Fri, Dec 19, 2025
Whatsapp

Petrol Diesel Price Today: ਜਾਣੋ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਿੰਨਾ ਆਇਆ ਬਦਲਾਅ !

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਰਕਾਰੀ ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਗਈਆਂ। ਦੱਸ ਦਈਏ ਕਿ ਕੱਚੇ ਤੇਲ ਦੀ ਕੀਮਤ 75 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਚਲੀ ਗਈ ਹੈ। ਹਾਲਾਂਕਿ ਅੱਜ ਪੈਟਰੋਲ ਡੀਜਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।

Reported by:  PTC News Desk  Edited by:  Aarti -- June 13th 2023 11:08 AM
Petrol Diesel Price Today: ਜਾਣੋ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਿੰਨਾ ਆਇਆ ਬਦਲਾਅ !

Petrol Diesel Price Today: ਜਾਣੋ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਿੰਨਾ ਆਇਆ ਬਦਲਾਅ !

Petrol Diesel Price Today: ਕੱਚੇ ਤੇਲ ਦੀਆਂ ਕੀਮਤਾਂ 'ਚ ਜਿੱਥੇ ਗਿਰਾਵਟ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਬ੍ਰੈਂਟ ਕਰੂਡ ਦੀ ਕੀਮਤ 72.09 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 67.18 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ। ਕੱਚੇ ਤੇਲ ਦੀ ਕੀਮਤ 'ਚ ਕਮੀ ਮੰਗ ਕਮਜ਼ੋਰ ਹੋਣ ਕਾਰਨ ਆ ਰਹੀ ਹੈ। ਜਿਸ ਦੇ ਚੱਲਦੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਗਿਰਾਵਟ ਦੇਖਣ ਨੂੰ ਨਹੀਂ ਮਿਲੀ ਹੈ। 

ਰਾਹਤ ਨੂੰ ਬਰਕਰਾਰ ਰੱਖਦੇ ਹੋਏ ਤੇਲ ਕੰਪਨੀਆਂ ਨੇ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਬਰਕਰਾਰ ਹਨ।


ਪੈਟਰੋਲ-ਡੀਜ਼ਲ ਦੀਆਂ ਕੀਮਤਾਂ 

ਦੱਸ ਦਈਏ ਕਿ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਵਿੱਚ ਮਿਲ ਰਿਹਾ ਹੈ। ਮੁੰਬਈ ਵਿੱਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਇੱਕ ਲੀਟਰ ਡੀਜ਼ਲ 94.27 ਰੁਪਏ ਵਿੱਚ ਵਿਕ ਰਿਹਾ ਹੈ। ਚੇਨਈ ਵਿੱਚ ਇੱਕ ਲੀਟਰ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿੱਚ ਮਿਲ ਰਿਹਾ ਹੈ। ਕੋਲਕਾਤਾ 'ਚ ਇਕ ਲੀਟਰ ਪੈਟਰੋਲ 106.03 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਇੰਝ ਜਾਣੋ ਆਪਣੇ ਸ਼ਹਿਰ ’ਚ ਪੈਟਰੋਲ ਤੇ ਡੀਜਲ ਦੀ ਕੀਮਤ 

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਤੁਸੀਂ ਐਸਐਮਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ 'ਤੇ ਜਾ ਕੇ ਤੁਹਾਨੂੰ ਆਰਐਸਪੀ ਅਤੇ ਆਪਣਾ ਸਿਟੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਹਰ ਸ਼ਹਿਰ ਦਾ ਕੋਡ ਵੱਖਰਾ ਹੁੰਦਾ ਹੈ, ਜੋ ਤੁਹਾਨੂੰ ਆਈਓਸੀਐਲ ਦੀ ਵੈੱਬਸਾਈਟ ਤੋਂ ਮਿਲੇਗਾ।

ਇਹ ਵੀ ਪੜ੍ਹੋ: 'CoWIN' ਕੋਵਿਡ ਵੈਕਸੀਨ ਲਗਵਾਉਣ ਵਾਲਿਆਂ ਦੀ ਜਾਣਕਾਰੀ ਟੈਲੀਗ੍ਰਾਮ 'ਤੇ ਲੀਕ

- PTC NEWS

Top News view more...

Latest News view more...

PTC NETWORK
PTC NETWORK