Tue, Dec 16, 2025
Whatsapp

Jalandhar By-Election: ਜਲੰਧਰ ਜ਼ਿਮਨੀ ਚੋਣ ਲਈ 'ਆਪ' ਨੇ ਮੋਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ

Jalandhar By-Election: ਜਲੰਧਰ ਜ਼ਿਮਨੀ ਚੋਣ ਲਈ 'ਆਪ' ਨੇ ਮੋਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ

Reported by:  PTC News Desk  Edited by:  Amritpal Singh -- June 17th 2024 12:10 PM -- Updated: June 17th 2024 12:27 PM
Jalandhar By-Election: ਜਲੰਧਰ ਜ਼ਿਮਨੀ ਚੋਣ ਲਈ 'ਆਪ' ਨੇ ਮੋਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ

Jalandhar By-Election: ਜਲੰਧਰ ਜ਼ਿਮਨੀ ਚੋਣ ਲਈ 'ਆਪ' ਨੇ ਮੋਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ

Jalandhar By-Election: ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ। ਭਗਤ ਨੇ 2022 'ਚ ਜਲੰਧਰ ਪੱਛਮੀ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜੀ ਸੀ।

ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਹੋਵੇਗੀ। ਇਹ ਸੀਟ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ। ਅੰਗੁਰਾਲ ਇਸ ਸੀਟ ਤੋਂ 'ਆਪ' ਦੀ ਟਿਕਟ 'ਤੇ ਚੋਣ ਜਿੱਤੇ ਸਨ ਪਰ ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਉਹ ਭਾਜਪਾ 'ਚ ਸ਼ਾਮਲ ਹੋ ਗਏ ਅਤੇ ਅਸਤੀਫਾ ਦੇ ਦਿੱਤਾ।


ਵੋਟਿੰਗ ਤੋਂ ਬਾਅਦ ਅੰਗੁਰਾਲ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਪਰ ਇਸ ਤੋਂ ਪਹਿਲਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਸਤੀਫਾ ਪ੍ਰਵਾਨ ਕਰ ਲਿਆ। ਇਸ ਸਬੰਧੀ ਨੋਟੀਫਿਕੇਸ਼ਨ ਦੀ ਕਾਪੀ ਵਿਧਾਨ ਸਭਾ ਸਕੱਤਰ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੂੰ ਵੀ ਭੇਜੀ ਗਈ ਸੀ, ਜਿਸ ਵਿੱਚ ਜਲੰਧਰ ਪੱਛਮੀ-34 ਨੰਬਰ ਸੀਟ 30 ਮਈ 2024 ਤੋਂ ਖਾਲੀ ਦਿਖਾਈ ਗਈ ਸੀ।

ਅਸਤੀਫਾ ਵਾਪਸ ਲੈਣ ਤੋਂ ਪਹਿਲਾਂ ਅੰਗੁਰਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਦੇ ਪਰਿਵਾਰ ਦਾ ਟੈਗ ਹਟਾ ਦਿੱਤਾ ਸੀ, ਜਿਸ ਕਾਰਨ ਉਨ੍ਹਾਂ ਦੀ ਵਾਪਸੀ ਦੀਆਂ ਅਟਕਲਾਂ ਲੱਗ ਰਹੀਆਂ ਸਨ। ਅੰਗੁਰਾਲ ਨੇ ਕਿਹਾ ਕਿ ਉਹ ਅਸਤੀਫਾ ਸਵੀਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣਗੇ। ਇਸ ਦੇ ਲਈ ਉਹ ਜਲਦੀ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨਗੇ। ਪਰ ਹੁਣ ਚੋਣ ਕਮਿਸ਼ਨ ਨੇ ਵਿਧਾਨ ਸਭਾ ਸੀਟ 'ਤੇ ਉਪ ਚੋਣ ਦਾ ਐਲਾਨ ਕਰ ਦਿੱਤਾ ਹੈ।

- PTC NEWS

Top News view more...

Latest News view more...

PTC NETWORK
PTC NETWORK