Fri, May 17, 2024
Whatsapp

ਕੈਨੇਡਾ 'ਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਬਰਿੰਦਰ ਦਾ ਕਤਲ, ਧੀ ਗੰਭੀਰ ਜ਼ਖ਼ਮੀ

ਐਡਮਿੰਟਨ ਦੇ ਰਹਿਣ ਵਾਲੇ ਬਰਿੰਦਰ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਇਸ ਹਮਲੇ ਵਿੱਚ ਉਸ ਦੀ 21 ਸਾਲਾ ਧੀ ਵੀ ਜ਼ਖ਼ਮੀ ਹੋ ਗਈ।

Written by  Jasmeet Singh -- January 03rd 2023 06:58 PM
ਕੈਨੇਡਾ 'ਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਬਰਿੰਦਰ ਦਾ ਕਤਲ, ਧੀ ਗੰਭੀਰ ਜ਼ਖ਼ਮੀ

ਕੈਨੇਡਾ 'ਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਬਰਿੰਦਰ ਦਾ ਕਤਲ, ਧੀ ਗੰਭੀਰ ਜ਼ਖ਼ਮੀ

ਐਡਮਿੰਟਨ, 3 ਜਨਵਰੀ: ਐਡਮਿੰਟਨ ਦੇ ਰਹਿਣ ਵਾਲੇ ਬਰਿੰਦਰ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਇਸ ਹਮਲੇ ਵਿੱਚ ਉਸ ਦੀ 21 ਸਾਲਾ ਧੀ ਵੀ ਜ਼ਖ਼ਮੀ ਹੋ ਗਈ। ਬਰਿੰਦਰ ਸਿੰਘ ਮੂਲ ਰੂਪ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਅਤੇ ਇਥੇ ਆਪਣੇ ਪਰਿਵਾਰ ਨਾਲ ਐਡਮਿੰਟਨ ਵਿੱਚ ਰਹਿੰਦਾ ਸੀ। ਇਹ ਘਟਨਾ 1 ਜਨਵਰੀ 2023 ਨੂੰ ਸਵੇਰੇ 3 ਵਜੇ ਦੇ ਕਰੀਬ 38ਵੀਂ ਸਟਰੀਟ 'ਤੇ ਵਾਪਰੀ ਦੱਸੀ ਜਾਂਦੀ ਹੈ। ਹਾਲਾਂਕਿ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਲੋਕਾਂ ਤੋਂ ਸਹਿਯੋਗ ਦੀ ਮੰਗ ਵੀ ਕਰ ਰਹੀ ਹੈ।

ਪੰਜਾਬੀ ਨੌਜਵਾਨਾਂ ਲਈ ਕੈਨੇਡਾ ਬਣ ਰਿਹੈ 'ਕਾਲ', 2 ਮਹੀਨਿਆਂ 'ਚ ਇੰਨੇ ਘਰਾਂ 'ਚ ਵਿਛੇ ਸੱਥਰ


ਪੰਜਾਬੀਆਂ ਦਾ ਪਰਵਾਸ ਨਾਲ ਰਿਸ਼ਤਾ ਕਾਫ਼ੀ ਪੁਰਾਣਾ ਤੇ ਗੂੜਾ ਰਿਹਾ ਹੈ। ਅੱਜ-ਕੱਲ੍ਹ ਹਰ ਵਿਅਕਤੀ ਆਪਣੇ ਸੁਨਹਿਰੀ ਭਵਿੱਖ ਲਈ ਵਿਦੇਸ਼ ਜਾ ਕੇ ਵੱਸਣ ਦੀ ਕੋਸ਼ਿਸ਼ ਵਿੱਚ ਲੱਗਾ ਹੋਇਆ ਹੈ। ਪੰਜਾਬ ਵਿੱਚ ਗੈਂਗਸਟਰ, ਬੇਰੁਜ਼ਗਾਰੀ ਤੇ ਹੋਰ ਸਮੱਸਿਆਵਾਂ ਕਾਰਨ ਲੋਕ ਵਿਦੇਸ਼ ਦੇ ਰੁਖ ਕਰ ਰਹੇ ਹਨ। ਪੰਜਾਬੀ ਬਾਹਰਲੇ ਮੁਲਕਾਂ ਦੇ ਮਾਹੌਲ ਨੂੰ ਹਮੇਸ਼ਾ ਹੀ ਅਮਨ-ਸ਼ਾਂਤੀ ਤੇ ਸੁਖਾਵਾਂ ਸਮਝਦੇ ਹਨ ਜਦਕਿ ਹਕੀਕਤ ਕੁਝ ਹੋਰ ਹੈ। ਪੰਜਾਬ ਦੇ ਲੋਕ ਜ਼ਿਆਦਾਤਰ ਆਪਣੇ ਬੱਚਿਆਂ ਨੂੰ ਪੜ੍ਹਾਈ ਲਈ ਕੈਨੇਡਾ ਭੇਜਣ ਨੂੰ ਤਜਵੀਜ਼ ਰਹੇ ਹਨ ਪਰ ਸੁਪਨਿਆਂ ਦੇ ਸ਼ਹਿਰ ਕੈਨੇਡਾ ਤੋਂ ਪੰਜਾਬ ਲਈ ਲਈ ਹਰ ਰੋਜ਼ ਕੋਈ ਨਾ ਕੋਈ ਮਾੜੀ ਖਬਰ ਆ ਰਹੀ ਹੈ। ਪਿਛਲੇ 17 ਦਿਨਾਂ ਵਿਚ ਕੈਨੇਡਾ ਦੇ ਵੱਖ-ਵੱਖ ਸੂਬਿਆਂ ਵਿਚ 5 ਪੰਜਾਬੀ ਮੁੰਡੇ-ਕੁੜੀਆਂ ਦੀ ਹੱਤਿਆ ਕਰ ਦਿੱਤੀ ਗਈ। ਇਸ ਕਾਰਨ ਵਿਦੇਸ਼ ਗਏ ਬੱਚਿਆਂ ਦੇ ਮਾਪਿਆਂ ਵਿੱਚ ਭਾਰੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ....

- PTC NEWS

Top News view more...

Latest News view more...

LIVE CHANNELS