Sat, May 18, 2024
Whatsapp

ਹਿਮਾਚਲ ’ਚ ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦਾ ਗੁਰਗਾ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਗੈਂਗਸਟਰ ਗੋਲਡੀ ਬਰਾੜ ਦੇ ਗੈਂਗ ਦਾ ਗੁਰਗਾ ਇੰਦਰਪ੍ਰੀਤ ਸਿੰਘ ਉਰਫ ਪੈਰੀ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਿਲ ਕੀਤੀ।

Written by  Aarti -- January 15th 2023 03:06 PM
ਹਿਮਾਚਲ ’ਚ ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦਾ ਗੁਰਗਾ ਕੀਤਾ ਗ੍ਰਿਫਤਾਰ

ਹਿਮਾਚਲ ’ਚ ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦਾ ਗੁਰਗਾ ਕੀਤਾ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੂੰ ਉਸ ਸਮੇਂ ਸਫਲਤਾ ਹਾਸਿਲ ਹੋਈ ਜਦੋ ਉਨ੍ਹਾਂ ਨੇ ਗੈਂਗਸਟਰ ਗੋਲਡੀ ਬਰਾੜ ਦੇ ਗੈਂਗ ਦਾ ਗੁਰਗਾ ਇੰਦਰਪ੍ਰੀਤ ਸਿੰਘ ਉਰਫ ਪੈਰੀ ਨੂੰ ਗ੍ਰਿਫਤਾਰ ਕੀਤਾ। ਮਿਲੀ ਜਾਣਕਾਰੀ ਪੁਲਿਸ ਨੇ ਇੰਦਰਪ੍ਰੀਤ ਸਿੰਘ ਉਰਫ ਪੈਰੀ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ। 

ਪੰਜਾਬ ਦੇ ਡੀਜੀਪੀ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਪੰਜਾਬ ਪੁਲਿਸ ਦੀ ਟੀਮ ਨੇ ਗੈਂਗਸਟਰ ਗੋਲਡੀ ਬਰਾੜ ਦੇ ਗੁਰਗੇ ਇੰਦਰਪ੍ਰੀਤ ਸਿੰਘ ਉਰਫ ਪੈਰੀ ਨੂੰ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਹ ਫਰੀਦਕੋਟ ਚ ਪ੍ਰਦੀਪ ਸਿੰਘ ਦੇ ਕਤਲ ਸਣੇ ਪੰਜਾਬ ਅਤੇ ਹਰਿਆਣਾ ਚ ਕਤਲ ਅਤੇ 307 ਆਈਪੀਸੀ ਦੇ ਇੱਕ ਦਰਜਨ ਮਾਮਲਿਆਂ ਚ ਸ਼ਾਮਲ ਸੀ। ਉਹ ਗੋਲਡੀ ਬਰਾੜ ਦੇ ਗੈਂਗ ਦਾ ਸਰਗਰਮ ਮੈਂਬਰ ਹੈ। ਪੰਜਾਬ ਦੀ ਸੁਰੱਖਿਆ ਅਤੇ ਨਿਰਦੇਸ਼ਾਂ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ: ਨੇਪਾਲ ਦੇ ਪੋਖਰਾ ਕੌਮਾਂਤਰੀ ਹਵਾਈ ਅੱਡੇ 'ਤੇ ਜਹਾਜ਼ ਹਾਦਸਾਗ੍ਰਸਤ, 72 ਲੋਕ ਸਨ ਸਵਾਰ, 40 ਮੌਤਾਂ ਦੀ ਪੁਸ਼ਟੀ

- PTC NEWS

Top News view more...

Latest News view more...

LIVE CHANNELS
LIVE CHANNELS