Sat, May 18, 2024
Whatsapp

Khalistan Posters in Amritsar: ਅੰਮ੍ਰਿਤਸਰ 'ਚ ਫਿਰ ਲੱਗੇ ਖਾਲਿਸਤਾਨ ਸਮਰਥਕ ਪੋਸਟਰ

ਅੰਮ੍ਰਿਤਸਰ ’ਚ ਰਾਸ਼ਟਰਪਤੀ ਦੀ ਫੇਰੀ ਤੋਂ ਪਹਿਲਾਂ ਹੀ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧ ਦੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ।

Written by  Ramandeep Kaur -- March 09th 2023 10:51 AM -- Updated: March 09th 2023 10:56 AM
Khalistan Posters in Amritsar: ਅੰਮ੍ਰਿਤਸਰ 'ਚ ਫਿਰ ਲੱਗੇ ਖਾਲਿਸਤਾਨ ਸਮਰਥਕ ਪੋਸਟਰ

Khalistan Posters in Amritsar: ਅੰਮ੍ਰਿਤਸਰ 'ਚ ਫਿਰ ਲੱਗੇ ਖਾਲਿਸਤਾਨ ਸਮਰਥਕ ਪੋਸਟਰ

ਅੰਮ੍ਰਿਤਸਰ :  ਅੰਮ੍ਰਿਤਸਰ ’ਚ ਰਾਸ਼ਟਰਪਤੀ ਦੀ ਫੇਰੀ ਤੋਂ ਪਹਿਲਾਂ ਹੀ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧ ਦੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਦੱਸ ਦਈਏ ਕਿ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ਵਿਖੇ ਆਉਣਗੇ ਪਰ ਇਸ ਤੋਂ ਪਹਿਲਾਂ ਹੀ ਅੰਮ੍ਰਿਤਸਰ ’ਚ ਪੁਲਿਸ ਦੀ ਸਖ਼ਤ ਸੁਰੱਖਿਆ ਵਿਚਾਲੇ ਖਾਲਿਸਤਾਨ ਦੇ ਪੋਸਟਰ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।  

ਮਿਲੀ ਜਾਣਕਾਰੀ ਮੁਤਾਬਿਕ ਬੀਤੀ ਦੇਰ ਰਾਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਬੈਨਰ ਅਤੇ ਪੋਸਟਰ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ ਇਸ ਘਟਨਾ ਦੀ ਜਿੰਮੇਵਾਰੀ ਗੁਰਪਤਵੰਤ ਪੰਨੂ ਨੇ ਵੀਡੀਓ ਜਾਰੀ ਕਰ ਲਈ ਹੈ।


ਦੱਸ ਦਈਏ ਕਿ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ਵਿਖੇ ਆਉਣਗੇ। ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਇਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਇਸ ਫੇਰੀ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਇਲਾਵਾ ਸ਼੍ਰੀ ਦੁਰਗਿਆਣਾ ਮੰਦਿਰ ਅਤੇ ਸ੍ਰੀ ਰਾਮਤੀਰਥ ਅਸਥਾਨ ਦੇ ਦਰਸ਼ਨ ਵੀ ਕਰਨਗੇ।

ਇਹ ਵੀ ਪੜ੍ਹੋ: President Droupadi Murmu Visit Punjab: ਅੱਜ ਅੰਮ੍ਰਿਤਸਰ ਦੌਰੇ 'ਤੇ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

- PTC NEWS

Top News view more...

Latest News view more...

LIVE CHANNELS
LIVE CHANNELS