Sun, Dec 15, 2024
Whatsapp

Notice To Education Minister: ਹਾਈਕੋਰਟ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਨੋਟਿਸ ਕੀਤਾ ਜਾਰੀ, ਇੱਥੇ ਜਾਣੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ, ਸਕੱਤਰ ਤਕਨੀਕੀ ਸਿੱਖਿਆ ਅਤੇ ਹੋਰਨਾਂ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Reported by:  PTC News Desk  Edited by:  Aarti -- August 09th 2023 06:13 PM
Notice To Education Minister: ਹਾਈਕੋਰਟ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਨੋਟਿਸ ਕੀਤਾ ਜਾਰੀ, ਇੱਥੇ ਜਾਣੋ ਕੀ ਹੈ ਮਾਮਲਾ

Notice To Education Minister: ਹਾਈਕੋਰਟ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਨੋਟਿਸ ਕੀਤਾ ਜਾਰੀ, ਇੱਥੇ ਜਾਣੋ ਕੀ ਹੈ ਮਾਮਲਾ

Notice To Education Minister: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ, ਸਕੱਤਰ ਤਕਨੀਕੀ ਸਿੱਖਿਆ ਅਤੇ ਹੋਰਨਾਂ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਨੋਟਿਸ ਹਾਈ ਕੋਰਟ ਨੇ ਲਹਿਰਾ ਗਾਗਾ ਦੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਸਟਾਫ਼ ਨੂੰ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਉਨ੍ਹਾਂ ਦੀ ਤਨਖਾਹ ਜਾਰੀ ਨਾ ਕੀਤੇ ਜਾਣ ’ਤੇ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ। 

ਦੱਸ ਦਈਏ ਕਿ ਦਸੰਬਰ 2019 ਤੋਂ ਇਸ ਕਾਲਜ ਦੇ ਸਟਾਫ ਨੂੰ ਤਨਖਾਹ ਜਾਰੀ ਨਹੀਂ ਕੀਤੀ ਗਈ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਸਟਾਫ ਦੀ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ 20 ਅਪ੍ਰੈਲ ਨੂੰ ਉਨ੍ਹਾਂ ਨੂੰ ਤਨਖਾਹ ਜਾਰੀ ਕਰਨ ਦੇ ਆਦੇਸ਼ ਦਿੱਤੇ ਸੀ। 


ਇਹ ਹੈ ਪੂਰਾ ਮਾਮਲਾ 

ਦਰਅਸਲ, ਸੰਗਰੂਰ ਦੇ ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਮੁਲਾਜ਼ਮ ਸੁਨਾਤਿਆ ਕੁਮਾਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਪਟੀਸ਼ਨਰ ਨੇ ਕਿਹਾ ਸੀ ਕਿ ਉਸ ਨੂੰ ਅਤੇ ਹੋਰ ਸਟਾਫ਼ ਨੂੰ 16 ਦਸੰਬਰ 2019 ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਹਨ। ਕੇਸ ਵਿੱਚ ਹਾਈ ਕੋਰਟ ਵੱਲੋਂ 16 ਮਈ 2023 ਨੂੰ ਸੰਸਥਾ ਦੀ ਜਾਇਦਾਦ ਵੇਚਣ ਅਤੇ ਪਟੀਸ਼ਨਰ ਅਤੇ ਹੋਰ ਸਟਾਫ਼ ਨੂੰ ਤਨਖ਼ਾਹ ਦੇਣ ਦੇ ਹੁਕਮ ਜਾਰੀ ਕੀਤੇ ਗਏ ਸੀ। 

ਹਰਜੋਤ ਸਿੰਘ ਬੈਂਸ ਹਨ ਚੇਅਰਮੈਨ 

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤਕਨੀਕੀ ਸਿੱਖਿਆ ਦੇ ਬੋਰਡ ਆਫ਼ ਗਵਰਨਰਜ਼ ਅਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ (ਸੰਗਰੂਰ) ਦੇ ਚੇਅਰਮੈਨ ਹਨ।

ਇਹ ਵੀ ਪੜ੍ਹੋ:Moose Wala murder case: ਗੈਂਗਸਟਰ ਲਾਰੈਂਸ ਤੇ ਭਗਵਾਨਪੁਰੀਆ ਸਣੇ 25 ਮੁਲਜ਼ਮਾਂ ਦੀ ਅੱਜ ਮਾਨਸਾ ਅਦਾਲਤ ’ਚ ਪੇਸ਼ੀ

- PTC NEWS

Top News view more...

Latest News view more...

PTC NETWORK