Sat, Apr 4, 2026
Whatsapp

Morinda News: ਮੋਰਿੰਡਾ ਬੇਅਦਬੀ ਦੇ ਦੋਸ਼ੀ 'ਤੇ ਇੱਕ ਵਕੀਲ ਨੇ ਤਾਣੀ ਪਿਸਤੌਲ

ਪੁਲਿਸ ਵੱਲੋਂ ਮੁਲਜ਼ਮ ਜਸਬੀਰ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ੀ ਲਈ ਪੇਸ਼ ਕੀਤਾ ਗਿਆ।

Reported by:  PTC News Desk  Edited by:  Amritpal Singh -- April 27th 2023 05:29 PM
Morinda News: ਮੋਰਿੰਡਾ ਬੇਅਦਬੀ ਦੇ ਦੋਸ਼ੀ 'ਤੇ ਇੱਕ ਵਕੀਲ ਨੇ ਤਾਣੀ ਪਿਸਤੌਲ

Morinda News: ਮੋਰਿੰਡਾ ਬੇਅਦਬੀ ਦੇ ਦੋਸ਼ੀ 'ਤੇ ਇੱਕ ਵਕੀਲ ਨੇ ਤਾਣੀ ਪਿਸਤੌਲ

Morinda News: ਰੋਪੜ ਦੀ ਅਦਾਲਤ ਵਿੱਚ ਇੱਕ ਵਕੀਲ ਨੇ ਮੋਰਿੰਡਾ ਬੇਅਦਬੀ ਕਾਂਡ ਦੇ ਮੁਲਜ਼ਮਾਂ ਵੱਲ ਬੰਦੂਕ ਤਾਣ ਦਿੱਤੀ। ਪੁਲਿਸ ਵੱਲੋਂ ਮੁਲਜ਼ਮ ਜਸਬੀਰ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ੀ ਲਈ ਪੇਸ਼ ਕੀਤਾ ਗਿਆ।

ਅਦਾਲਤ ਵਿੱਚ ਮੌਜੂਦ ਪੁਲਿਸ ਨੇ ਵਕੀਲ ਨੂੰ ਮੌਕੇ ’ਤੇ ਹੀ ਕਾਬੂ ਕਰਕੇ ਘਟਨਾ ਨੂੰ ਟਾਲ ਦਿੱਤਾ।


ਜਾਣਕਾਰੀ ਅਨੁਸਾਰ ਮੋਰਿੰਡਾ ਬੇਅਦਬੀ ਕਾਂਡ ਦੇ ਮੁਲਜ਼ਮ ਨੂੰ ਮਹਿਲਾ ਜੱਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੁਲਜ਼ਮ ਜਸਬੀਰ ਸਿੰਘ ਨੂੰ ਦੋ ਦਿਨ ਦੇ ਰਿਮਾਂਡ ’ਤੇ ਲਿਆ ਗਿਆ ਹੈ। ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸੋਮਵਾਰ ਨੂੰ ਸਿੱਖ ਨੌਜਵਾਨ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਉਕਤ ਨੌਜਵਾਨ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ।


- PTC NEWS

Top News view more...

Latest News view more...

PTC NETWORK
PTC NETWORK