Sat, May 18, 2024
Whatsapp

Punjab Budget Session: ਵਿਧਾਨ ਸਭਾ ਦੇ ਬਾਹਰ ਤੋਂ ਮੂਸੇਵਾਲਾ ਦੇ ਮਾਪਿਆਂ ਨੇ ਚੁੱਕਿਆ ਧਰਨਾ, ਮੰਤਰੀ ਧਾਲੀਵਾਲ ਨੇ ਦਿੱਤਾ ਇਹ ਭਰੋਸਾ

ਵਿਧਾਨਸਭਾ ਦੇ ਬਾਹਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਧਰਨੇ ’ਤੇ ਬੈਠੇ ਸੀ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਰੋਧੀ ਧਿਰ ਦੇ ਆਗੂ ’ਤੇ ਕਈ ਕਾਂਗਰਸੀ ਆਗੂ ਵੀ ਸ਼ਾਮਲ ਹੋਏ। ਹਾਲਾਂਕਿ ਕੈਬਨਿਟ ਮੰਤਰੀ ਧਾਲੀਵਾਲ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਵੱਲੋਂ ਧਰਨਾ ਚੁੱਕ ਦਿੱਤਾ ਗਿਆ ਹੈ।

Written by  Aarti -- March 07th 2023 10:13 AM -- Updated: March 07th 2023 03:05 PM
Punjab Budget Session: ਵਿਧਾਨ ਸਭਾ ਦੇ ਬਾਹਰ ਤੋਂ ਮੂਸੇਵਾਲਾ ਦੇ ਮਾਪਿਆਂ ਨੇ ਚੁੱਕਿਆ ਧਰਨਾ, ਮੰਤਰੀ ਧਾਲੀਵਾਲ ਨੇ ਦਿੱਤਾ ਇਹ ਭਰੋਸਾ

Punjab Budget Session: ਵਿਧਾਨ ਸਭਾ ਦੇ ਬਾਹਰ ਤੋਂ ਮੂਸੇਵਾਲਾ ਦੇ ਮਾਪਿਆਂ ਨੇ ਚੁੱਕਿਆ ਧਰਨਾ, ਮੰਤਰੀ ਧਾਲੀਵਾਲ ਨੇ ਦਿੱਤਾ ਇਹ ਭਰੋਸਾ

Punjab Budget Session: ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਤੀਜਾ ਦਿਨ ਹੈ। ਉੱਥੇ ਹੀ ਦੂਜੇ ਪਾਸੇ ਵਿਧਾਨਸਭਾ ਦੇ ਬਾਹਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਧਰਨੇ ’ਤੇ ਬੈਠੇ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਰੋਧੀ ਧਿਰ ਦੇ ਆਗੂ ’ਤੇ ਕਈ ਕਾਂਗਰਸੀ ਆਗੂ ਵੀ ਸ਼ਾਮਲ ਹੋਏ। 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਧਰਨੇ ’ਤੇ ਬੈਠੇ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੂਸੇਵਾਲਾ ਦੇ ਮਾਪਿਆਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ 20 ਮਾਰਚ ਤੋਂ ਬਾਅਦ ਮੁਲਾਕਾਤ ਕਰਵਾਉਣਗੇ। ਇਸ ਭਰੋਸੇ ਤੋਂ ਬਾਅਦ ਮੂਸੇਵਾਲਾ ਦੇ ਮਾਪਿਆਂ ਨੇ ਧਰਨਾ ਚੁੱਕ ਦਿੱਤਾ। 


ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਤੋਂ ਬਾਅਦ ਵੀ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਮੂਸੇਵਾਲਾ ਦੀ ਜੀਪ ’ਤੇ ਉਹ ਪੰਜਾਬ ਫੇਰੀ ’ਤੇ ਨਿਕਲਣਗੇ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਫੈਨਜ਼ ਅਤੇ ਪੰਜਾਬ ਦੇ ਲੋਕਾਂ ਦੇ ਨਾਲ ਵਿਚਾਰ ਚਰਚਾ ਕਰ ਅਗਲਾ ਫੈਸਲਾ ਲੈਣਗੇ। 

ਕੈਬਨਿਟ ਮੰਤਰੀ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਸੀ ਮੁਲਾਕਾਤ: ਧਰਨੇ ’ਤੇ ਬੈਠੇ ਮੂਸੇਵਾਲਾ ਦੇ ਮਾਪਿਆਂ ਨੂੰ ਮੰਤਰੀ ਕੁਲਦੀਪ ਧਾਲੀਵਾਲ ਮਿਲਣ ਲਈ ਪਹੁੰਚੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਧਰਨਾ ਲਾਉਣ ਦੀ ਲੋੜ ਨਹੀਂ ਹੈ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਨਾਲ ਹਨ। ਉਹ ਜਦੋਂ ਚਾਹੁਣ ਮੁੱਖ ਮੰਤਰੀ ਭਗਵਤੰ ਮਾਨ ਦੇ ਨਾਲ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਪੂਰੇ ਪੰਜਾਬ ਦਾ ਪੁੱਤਰ ਹੈ। 

 

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮਜ਼ਬੂਰੀ ਕਰਕੇ ਉਨ੍ਹਾਂ ਨੂੰ ਧਰਨੇ ’ਤੇ ਬੈਠਣਾ ਪੈ ਰਿਹਾ ਹੈ। ਪਿਛਲੇ 10 ਮਹੀਨਿਆਂ ਤੋਂ ਉਨ੍ਹਾਂ ਵੱਲੋਂ ਲਗਾਤਾਰ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਪਰ ਅਜੇ ਤੱਕ ਇਨਸਾਫ ਮਿਲਣ ਦੀ ਉਮੀਦ ਨਹੀਂ ਦਿਖ ਰਹੀ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ।

ਦੱਸ ਦਈਏ ਕਿ ਮੂਸੇਵਾਲੇ ਦੇ ਮਾਪਿਆਂ ਵੱਲੋਂ ਮਾਮਲੇ ’ਚ ਸ਼ਾਮਲ ਮਾਸਟਰਮਾਇੰਡ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਜਦੋਂ ਤੱਕ ਬਜਟ ਇਜਲਾਸ ਚੱਲਦੇ ਉਸ ਸਮੇਂ ਤੱਕ ਉਹ ਲਗਾਤਾਰ ਧਰਨੇ ’ਤੇ ਬੈਠਣਗੇ। 

ਇਹ ਵੀ ਪੜ੍ਹੋ: Punjab Budget Session: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ, ਧਰਨੇ ’ਤੇ ਬੈਠੇ ਮੂਸੇਵਾਲਾ ਦੇ ਮਾਪੇ 

- PTC NEWS

Top News view more...

Latest News view more...

LIVE CHANNELS
LIVE CHANNELS