Thu, May 16, 2024
Whatsapp

ਖੰਨਾ 'ਚ ਤੇਜ਼ ਰਫਤਾਰ ਸਕਾਰਪੀਓ ਨੇ ਪਤੀ-ਪਤਨੀ ਨੂੰ ਦਰੜਿਆ

ਖੰਨਾ ਦੇ ਪਿੰਡ ਘੁਡਾਣੀ ਕਲਾਂ ਨੇੜੇ ਸੜਕ ਹਾਦਸੇ ਵਿੱਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਦੋਵੇਂ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਗੁਰਦੁਆਰਾ ਰਾੜਾ ਸਾਹਿਬ ਮੱਥਾ ਟੇਕਣ ਜਾ ਰਹੇ ਸਨ।

Written by  Amritpal Singh -- April 21st 2024 07:38 PM
ਖੰਨਾ 'ਚ ਤੇਜ਼ ਰਫਤਾਰ ਸਕਾਰਪੀਓ ਨੇ ਪਤੀ-ਪਤਨੀ ਨੂੰ ਦਰੜਿਆ

ਖੰਨਾ 'ਚ ਤੇਜ਼ ਰਫਤਾਰ ਸਕਾਰਪੀਓ ਨੇ ਪਤੀ-ਪਤਨੀ ਨੂੰ ਦਰੜਿਆ

ਖੰਨਾ ਦੇ ਪਿੰਡ ਘੁਡਾਣੀ ਕਲਾਂ ਨੇੜੇ ਸੜਕ ਹਾਦਸੇ ਵਿੱਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਦੋਵੇਂ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਗੁਰਦੁਆਰਾ ਰਾੜਾ ਸਾਹਿਬ ਮੱਥਾ ਟੇਕਣ ਜਾ ਰਹੇ ਸਨ। ਰਸਤੇ ਵਿੱਚ ਇੱਕ ਸਕਾਰਪੀਓ ਕਾਰ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪਤਨੀ ਦੀ ਲੁਧਿਆਣਾ ਡੀ.ਐਮ.ਸੀ. 'ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਰਨੈਲ ਸਿੰਘ ਕੈਂਥ (60) ਅਤੇ ਰਾਜਵਿੰਦਰ ਕੌਰ ਵਾਸੀ ਬੀਜਾ ਵਜੋਂ ਹੋਈ ਹੈ।

ਐਤਵਾਰ ਸਵੇਰੇ ਕਰੀਬ 10.30 ਵਜੇ ਪਿੰਡ ਬੀਜਾ ਦਾ ਰਹਿਣ ਵਾਲਾ 60 ਸਾਲਾ ਜਰਨੈਲ ਸਿੰਘ ਆਪਣੀ ਪਤਨੀ ਰਾਜਵਿੰਦਰ ਕੌਰ ਨਾਲ ਸਕੂਟਰ 'ਤੇ ਘਰੋਂ ਨਿਕਲਿਆ। ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਰਾੜਾ ਸਾਹਿਬ ਵਿਖੇ ਮੱਥਾ ਟੇਕਣ ਜਾਣਾ ਸੀ। ਘੁਡਾਣੀ ਕਲਾਂ ਨੇੜੇ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਤੇਜ਼ ਰਫਤਾਰ ਹੋਣ ਕਾਰਨ ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰ ਚਲਾ ਰਹੇ ਜਰਨੈਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖਮੀ ਹਾਲਤ 'ਚ ਰਾਜਵਿੰਦਰ ਕੌਰ ਨੂੰ ਪਹਿਲਾਂ ਰਾੜਾ ਸਾਹਿਬ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਡੀਐਮਸੀ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।


ਜਾਣਕਾਰੀ ਅਨੁਸਾਰ ਜਰਨੈਲ ਸਿੰਘ ਪਿਛਲੇ ਕਾਫੀ ਸਮੇਂ ਤੋਂ ਬੀਜਾ ਦੇ ਸਮਰਾਲਾ ਰੋਡ 'ਤੇ ਕੱਪੜੇ ਸਿਲਾਈ ਦਾ ਕੰਮ ਕਰਦਾ ਸੀ। ਉਸ ਦਾ ਲੜਕਾ ਗੁਰਸੇਵਕ ਸਿੰਘ ਕਰੀਬ ਛੇ ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਦੋ ਧੀਆਂ ਵਿਆਹੀਆਂ ਹੋਈਆਂ ਹਨ। ਸਵੇਰੇ ਬੇਟੇ ਨੇ ਫ਼ੋਨ 'ਤੇ ਆਪਣੇ ਮਾਪਿਆਂ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ। 

ਇਸ ਹਾਦਸੇ ਸਬੰਧੀ ਥਾਣਾ ਪਾਇਲ ਵਿੱਚ ਸਕਾਰਪੀਓ ਚਾਲਕ ਸੰਦੀਪ ਸਿੰਘ ਵਾਸੀ ਲੰਮੇ ਜੱਟਪੁਰਾ (ਜਗਰਾਉਂ) ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਐਸਐਚਓ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਫ਼ਰਾਰ ਹੈ, ਉਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

- PTC NEWS

Top News view more...

Latest News view more...