LPG Cylinder Price: ਅਗਸਤ ਮਹੀਨੇ ਦੀ ਸ਼ੁਰੂਆਤ ’ਚ ਗੈਸ ਸਿਲੰਡਰ ਹੋਇਆ ਸਸਤਾ, ਜਾਣੋ ਆਪਣੇ ਸ਼ਹਿਰ 'ਚ LPG ਦਾ ਰੇਟ
LPG Cylinder Price: 1 ਅਗਸਤ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਤੇਲ ਕੰਪਨੀਆਂ ਨੇ ਅੱਜ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 99.75 ਰੁਪਏ ਦੀ ਕਟੌਤੀ ਕੀਤੀ ਹੈ।
ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਕਟੌਤੀ
ਦੱਸ ਦਈਏ ਕਿ ਦਿੱਲੀ ਵਿੱਚ ਅੱਜ ਤੋਂ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1,680 ਰੁਪਏ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 4 ਜੁਲਾਈ 2023 ਨੂੰ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 7 ਰੁਪਏ ਦਾ ਵਾਧਾ ਕੀਤਾ ਗਿਆ ਸੀ।
ਦੂਜੇ ਸ਼ਹਿਰਾਂ ’ਚ ਸਿਲੰਡਰ ਦੀਆਂ ਕੀਮਤਾਂ
ਜੇਕਰ ਦੂਜੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਕੋਲਕਾਤਾ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1802.50 ਰੁਪਏ, ਮੁੰਬਈ ਵਿੱਚ 1640.50 ਰੁਪਏ, ਚੇਨਈ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1852.50 ਰੁਪਏ ਹੈ।
ਘਰੇਲੂ ਸਿਲੰਡਰ ਦੀਆਂ ਕੀਮਤਾਂ 'ਚ ਨਹੀਂ ਕੋਈ ਬਦਲਾਅ
ਹਾਲਾਂਕਿ ਇਸ ਦੌਰਾਨ ਘਰੇਲੂ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਕਮੀ ਨਹੀਂ ਆਈ ਹੈ। ਯਾਨੀ ਘਰੇਲੂ ਸਿਲੰਡਰ ਦੀ ਕੀਮਤ ਸਥਿਰ ਹੈ। ਦੱਸ ਦਈਏ ਕਿ ਮਾਰਚ ਮਹੀਨੇ ਤੋਂ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਇੱਕ ਕਮਰਸ਼ੀਅਲ ਸਿਲੰਡਰ ਦਾ ਭਾਰ 19 ਕਿਲੋਗ੍ਰਾਮ ਹੈ, ਜਦਕਿ ਘਰੇਲੂ ਗੈਸ ਸਿਲੰਡਰ ਦਾ ਵਜ਼ਨ 15 ਕਿਲੋ ਤੋਂ 16.5 ਕਿਲੋਗ੍ਰਾਮ ਤੱਕ ਹੁੰਦਾ ਹੈ।
ਇਹ ਵੀ ਪੜ੍ਹੋ: Weather today: ਉਤਰਾਖੰਡ ਸਮੇਤ ਇਨ੍ਹਾਂ ਸੂਬਿਆਂ 'ਚ ਅੱਜ ਹੋਵੇਗੀ ਭਾਰੀ ਬਾਰਿਸ਼ !, ਜਾਣੋ ਹੁਣ ਦੇ ਹਾਲਾਤ
- PTC NEWS