌਸਮ ਵਿਭਾਗ ਨੇ 26 ਅਤੇ 27 ਜੁਲਾਈ ਨੂੰ 12 ਵਿੱਚੋਂ 8 ਜ਼ਿਲ੍ਹਿਆਂ ਵਿੱਚ ਅਲੱਗ-ਥਲੱਗ ਥਾਵਾਂ 'ਤੇ ਭਾਰੀ ਬਾਰਿਸ਼ ਲਈ 'orange' ਅਲਰਟ ਜਾਰੀ ਕੀਤਾ ਹੈ।
- PTC NEWS