Fri, May 17, 2024
Whatsapp

ਮੰਤਰੀ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਲਈ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ

Written by  Pardeep Singh -- March 01st 2023 07:39 PM
ਮੰਤਰੀ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਲਈ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ

ਮੰਤਰੀ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਲਈ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ

ਨਵੀਂ ਦਿੱਲੀ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਪ੍ਰਮੁੱਖਤਾ ਨਾਲ ਸ਼ੁਮਾਰ ਕੀਤਾ ਜਾਵੇ ਜਿਸ ਨਾਲ ਦੋਵਾਂ ਪਾਸਿਆਂ ਦੇ ਵੱਡੀ ਗਿਣਤੀ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ।

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਇੱਥੇ ਮੁਲਾਕਾਤ ਕਰਕੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (ਓ.ਸੀ.ਆਈ.) ਕਾਰਡ ਧਾਰਕ ਲੰਮੇ ਸਮੇਂ ਤੋਂ ਕੈਨੇਡਾ ਅਤੇ ਯੂ.ਐਸ.ਏ ਵਿੱਚ ਰਹਿ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਤਰਫੋਂ ਅਪੀਲ ਕੀਤੀ ਕਿ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਸਥਿਤ ਹਵਾਈ ਅੱਡਿਆਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ, ਟੋਰਾਂਟੋ ਤੇ ਵੈਨਕੂਵਰ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਸ਼ਾਮਲ ਕਰਕੇ ਇਨ੍ਹਾਂ ਮੁਲਕਾਂ ਵਿਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ  ਸਿੰਧੀਆ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਂ ਲੰਘੇ ਵਰ੍ਹੇ ਦਸੰਬਰ ਵਿਚ ਕਰਵਾਏ ਗਏ ਐਨ.ਆਰ.ਆਈ. ਸੰਮੇਲਨਾਂ ਦੌਰਾਨ ਇਨ੍ਹਾਂ ਮੁਲਕਾਂ ਵਿਚ ਵਸਦੇ ਪੰਜਾਬੀਆਂ ਦੁਆਰਾ ਇਹ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਏ ਜਾਣ ਦੀ ਲੋੜ ਤੇ ਜ਼ੋਰ ਦਿੱਤਾ ਗਿਆ ਸੀ।


ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਅਤੇ ਕੈਨੇਡਾ ਦਰਮਿਆਨ ਸਿੱਧਾ ਹਵਾਈ ਸੰਪਰਕ ਮੁਹੱਈਆ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਤੋਂ ਕੈਨੇਡੀਅਨ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਅਤੇ ਕੈਨੇਡਾ ਦੇ ਸ਼ਹਿਰਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਆਪਣੀਆਂ ਮੰਜ਼ਿਲਾਂ ‘ਤੇ ਪਹੁੰਚਣ ਲਈ ਨਵੀਂ ਦਿੱਲੀ ਜਾਂ ਭਾਰਤ ਦੇ ਹੋਰ ਸ਼ਹਿਰਾਂ ਵਿਖੇ ਜਾਣਾ ਪੈਂਦਾ ਹੈ।

- PTC NEWS

Top News view more...

Latest News view more...

LIVE CHANNELS