Thu, Dec 25, 2025
Whatsapp

ਚੰਡੀਗੜ੍ਹ ਪੁਲਿਸ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

Reported by:  PTC News Desk  Edited by:  Pardeep Singh -- February 08th 2023 07:07 PM -- Updated: February 08th 2023 09:14 PM
ਚੰਡੀਗੜ੍ਹ ਪੁਲਿਸ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਚੰਡੀਗੜ੍ਹ ਪੁਲਿਸ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨਾਲ ਝੜਪ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਭਾਈ ਗੁਰਚਰਨ ਸਿੰਘ  ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇਹ ਧਰਨਾ ਲਗਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਹੈ ਕਿ 31 ਮੈਂਬਰਾਂ ਦੇ ਜਥੇ ਨੇ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਰੋਸ  ਪ੍ਰਦਰਸ਼ਨ ਕਰਨਾ ਸੀ। ਉਨ੍ਹਾਂ ਨੇ ਕਿਹਾ ਹੈ ਕਿ 31 ਮੈਂਬਰਾਂ ਵਿੱਚ ਬਜ਼ੁਰਗ ਸਨ ਉਨ੍ਹਾਂ ਉਤੇ ਪੱਥਰ ਮਾਰੇ ਗਏ ਅਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਨੇ ਗੰਦੇ ਪਾਣੀਆਂ ਦੀਆਂ ਬੁਛਾੜਾ  ਮਾਰੀਆ।


ਮੀਡੀਆ ਕਰਮੀਆ ਤੋਂ ਮੰਗੀ ਮੁਆਫ਼ੀ 

ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਦੀ ਝੜਪ ਦੌਰਾਨ ਮੀਡੀਆ ਕਰਮੀਆ ਦੇ ਵੀ ਸੱਤਾ ਲੱਗੀਆ ਹਨ ਜੋ ਕਿ ਬੜਾ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੀਡੀਆ ਕਰਮੀਆ ਨੂੰ ਹਮੇਸ਼ਾ ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੀਡੀਆ ਨੂੰ ਮਾੜਾ ਬੋਲਿਆ ਜਾਂਦਾ ਹੈ ਤਾਂ ਮੁਆਫੀ ਮੰਗਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਦੇ ਰਵੱਈਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। 

ਪੁਲਿਸ ਵੱਲੋਂ ਲਾਠੀਚਾਰਜ 

ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਮੋਰਚੇ ਨੂੰ ਖਤਮ ਕਰਨਾ ਚਾਹੁੰਦੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਜਥੇ ਉੱਤੇ ਹਮਲਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਘਟਨਾ ਤੋਂ ਪਹਿਲਾ ਜਾਂ ਮਗਰੋਂ ਕੋਈ ਕਾਰਵਾਈ ਨਹੀਂ ਹੋਈ।ਕੌਮੀ ਇਨਸਾਫ਼ ਮੋਰਚੇ ਦੇ ਆਗੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਅਸੀ ਜਗਤਾਰ ਸਿੰਘ ਹਵਾਰਾ ਦੇ ਕੇਸ ਨੂੰ ਲੈ ਕੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੇ ਕਿਹਾ ਹੈ ਕਿ ਭਰੋਸਾ ਦਿੱਤਾ।ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਉਥੇ ਉਹ ਪ੍ਰੋਫੈਸਰ ਭੁੱਲਰ ਨੂੰ ਰਿਹਾਅ ਕਿਓ ਨਹੀ ਕੀਤਾ ਜਾ ਰਿਹਾ ਹੈ।

ਇਸ ਅਣਸੁਖਾਵੀਂ ਘਟਨਾ ਵਿੱਚ ਕਈ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚ 22 ਪੁਲੀਸ ਮੁਲਾਜ਼ਮ ਅਤੇ 7 ਮਹਿਲਾ ਪੁਲੀਸ ਮੁਲਾਜ਼ਮ ਮਾਮੂਲੀ ਸੱਟਾਂ ਅਤੇ ਇਲਾਜ ਲਈ ਸੈਕਟਰ-16 ਦੇ ਹਸਪਤਾਲ ਵਿੱਚ ਦਾਖ਼ਲ ਹਨ। ਇਸ ਸਬੰਧੀ ਪੀ.ਐਸ.36 ਵਿਖੇ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਜਾ ਰਹੀ ਹੈ।

- PTC NEWS

Top News view more...

Latest News view more...

PTC NETWORK
PTC NETWORK