Pakistan Train Accident: ਪਾਕਿਸਤਾਨ 'ਚ ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ ਬੋਗੀਆਂ ਪਟੜੀ ਤੋਂ ਉਤਰੀਆਂ; 15 ਲੋਕਾਂ ਦੀ ਮੌਤ, ਕਈ ਜ਼ਖਮੀ
Pakistan Train Accident: ਪਾਕਿਸਤਾਨ ਵਿੱਚ ਇੱਕ ਵੱਡਾ ਰੇਲ ਹਾਦਸਾ ਸਾਹਮਣੇ ਆਇਆ ਹੈ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ 10 ਬੋਗੀਆਂ ਪਟੜੀ ਤੋਂ ਉਤਰ ਗਈਆਂ, ਜਿਸ ਵਿੱਚ 15 ਲੋਕਾਂ ਦੀ ਮੌਤ ਹੋ ਗਈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਘਟਨਾ ਸ਼ਹਿਜ਼ਾਦਪੁਰ ਅਤੇ ਨਵਾਬਸ਼ਾਹ ਦੇ ਵਿਚਕਾਰ ਸਥਿਤ ਸਹਾਰਾ ਰੇਲਵੇ ਸਟੇਸ਼ਨ ਦੇ ਕੋਲ ਐਤਵਾਰ ਨੂੰ ਵਾਪਰੀ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈਸ ਟਰੇਨ ਦੇ 10 ਡੱਬੇ ਪਟੜੀ ਤੋਂ ਉਤਰ ਗਏ। ਜਿਸ ਕਾਰਨ ਕੋਈ ਲੋਕ ਇਸ ਹਾਾਦਸੇ ਦੇ ਕਾਰਨ ਜ਼ਖਮੀ ਹੋ ਗਏ ਜਦਕਿ ਕਈਆਂ ਦੀ ਮੌਤ ਹੋ ਗਈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਹਾਦਸੇ ਤੋਂ ਬਾਅਦ ਸਿੰਧ ਦੇ ਅੰਦਰੂਨੀ ਜ਼ਿਲ੍ਹਿਆਂ ਨੂੰ ਆਉਣ ਅਤੇ ਜਾਣ ਵਾਲੀਆਂ ਰੇਲਗੱਡੀਆਂ ਦਾ ਸੰਚਾਲਨ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬਚਾਅ ਦਲ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਨਵਾਬਸ਼ਾਹ ਦੇ ਪੀਪਲਜ਼ ਮੈਡੀਕਲ ਹਸਪਤਾਲ 'ਚ ਦਾਖਲ ਕਰਵਾਇਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰੇਨ ਦੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: GYANVAPI CASE: ASI ਸਰਵੇਖਣ ਦਾ ਅੱਜ ਤੀਸਰਾ ਦਿਨ, ਜਾਣੋ ਗਿਆਨਵਾਪੀ ਮਸਜਿਦ ਵਿੱਚ ਹੁਣ ਤੱਕ ਕੀ ਕੁਝ ਮਿਲਿਆ?
- PTC NEWS