Mon, May 20, 2024
Whatsapp

ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਵਿੱਚ ਵਿਅਕਤੀ ਨੇ ਮਹਿਲਾ ਕਰੂ ਨਾਲ ਕੀਤੀ ਛੇੜਛਾੜ

ਮਨਿੰਦਰ ਮੋਂਗਾ/ਅੰਮ੍ਰਿਤਸਰ: ਦੁਬਈ ਤੋਂ ਇੰਡੀਗੋ ਦੀ ਫਲਾਈਟ ਜਿਵੇਂ ਹੀ ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚੀ ਤਾਂ ਇੱਕ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Written by  Amritpal Singh -- May 15th 2023 09:31 AM
ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਵਿੱਚ ਵਿਅਕਤੀ ਨੇ ਮਹਿਲਾ ਕਰੂ ਨਾਲ ਕੀਤੀ ਛੇੜਛਾੜ

ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਵਿੱਚ ਵਿਅਕਤੀ ਨੇ ਮਹਿਲਾ ਕਰੂ ਨਾਲ ਕੀਤੀ ਛੇੜਛਾੜ

ਮਨਿੰਦਰ ਮੋਂਗਾ/ਅੰਮ੍ਰਿਤਸਰ: ਦੁਬਈ ਤੋਂ ਇੰਡੀਗੋ ਦੀ ਫਲਾਈਟ ਜਿਵੇਂ ਹੀ ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚੀ ਤਾਂ ਇੱਕ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਫੜੇ ਗਏ ਯਾਤਰੀ ਦੀ ਪਛਾਣ ਜਲੰਧਰ ਦੇ ਪਿੰਡ ਕੋਟਲੀ ਦੇ ਰਹਿਣ ਵਾਲੇ ਰਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਥਾਣਾ ਰਾਜਾਸਾਂਸੀ ਨੇ ਵੀ ਸਕਿਉਰਿਟੀ ਮੈਨੇਜਰ ਦੀ ਸ਼ਿਕਾਇਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਇੰਡੀਗੋ ਦੀ ਫਲਾਈਟ ਨੰਬਰ 6E 1428 ਵਿੱਚ ਵਾਪਰੀ ਜੋ ਦੁਬਈ ਤੋਂ ਅੰਮ੍ਰਿਤਸਰ ਪਹੁੰਚੀ ਸੀ। ਦੁਬਈ ਤੋਂ ਇਸ ਫਲਾਈਟ ਵਿੱਚ ਰਜਿੰਦਰ ਸਿੰਘ ਵੀ ਬੈਠਾ ਸੀ, ਜਿਸ ਨੇ ਫਲਾਈਟ 'ਚ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ। ਜ਼ਿਆਦਾ ਸੇਵਨ ਕਰਨ ਕਾਰਨ ਰਜਿੰਦਰ ਸਿੰਘ ਆਪਣਾ ਆਪਾ ਗੁਆ ਬੈਠਾ। ਜਿਸ ਦੀ ਪਛਾਣ ਜਲੰਧਰ ਦੇ ਕੋਟਲੀ  ਵਜੋਂ ਹੋਈ।


ਇੰਡੀਗੋ ਏਅਰਲਾਈਨਜ਼ ਦੇ ਅਸਿਸਟੈਂਟ ਸਕਿਓਰਿਟੀ ਮੈਨੇਜਰ ਅਜੈ ਕੁਮਾਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਫਲਾਈਟ ਦੌਰਾਨ ਮੁਲਜ਼ਮਾਂ ਨੇ ਸ਼ਰਾਬ ਪੀ ਕੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ਵਿੱਚ ਰੌਲਾ ਵੀ ਪਾਇਆ।

ਪੁਲਿਸ ਨੇ ਸਹਾਇਕ ਸੁਰੱਖਿਆ ਮੈਨੇਜਰ ਅਜੈ ਕੁਮਾਰ ਦੀ ਸ਼ਿਕਾਇਤ ’ਤੇ ਕਾਰਵਾਈ ਕੀਤੀ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਅਤੇ 509 ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

- PTC NEWS

Top News view more...

Latest News view more...

LIVE CHANNELS
LIVE CHANNELS