Punjab Weather Alert: ਪੰਜਾਬ ’ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ, ਜਾਣੋ ਹੁੰਮਸ ਭਰੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ
Punjab Weather Alert: ਪੰਜਾਬ ਵਿੱਚ ਮੌਸਮ ਆਪਣਾ ਮਿਜ਼ਾਜ ਲਗਾਤਾਰ ਬਦਲ ਰਿਹਾ ਹੈ। ਕਦੇ ਮੀਂਹ ਪੈਂਦਾ ਹੈ ਤੇ ਕਦੇ ਗਰਮੀ ਨੇ ਪ੍ਰੇਸ਼ਾਨ ਕਰ ਦਿੱਤਾ ਹੈ। ਐਤਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਜਿਸ ਨਾਲ ਲੋਕਾਂ ਨੂੰ ਕੁਝ ਗਰਮੀ ਤੋਂ ਰਾਹਤ ਮਿਲੀ ਪਰ ਇਸ ਤੋਂ ਬਾਅਦ ਮੁੜ ਤੋਂ ਹੁੰਮਸ ਕਾਰਨ ਲੋਕ ਪਰੇਸ਼ਾਨ ਹੋ ਗਏ ਹਨ। ਹੁੰਮਸ ਭਰੀ ਗਰਮੀ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ।
ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ’ਚ ਮੁੜ ਤੋਂ ਅਲਰਟ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਪੰਜਾਬ ’ਚ ਅੱਜ ਅਤੇ ਕੱਲ੍ਹ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਪਰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ’ਚ ਆਉਣ ਵਾਲੇ ਚਾਰ ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪੰਜਾਬ ’ਚ ਦੋ ਦਿਨ ਮੀਂਹ ਪੈਣ ਦਾ ਖਦਸ਼ਾ ਹੈ।
ਕਾਬਿਲੇਗੌਰ ਹੈ ਕਿ ਪਹਾੜੀ ਇਲਾਕਿਆਂ ’ਚ ਮੀਂਹ ਪੈਣ ਕਾਰਨ ਪੰਜਾਬ ’ਚ ਕਈ ਜਿਲ੍ਹੇ ਹੜ੍ਹ ਦੀ ਚਪੇਟ ਚ ਆ ਗਏ ਹਨ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: Punjab Floods: ਹੜ੍ਹਾਂ ਦੀ ਮਾਰ ਤੋਂ ਬਾਅਦ ਰਾਹਤ ਕਾਰਜਾਂ 'ਚ ਜੁਟਿਆ ਪ੍ਰਸ਼ਾਸਨ, ਫਾਜ਼ਿਲਕਾ ਵਿੱਚ ਬੀਐਸਐਫ ਦੀਆਂ 3 ਪੋਸਟਾਂ ਡੁੱਬੀਆਂ
- PTC NEWS