ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ
ਚੰਡੀਗੜ੍ਹ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਉਨ੍ਹਾਂ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ: ਜੀ-20 ਸਿਖ਼ਰ ਸੰਮੇਲਨ ਸਮਾਪਤ: ਡੈਲੀਗੇਟਸ ਅੱਜ ਸ੍ਰੀ ਅਨੰਦਪੁਰ ਸਾਹਿਬ ਸਥਿਤ ਵਿਰਾਸਤ-ਏ-ਖਾਲਸਾ ਦੇ ਕਰਨਗੇ ਦਰਸ਼ਨ
- PTC NEWS