Parminder Singh Jhota murder: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ
ਮਾਨਸਾ ਵਿੱਚ ਪਰਵਿੰਦਰ ਜੋਟਾ ਦੇ ਸਮਰਥਕਾਂ ਨੇ ਕਤਲ ਤੋਂ ਬਾਅਦ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੇਪੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਸਮਰਥਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜੋ ਨਸ਼ਾ ਵਿਕ ਰਿਹਾ ਹੈ ਉਸ ਦਾ ਵਿਰੋਧ ਕਰਨ ਕਰਕੇ ਪਰਵਿੰਦਰ ਝੋਟੇ ਦਾ ਕਤਲ ਨਸ਼ਾ ਤਸਕਰਾਂ ਦੀ ਸ਼ਹਿ ਉੱਤੇ ਪੁਲਿਸ ਦੇ ਗੱਠਜੋੜ ਨਾਲ ਹੋਇਆ ਹੈ। ਪੂਰੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਦੀ ਮੰਗ ਵੀ ਉਨ੍ਹਾਂ ਕੀਤੀ ਹੈ। ਸਮਰਥਕਾਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸਸਕਾਰ ਨਹੀਂ ਕੀਤਾ ਜਾਵੇਗਾ। ਦਿਨ ਰਾਤ ਦਾ ਧਰਨਾ ਪੱਕੇ ਤੌਰ ਉੱਤੇ ਲਾਇਆ ਗਿਆ।
Parminder Singh Jhota murder: ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੰਗਲਵਾਰ ਸਵੇਰੇ ਮਾਨਸਾ ਵਿੱਚ ਫੇਸਬੁੱਕ ਲਾਈਵ ਦੌਰਾਨ ਨਸ਼ਾ-ਵਿਰੋਧੀ ਕਾਰਕੁਨ ਝੋਟਾ ਨੂੰ ਗੋਲੀਆਂ ਮਾਰਨ ਤੋਂ ਬਾਅਦ ਮੁਲਜ਼ਮ ਆਪਣੀ ਦੁਕਾਨ ਬੰਦ ਕਰਕੇ ਫ਼ਰਾਰ ਹੋ ਗਿਆ ਸੀ।
ਉਸ ਨੂੰ ਫੜਨ ਲਈ ਪੁਲਿਸ ਵੱਲੋਂ ਕਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ। ਪੁਲਿਸ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਮੰਗਿਆ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਕਤਲ ਦੇ ਕਾਰਨਾਂ ਸਮੇਤ ਲਾਇਸੈਂਸੀ ਪਿਸਤੌਲ ਮਿਲਣ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ।
- PTC NEWS