Neeru Bajwa and Satinder Sartaj: ਹੁਣ ਇਸ ਫਿਲਮ ’ਚ ਇਕੱਠੇ ਨਜ਼ਰ ਆਾਉਣਗੇ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ
Neeru Bajwa and Satinder Sartaj: ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਅਤੇ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਦੇ ਫੈਨਜ਼ ਲਈ ਬਹੁਤ ਹੀ ਵੱਡੀ ਖੁਸ਼ਖ਼ਬਰੀ ਹੈ। ਦੱਸ ਦਈਏ ਕਿ ਇਸ ਸਾਲ ਨੀਰੂ ਬਾਜਵਾ, ਗਾਇਕ ਸਤਿੰਦਰ ਸਰਤਾਜ ਨਾਲ ਫਿਲਮ 'ਕਲੀ ਜੋਟਾ' 'ਚ ਨਜ਼ਰ ਆਈ ਸੀ। ਦੋਹਾਂ ਦੀ ਆਨਸਕ੍ਰੀਨ ਕੈਮਿਸਟਰੀ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਗਿਆ ਸੀ। ਇਨ੍ਹਾਂ ਦੇ ਫੈਨਜ਼ ਦੇ ਲਈ ਇੱਕ ਬਹੁਤ ਵੱਡੀ ਖੁਸ਼ਖ਼ਬਰੀ ਹੈ।
ਦੱਸ ਦਈਏ ਕਿ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਜੋੜੀ ਮੁੜ ਤੋਂ ਪਰਦੇ ਇਕੱਠੇ ਨਜ਼ਰ ਆਉਣ ਵਾਲੀ ਹੈ। ਇਹ ਸੁਪਰਹਿੱਟ ਜੋੜੀ ਹੁਣ ਫਿਰ ਤੋਂ ਰੋਮਾਂਟਿਕ ਦੇ ਨਾਲ ਨਾਲ ਸ਼ਾਇਰਾਨਾ ਅੰਦਾਜ਼ 'ਚ ਨਜ਼ਰ ਆਉਣ ਵਾਲੀ ਹੈ।
ਉੱਥੇ ਹੀ ਜੇਕਰ ਫਿਲਮ ਦੀ ਗੱਲ ਕੀਤੀ ਜਾਵੇ ਤਾਂ ਫਿਲਮ ਦਾ ਨਾਂ ਸ਼ਾਇਰ ਹੋਵੇਗਾ। ਜੋ ਕਿ ਅਗਲੇ ਸਾਲ 2 ਫਰਵਰੀ 2024 ਨੂੰ ਰਿਲੀਜ਼ ਹੋ ਰਹੀ ਹੈ। ਇਸ ਐਲਾਨ ਤੋਂ ਬਾਅਦ ਫੈਨਜ਼ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਕਾਬਿਲੇਗੌਰ ਹੈ ਕਿ ਕਲੀ ਜੋਟਾ ਫਿਲਮ 3 ਫਰਵਰੀ 2023 ਨੂੰ ਰਿਲੀਜ਼ ਹੋਈ ਸੀ। ਨੀਰੂ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਹਾਲ ਹੀ 'ਬੂਹੇ ਬਾਰੀਆਂ' ਦਾ ਐਲਾਨ ਕੀਤਾ ਸੀ। ਇਹ ਫਿਲਮ ਜਲਦ ਹੀ ਰਿਲੀਜ਼ ਹੋਣ ਵਾਲੀ ਹੈ।
ਇਸ ਨਾਲ ਹੀ ਨੀਰੂ ਹਾਲੀਵੁੱਡ 'ਚ ਵੀ ਡੈਬਿਊ ਕਰਨ ਜਾ ਰਹੀ ਹੈ। ਉਹ ਹੌਰਰ ਫਿਲਮ 'ਇਟ ਲਿਵਜ਼ ਇਨਸਾਈਡ' 'ਚ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। ਦੂਜੇ ਪਾਸੇ, ਸਰਤਾਜ ਦੀ ਐਲਬਮ 'ਸ਼ਾਇਰਾਨਾ ਸਰਤਾਜ' ਹਾਲ ਹੀ 'ਚ ਰਿਲੀਜ਼ ਹੋਈ ਸੀ, ਜਿਸ ਨੂੰ ਖੂਬ ਪਸੰਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਦਿਲਜੀਤ ਦੁਸਾਂਝ ਦੀ ਫਿਲਮ 'ਪੰਜਾਬ 95' ਦੇ ਪ੍ਰੀਮੀਅਰ ਨੂੰ ਟੋਰਾਂਟੋ ਫਿਲਮ ਫੈਸਟੀਵਲ ਤੋਂ ਹਟਾਇਆ? ਵੈੱਬਸਾਈਟ 'ਤੇ ਨਹੀਂ ਕੋਈ ਜਾਣਕਾਰੀ
- PTC NEWS