Last Rites Of Parkash Singh Badal Highlights: ਪੰਜ ਤੱਤਾਂ ’ਚ ਵਿਲੀਨ ਹੋਏ ਸਰਦਾਰ ਪ੍ਰਕਾਸ਼ ਸਿੰਘ ਬਾਦਲ
ਪੰਜ ਤੱਤਾਂ ’ਚ ਵਿਲੀਨ ਹੋਏ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਪਰਿਵਾਰ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਤ ਸੁਖਬੀਰ ਸਿੰਘ ਬਾਦਲ ਨੂੰ ਅਗਨ ਭੇਂਟ ਕੀਤੀ
30 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਵੱਲੋਂ ਤਕਰੀਬਨ 3 ਵਾਰ ਫਾਇਰ ਕੀਤੇ ਗਏ।
ਪਿੰਡ ਬਾਦਲ ’ਚ ਇਸ ਸਮੇਂ ਮਾਹੌਲ ਕਾਫੀ ਗਮਗੀਨ ਹੋਇਆ ਪਿਆ ਹੈ। ਅੰਤਿਮ ਸਸਕਾਰ ਤੋਂ ਪਹਿਲਾਂ ਦੀਆਂ ਰਸਮਾਂ ਅਦਾ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਬਾਦਲ ਪਰਿਵਾਰ ਦੇ ਅੱਥਰੂ ਨਹੀਂ ਰੁਕ ਰਹੇ ਹਨ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਦੇ ਲਈ ਪਿੰਡ ਬਾਦਲ ਪਹੁੰਚ ਗਏ ਹਨ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਰਾਜਸੀ ਸਨਮਾਨ ਨਾਲ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਦੀ 30 ਮੁਲਾਜ਼ਮਾਂ ਦੀ ਟੁਕੜੀ ਸਲਾਮੀ ਦੇਵੇਗੀ। ਸਲਾਮੀ ’ਚ ਇੱਕ ਮੁਲਾਜ਼ਮ ਵੱਲੋਂ 3 ਫਾਇਰ ਤੇ ਕੁੱਲ 90 ਫਾਇਰ ਹੋਣਗੇ।

ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸ਼ਰਧਾਂਜਲੀ ਦੇ ਲਈ ਅੰਤਿਮ ਸਸਕਾਰ ਵਾਲੀ ਥਾਂ ’ਤੇ ਪਹੁੰਚ ਗਏ ਹਨ। ਦੱਸ ਦਈਏ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਕਿੰਨੂ ਦੇ ਬਾਗ ’ਚ ਕੀਤਾ ਜਾਵੇਗਾ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਟਰੈਕਰ ਟਰਾਲੀ ’ਤੇ ਕੀਤੀ ਜਾ ਰਹੀ ਹੈ। ਵੱਡੀ ਗਿਣਤੀ ’ਚ ਲੋਕ ਉਨ੍ਹਾਂ ਦੇ ਆਖਰੀ ਦਰਸ਼ਨ ਦੇ ਲਈ ਅੰਤਿਮ ਯਾਤਰਾ ਦੇ ਨਾਲ ਚੱਲ ਰਹੇ ਹਨ। ਦੱਸ ਦਈਏ ਕਿ ਬਾਦਲ ਸਾਬ੍ਹ ਦੀ ਅੰਤਿਮ ਯਾਤਰਾ ਉਸ ਟਰੈਕਟਰ ਟਰਾਲੀ ’ਤੇ ਕੀਤੀ ਜਾ ਰਹੀ ਹੈ ਜਿਸ ਨੂੰ ਉਨ੍ਹਾਂ ਨੇ 'ਕਿਸਾਨਾਂ ਦਾ ਗੱਡਾ' ਆਖਿਆ ਸੀ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਮਨਪ੍ਰੀਤ ਸਿੰਘ ਬਾਦਲ ਸਮੇਤ ਪਰਿਵਾਰਿਕ ਮੈਂਬਰਾਂ ਵੱਲੋਂ ਅਰਥੀ ਨੂੰ ਮੋਢਾ ਦਿੱਤਾ ਜਾ ਰਿਹਾ ਹੈ। ਦੱਸ ਦਈਏ ਕਿ ਰਾਜਸੀ ਸਨਮਾਨਾਂ ਨਾਲ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
'ਸਤਿਨਾਮ ਵਾਹਿਗੁਰੂ' ਦੇ ਜਾਪ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਦੀ ਅੰਤਿਮ ਯਾਤਰਾ ਸ਼ੁਰੂ

ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਵਿੱਚ ਲਪੇਟਿਆ ਗਿਆ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਪਿੰਡ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਰਸਮਾਂ ਤੋਂ ਪਹਿਲਾਂ ਅਰਦਾਸ ਕੀਤੀ ਜਾ ਰਹੀ ਹੈ। ਅਰਦਾਸ ਤੋਂ ਬਾਅਦ ਥੋੜੀ ਦੇਰ ’ਚ ਅੰਤਿਮ ਯਾਤਰਾ ਸ਼ੁਰੂ ਹੋਵੇਗੀ। ਦੱਸ ਦਈਏ ਕਿ ਤਕਰੀਬਨ ਸਾਢੇ 3 ਘੰਟਿਆਂ ਤੋਂ ਲੋਕਾਂ ਵੱਲੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕੀਤੇ ਜਾ ਰਹੇ ਸਨ।
_d104a87048903d7f43a3e022d181b32d_1280X720.webp)
_c916d74451d3c13023cb651f499bdb22_1280X720.webp)
ਦੱਸ ਦਈਏ ਕਿ 9 ਵਜੇ ਦੇ ਕਰੀਬ ਸ਼ੁਰੂ ਕੀਤੇ ਗਏ ਅੰਤਿਮ ਦਰਸ਼ਨ ਸ਼ੁਰੂ ਕੀਤੇ ਗਏ ਸੀ ਅਤੇ 12 ਵਜੇ ਤੋਂ ਅੰਤਿਮ ਯਾਤਰਾ ਸ਼ੁਰੂ ਕੀਤੀ ਜਾਣੀ ਸੀ ਪਰ ਅਜੇ ਤੱਕ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਜਿਸ ਦੇ ਕਾਰਨ ਇੱਕ ਘੰਟੇ ਦੀ ਦੇਰੀ ਦੇ ਨਾਲ ਅੰਤਿਮ ਯਾਤਰਾ ਸ਼ੁਰੂ ਹੋ ਸਕਦੀ ਹੈ।
ਐਸਜੀਸੀਪੀ ਦੇ ਸਾਬਕਾ ਪ੍ਰਧਾਨ ਲੌਂਗੋਵਾਲ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਸ ਦੌਰਾਨ ਪਰਿਵਾਰ ਗਮ ’ਚ ਡੁੱਬਿਆ ਹੋਇਆ ਹੈ। ਸਾਂਸਦ ਪ੍ਰਫੂਲ ਪਟੇਲ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਅੰਤਿਮ ਦਰਸ਼ਨਾਂ ਦੇ ਲਈ ਪਹੁੰਚੇ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼ਰਦ ਪਵਾਰ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਬਾਦਲ ਪਿੰਡ ਪਹੁੰਚੇ। ਬੀਤੇ ਦਿਨ ਉਨ੍ਹਾਂ ਨੇ ਟਵੀਟ ਕਰ ਕਿਹਾ ਸੀ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇੱਕ ਪੁਰਾਣੇ ਦੋਸਤ, ਸਹਿਯੋਗੀ, ਦ੍ਰਿੜ ਨੇਤਾ ਅਤੇ ਯੋਗ ਪ੍ਰਸ਼ਾਸਕ ਸਨ ਜਿਨ੍ਹਾਂ ਨੇ ਭਾਰਤ ਦੇ ਸਾਰੇ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ।
_4a9d3b0414c2d33226a69160da370696_1280X720.webp)
ਪਰਿਵਾਰ ਦੇ ਮੈਂਬਰਾਂ ਅਤੇ ਸਨੇਹੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈ ਦਿੰਦੇ ਹੋਏ ਅੱਥਰੂ ਨਹੀਂ ਰੁਕ ਰਹੇ
_f5929f18579106e93ad2c49d1b1ce418_1280X720.webp)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਭਾਵੁਕ ਕਰ ਦੇਣ ਵਾਲੀਆਂ ਤਸਵੀਰਾਂ

ਦੱਸ ਦਈਏ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਦੇ ਲਈ ਬਾਬਾ ਬਲਵੀਰ ਸਿੰਘ 96 ਕਰੋੜੀ ਅਤੇ ਐਸਜੀਪੀਸੀ ਪ੍ਰਧਾਨ ਪਹੁੰਚੇ। ਇਨ੍ਹਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਅੰਤਿਮ ਦਰਸ਼ਨਾਂ ਦੇ ਲਈ ਵੀ ਪਹੁੰਚੇ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਦੇ ਹੋਏ ਪਰਿਵਾਰ ਪੂਰੀ ਤਰ੍ਹਾਂ ਭਾਵੁਕ ਨਜ਼ਰ ਆਇਆ।

ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਦੁਪਹਿਰ 12 ਵਜੇ ਦੇ ਕਰੀਬ ਨਿਕਲੇਗੀ। ਇਹ ਅੰਤਿਮ ਯਾਤਰਾ ਟਰੈਕਟਰ ਟਰਾਲੀ ’ਤੇ ਕੱਢੀ ਜਾਵੇਗੀ। ਟਰਾਲੇ ਨੂੰ ਫੁੱਲਾਂ ਦੇ ਨਾਲ ਤਿਆਰ ਕੀਤਾ ਗਿਆ ਹੈ। ਕਰੀਬ 35 ਫੁੱਟ ਟਰਾਲਾ ਤਿਆਰ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਕੇਂਦਰ ਵੱਲੋਂ ਦੋ ਦਿਨ (26 ਅਪ੍ਰੈਲ ਤੇ 27 ਅਪ੍ਰੈਲ) ਦਾ ਸੋਗ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨ ਦੇਰ ਰਾਤ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਬਾਦਲ ਵਿਖੇ ਪਹੁੰਚੀ ਸੀ। ਜਿਸ ਰਾਹ ਤੋਂ ਅੰਤਿਮ ਯਾਤਰਾ ਦਾ ਕਾਫਿਲਾ ਨਿਕਲਿਆ ਉਸ ਰਸਤੇ ਲੋਕਾਂ ਨੇ ਉਨ੍ਹਾਂ ’ਤੇ ਫੁੱਲਾਂ ਦੀ ਵਰਖਾ ਕੀਤੀ। ਦੱਸ ਦਈਏ ਕਿ ਪੰਜਾਬ ਕਾਂਗਰਸ ਪਾਰਟੀ ਵੱਲੋਂ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਜੋ ਵੀ ਸਮਾਗਮ ਸੀ ਉਸ ਨੂੰ ਅੱਜ ਰੱਦ ਕਰ ਦਿੱਤੇ ਗਏ ਹਨ।
ਦੱਸ ਦਈਏ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਅੰਤਿਮ ਸਸਕਾਰ ਕੀਤਾ ਜਾਣਾ ਹੈ। ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਉਨ੍ਹਾਂ ਦੇ ਅੰਤਿਮ ਦਰਸ਼ਨ ਹੋਣਗੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ। ਨਾਲ ਹੀ ਰਾਜਸਥਾਨ ਦੇ ਮੁੱਖ ਮੰਤਰੀ ਵੀ ਪਿੰਡ ਬਾਦਲ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ। ਇਸ ਤੋਂ ਇਲਾਵਾ ਰਾਜਪਾਲ ਸਮੇਤ ਕਈ ਹੋਰ ਵੱਡੀਆਂ ਸ਼ਖਸੀਅਤਾਂ ਵੀ ਸਸਕਾਰ ਮੌਕੇ ਮੌਜੂਦ ਰਹਿਣਗੀਆਂ।
Last Rites Of Parkash Singh Badal: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਸਿਆਸਤ ਦੇ ਇੱਕ ਯੁੱਗ ਦਾ ਵੀ ਅੰਤ ਹੋ ਗਿਆ ਹੈ। 8 ਦਸੰਬਰ 1927 ਨੂੰ ਜਨਮੇ ਉਨ੍ਹਾਂ ਨੇ 25 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਏ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਨ। ਦੁਪਹਿਰ ਇੱਕ ਵਜੇ ਪੂਰੇ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਵੀਰਵਾਰ ਨੂੰ ਸਵੇਰੇ 10 ਤੋਂ 12 ਵਜੇ ਤੱਕ ਜੱਦੀ ਪਿੰਡ ਵਿੱਚ ਅੰਤਿਮ ਸਸਕਾਰ ਕਰਕੇ ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਭੇਂਟ ਕਰਨਗੇ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਹੋਇਆ ਸੀ ਦੇਹਾਂਤ
ਕਾਬਿਲੇਗੌਰ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਦੇਸ਼ 'ਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ: ਜਦੋਂ ਪੀਐਮ ਮੋਦੀ ਨੇ 'ਕਾਸ਼ੀ' ਦੀ ਧਰਤੀ 'ਤੇ ਸਰਦਾਰ ਪ੍ਰਕਾਸ਼ ਸਿੰਘ ਦੇ ਛੂਹੇ ਸੀ ਪੈਰ, ਤਾਂ ਵਾਇਰਲ ਹੋ ਰਹੀਂ ਹੈ ਇਹ ਤਸਵੀਰ
- PTC NEWS