Fri, Dec 26, 2025
Whatsapp

ਸਮਾਜ ਸੇਵੀ ਸੰਸਥਾ ਨੇ ਮਨਾਈ 37 ਨਵ ਜੰਮੀਆਂ ਧੀਆਂ ਦੀ ਲੋਹੜੀ

ਸਮਾਜ ਸੇਵੀ ਸੰਸਥਾ ਵੱਲੋਂ ਗੜ੍ਹਸ਼ੰਕਰ ਦੇ ਪਿੰਡ ਪੋਸੀ ਵਿਖੇ ਪੂਰੇ ਪਿੰਡ 'ਚ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ।

Reported by:  PTC News Desk  Edited by:  Aarti -- January 12th 2023 04:41 PM
ਸਮਾਜ ਸੇਵੀ ਸੰਸਥਾ ਨੇ ਮਨਾਈ 37 ਨਵ ਜੰਮੀਆਂ ਧੀਆਂ ਦੀ ਲੋਹੜੀ

ਸਮਾਜ ਸੇਵੀ ਸੰਸਥਾ ਨੇ ਮਨਾਈ 37 ਨਵ ਜੰਮੀਆਂ ਧੀਆਂ ਦੀ ਲੋਹੜੀ

ਵਿੱਕੀ ਅਰੋੜਾ (ਹੁਸ਼ਿਆਰਪੁਰ, 12 ਜਨਵਰੀ): ਸਮਾਜ ਸੇਵੀ ਸੰਸਥਾ ਵੱਲੋਂ ਗੜ੍ਹਸ਼ੰਕਰ ਦੇ ਪਿੰਡ ਪੋਸੀ ਵਿਖੇ ਪੂਰੇ ਪਿੰਡ 'ਚ ਧੀਆਂ ਦੀ ਲੋਹੜੀ ਮਨਾਈ ਗਈ। ਦੱਸ ਦਈਏ ਕਿ ਇਲਾਕੇ ਦੀ ਨਾਮੀ ਸੰਸਥਾ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਦੀ ਬ੍ਰਾਂਚ ਪੋਸੀ ਅਤੇ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਨਵਾਂਸ਼ਹਿਰ ਵੱਲੋਂ 37 ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾ ਕੇ ਸਮਾਜ ਨੂੰ ਸੁਨੇਹਾ ਦਿੱਤਾ ਗਿਆ। 

ਇਸ ਮੌਕੇ ਸੰਸਥਾ ਦੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੀਆਂ ਧੀਆਂ ਹਰ ਇੱਕ ਫੀਲਡ ਦੇ ਮੱਲ੍ਹਾਂ ਮਾਰਕੇ ਆਪਣੇ ਪਰਿਵਾਰ ਦਾ ਨਾਂ ਰੋਸ਼ਨ ਕਰ ਰਹੀਆਂ ਹਨ। ਜਿਸ ਕਾਰਨ ਧੀਆਂ ਨੂੰ ਵੀ ਮੁੰਡਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ। 


ਇਸ ਮੌਕੇ ਸਮਾਗਮ ਵਿਚ ਸੰਸਥਾ ਦੇ ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ, ਉਪ ਚੇਅਰਮੈਨ ਸੰਦੀਪ ਗੌੜ ਪੋਸੀ, ਪ੍ਰਧਾਨ ਪਰਵਿੰਦਰ ਸਿੰਘ  ਰਾਣਾ ਅਤੇ ਹੋਰ ਮੈਂਬਰਾਂ ਦੀ ਅਣਥੱਕ ਮਿਹਨਤ ਨਾਲ ਇਹ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੌਰਾਨ ਨਿਮਿਸ਼ਾ ਮਹਿਤਾ ਬੀਜੇਪੀ ਆਗੂ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਸੰਸਥਾ ਵੱਲੋਂ ਕੀਤੇ ਜਾ ਰਹੇ ਕੰਮਾਂ ਲਈ ਸੰਸਥਾ ਦੀ ਹੌਸਲਾ ਅਫਜਾਈ ਕੀਤੀ।

ਇਹ ਵੀ ਪੜ੍ਹੋ: ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ

- PTC NEWS

Top News view more...

Latest News view more...

PTC NETWORK
PTC NETWORK