Sun, May 19, 2024
Whatsapp

New Tax Regime: 7 ਲੱਖ ਤੱਕ ਦੀ ਕਮਾਈ 'ਤੇ ਨਹੀਂ ਲੱਗੇਗਾ ਕੋਈ ਟੈਕਸ, ਨਵੀਂ ਟੈਕਸ ਪ੍ਰਣਾਲੀ 'ਚ ਬਦਲਾਅ ਦਾ ਐਲਾਨ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿੱਚ ਬਜਟ 2023 ਪੇਸ਼ ਕਰਦੇ ਹੋਏ ਕਿਹਾ ਕਿ 7 ਲੱਖ ਰੁਪਏ ਸਾਲਾਨਾ ਤੱਕ ਦੀ ਕਮਾਈ ਕਰਨ ਵਾਲਿਆਂ ਨੂੰ ਨਵੀਂ ਟੈਕਸ ਵਿਵਸਥਾ ਦੇ ਤਹਿਤ ਹੁਣ ਕੋਈ ਟੈਕਸ ਨਹੀਂ ਦੇਣਾ ਪਵੇਗਾ।

Written by  Jasmeet Singh -- February 01st 2023 01:45 PM
New Tax Regime: 7 ਲੱਖ ਤੱਕ ਦੀ ਕਮਾਈ 'ਤੇ ਨਹੀਂ ਲੱਗੇਗਾ ਕੋਈ ਟੈਕਸ, ਨਵੀਂ ਟੈਕਸ ਪ੍ਰਣਾਲੀ 'ਚ ਬਦਲਾਅ ਦਾ ਐਲਾਨ

New Tax Regime: 7 ਲੱਖ ਤੱਕ ਦੀ ਕਮਾਈ 'ਤੇ ਨਹੀਂ ਲੱਗੇਗਾ ਕੋਈ ਟੈਕਸ, ਨਵੀਂ ਟੈਕਸ ਪ੍ਰਣਾਲੀ 'ਚ ਬਦਲਾਅ ਦਾ ਐਲਾਨ

ਨਵੀਂ ਦਿੱਲੀ, 1 ਜਨਵਰੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿੱਚ ਬਜਟ 2023 ਪੇਸ਼ ਕਰਦੇ ਹੋਏ ਕਿਹਾ ਕਿ 7 ਲੱਖ ਰੁਪਏ ਸਾਲਾਨਾ ਤੱਕ ਦੀ ਕਮਾਈ ਕਰਨ ਵਾਲਿਆਂ ਨੂੰ ਨਵੀਂ ਟੈਕਸ ਵਿਵਸਥਾ ਦੇ ਤਹਿਤ ਹੁਣ ਕੋਈ ਟੈਕਸ ਨਹੀਂ ਦੇਣਾ ਪਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਟੈਕਸਦਾਤਾਵਾਂ ਨੂੰ ਇਸ ਦਾ ਵੱਡਾ ਲਾਭ ਮਿਲੇਗਾ। ਦੱਸ ਦੇਈਏ ਕਿ ਹੁਣ ਤੱਕ 5 ਲੱਖ ਤੋਂ 7.5 ਲੱਖ ਦੀ ਸਾਲਾਨਾ ਆਮਦਨ 'ਤੇ 20 ਫੀਸਦੀ ਟੈਕਸ ਦਰ ਲਾਗੂ ਸੀ।

ਵਿੱਤੀ ਸਾਲ 2014 ਤੋਂ ਬਾਅਦ ਨਿੱਜੀ ਆਮਦਨ ਟੈਕਸ ਦਰ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਲਈ ਟੈਕਸ ਦਾਤਾਵਾਂ ਨੂੰ ਰਾਹਤ ਦੇਣ ਲਈ ਟੈਕਸ ਦਰ ਘਟਾਉਣ ਦੀ ਮੰਗ ਕੀਤੀ ਗਈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦੇ ਹੋਏ ਕਿਹਾ ਕਿ 7 ਲੱਖ ਤੱਕ ਦੀ ਸਾਲਾਨਾ ਆਮਦਨ ਵਾਲੇ ਟੈਕਸਦਾਤਾਵਾਂ ਨੂੰ ਹੁਣ ਕੋਈ ਟੈਕਸ ਨਹੀਂ ਦੇਣਾ ਪਵੇਗਾ। ਹੁਣ ਤੱਕ ਸਿਰਫ 5 ਲੱਖ ਰੁਪਏ ਤੱਕ ਦੀ ਕਮਾਈ ਕਰਨ ਵਾਲਿਆਂ ਨੂੰ ਹੀ ਟੈਕਸ ਛੋਟ ਦਾ ਲਾਭ ਮਿਲ ਰਿਹਾ ਸੀ।



ਬਜਟ 2023 ਵਿੱਚ ਨਵੀਂ ਟੈਕਸ ਪ੍ਰਣਾਲੀ ਦੇ ਅਨੁਸਾਰ ਟੈਕਸ ਸਲੈਬ

3 ਲੱਖ ਰੁਪਏ ਤੱਕ ਦੀ ਆਮਦਨ 'ਤੇ ਕੋਈ ਟੈਕਸ ਨਹੀਂ ਲੱਗੇਗਾ।

3 ਲੱਖ ਤੋਂ 6 ਲੱਖ ਰੁਪਏ ਤੱਕ ਦੀ ਕਮਾਈ 'ਤੇ 5% ਟੈਕਸ ਲਾਗੂ ਹੈ।

6 ਲੱਖ ਤੋਂ 9 ਲੱਖ ਰੁਪਏ ਦੀ ਸਾਲਾਨਾ ਆਮਦਨ 'ਤੇ 10 ਫੀਸਦੀ।

9 ਲੱਖ ਤੋਂ 12 ਲੱਖ ਰੁਪਏ ਦੀ ਆਮਦਨ 'ਤੇ 15% ਟੈਕਸ ਦਰ ਲਾਗੂ ਹੈ।

15 ਲੱਖ ਤੋਂ ਵੱਧ ਦੀ ਸਾਲਾਨਾ ਆਮਦਨ 'ਤੇ 30 ਫੀਸਦੀ ਟੈਕਸ ਦਰ ਲਾਗੂ ਹੈ।


ਪੁਰਾਣੀ ਲਾਗੂ ਟੈਕਸ ਦਰ ਅਤੇ ਟੈਕਸ ਸੀਮਾ

ਵਰਤਮਾਨ ਵਿੱਚ ਲਾਗੂ ਟੈਕਸ ਪ੍ਰਣਾਲੀ ਦੇ ਅਨੁਸਾਰ, 2.5 ਲੱਖ ਰੁਪਏ ਤੱਕ ਦੀ ਆਮਦਨ 'ਤੇ ਟੈਕਸ ਲਾਗੂ ਨਹੀਂ ਹੁੰਦਾ ਹੈ। 

ਜਦੋਂ ਕਿ 2.5 ਲੱਖ ਤੋਂ 5 ਲੱਖ ਰੁਪਏ ਦੀ ਸਾਲਾਨਾ ਆਮਦਨ 'ਤੇ 5% ਟੈਕਸ ਦਰ ਲਾਗੂ ਹੁੰਦੀ ਹੈ।

5 ਲੱਖ ਤੋਂ 7.5 ਲੱਖ ਤੱਕ ਦੀ ਆਮਦਨ 'ਤੇ 20 ਫੀਸਦੀ ਟੈਕਸ।

7.5 ਲੱਖ ਤੋਂ 10 ਲੱਖ ਤੱਕ ਦੀ ਆਮਦਨ 'ਤੇ 20 ਫੀਸਦੀ ਟੈਕਸ ਦਰ।

10 ਲੱਖ ਤੋਂ 12.5 ਲੱਖ ਰੁਪਏ ਤੱਕ ਦੀ ਆਮਦਨ 'ਤੇ 30% ਟੈਕਸ ਦਰ।

12.5 ਲੱਖ ਤੋਂ 15 ਲੱਖ ਰੁਪਏ ਤੱਕ ਦੀ ਆਮਦਨ 'ਤੇ 30 ਫੀਸਦੀ ਟੈਕਸ।

15 ਲੱਖ ਤੋਂ ਵੱਧ ਦੀ ਸਾਲਾਨਾ ਆਮਦਨ 'ਤੇ 30 ਫੀਸਦੀ ਟੈਕਸ ਦਰ।


ਬਜਟ 2023 ਵਿੱਚ ਵਿੱਤ ਮੰਤਰੀ ਦੇ ਨਵੇਂ ਐਲਾਨ

ਟੈਕਸ ਰਿਟਰਨ ਪ੍ਰਕਿਰਿਆ ਨੂੰ ਸਰਲ ਬਣਾਇਆ ਜਾਵੇ

ਰਿਟਰਨ ਲਈ ਨਵਾਂ ਇਨਕਮ ਟੈਕਸ ਫਾਰਮ ਜਾਰੀ ਕੀਤਾ ਜਾਵੇਗਾ

ਮਿਹਨਤਕਸ਼ ਮੱਧ ਵਰਗ ਲਈ ਵਿੱਤ ਮੰਤਰੀ ਨੇ ਕੀਤੇ ਪੰਜ ਵੱਡੇ ਐਲਾਨ

ਇਨਕਮ ਟੈਕਸ ਛੋਟ ਦੀ ਸੀਮਾ 5 ਲੱਖ ਤੋਂ ਵਧਾ ਕੇ 7 ਲੱਖ ਕਰ ਦਿੱਤੀ ਗਈ ਹੈ।

- PTC NEWS

Top News view more...

Latest News view more...

LIVE CHANNELS
LIVE CHANNELS