Mon, May 20, 2024
Whatsapp

ਪੰਜਾਬ ’ਚ ਮੁੜ ਵਾਪਰੀ ਵੱਡੀ ਘਟਨਾ, ਲੁਟੇਰਿਆਂ ਵੱਲੋਂ ਪੁਲਿਸ ਮੁਲਾਜ਼ਮ ਦਾ ਕਤਲ

ਫਗਵਾੜਾ 'ਚ ਲੁਟੇਰਿਆਂ ਵੱਲੋਂ ਪੁਲਿਸ ਮੁਲਾਜ਼ਮ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਮੁਲਾਜ਼ਮ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਬਾਜਵਾ ਵਜੋਂ ਹੋਈ ਹੈ।

Written by  Aarti -- January 09th 2023 10:53 AM -- Updated: January 09th 2023 11:34 AM
ਪੰਜਾਬ ’ਚ ਮੁੜ ਵਾਪਰੀ ਵੱਡੀ ਘਟਨਾ, ਲੁਟੇਰਿਆਂ ਵੱਲੋਂ ਪੁਲਿਸ ਮੁਲਾਜ਼ਮ ਦਾ ਕਤਲ

ਪੰਜਾਬ ’ਚ ਮੁੜ ਵਾਪਰੀ ਵੱਡੀ ਘਟਨਾ, ਲੁਟੇਰਿਆਂ ਵੱਲੋਂ ਪੁਲਿਸ ਮੁਲਾਜ਼ਮ ਦਾ ਕਤਲ

ਫਗਵਾੜਾ: ਸੂਬੇ ’ਚ ਕਾਨੂੰਨ ਵਿਵਸਥਾ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਚ ਆ ਗਈ ਹੈ। ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਜਿਸ ਕਾਰਨ ਇੱਕ ਪੁਲਿਸ ਮੁਲਾਜ਼ਮ ਦੇ ਗੋਲੀ ਵੱਜਣ ਕਾਰਨ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਮੁਠਭੇੜ ਦੌਰਾਨ ਤਿੰਨ ਲੁਟੇਰਿਆਂ ਨੂੰ ਕਾਬੂ ਕਰ ਲਿਆ ਸੀ ਜਦਕਿ ਇੱਕ ਫਰਾਰ ਹੋਣ ਦਾ ਕਾਮਯਾਬ ਹੋਇਆ। ਗੋਲੀ ਵੱਜਣ ਕਾਰਨ ਤਿੰਨ ਲੁਟੇਰੇ ਵੀ ਜ਼ਖਮੀ ਹੋ ਗਏ ਹਨ। 


ਦੱਸ ਦਈਏ ਕਿ ਲੁਟੇਰਿਆਂ ਨੇ ਇੱਕ ਵਿਅਕਤੀ ਕੋਲੋਂ ਪਿਸਤੌਲ ਦੀ ਨੋਕ 'ਤੇ ਖੋਹ ਕੇ ਇੱਕ ਗੱਡੀ ਨੂੰ ਲੈ ਕੇ ਭੱਜ ਰਹੇ ਸੀ ਜਿਸਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਵੱਲੋਂ ਗੱਡੀ ਦਾ ਪਿੱਛਾ ਕੀਤਾ ਜਾ ਰਿਹਾ ਸੀ। ਜਿਵੇਂ ਹੀ ਲੁਟੇਰੇ ਫਿਲੌਰ ਨੇੜੇ ਪਹੁੰਚੇ ਤਾਂ ਉਨ੍ਹਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਗੋਲੀ ਲੱਗਣ ਨਾਲ ਇਕ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾਉਣ ’ਤੇ ਡਾਕਟਰਾਂ ਨੇ ਮ੍ਰਿਤ ਐਲਾਨ ਦਿੱਤਾ। 

ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਦੇ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕਰਦਿਆ ਕਿਹਾ ਕਿ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਜੋ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏ। ਪੰਜਾਬ ਸਰਕਾਰ ਵੱਲੋਂ 1 ਕਰੋੜ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। HDFC ਬੈਂਕ ਵੱਲੋਂ 1 ਰੁਪਏ ਕਰੋੜ ਦਾ ਬੀਮਾ ਭੁਗਤਾਨ ਕੀਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਹਰ ਔਖੇ ਸਮਿਆਂ ‘ਚ ਖੜ੍ਹੇ ਹਾਂ। 

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆ ਕਿਹਾ ਕਿ ਸ਼ਹੀਦ ਸੀ.ਟੀ.ਕੁਲਦੀਪ ਸਿੰਘ ਨੂੰ ਸਲਾਮ, ਜਿਸਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਗੋਲੀਬਾਰੀ 'ਚ ਤਿੰਨ ਅਪਰਾਧੀ ਵੀ ਜ਼ਖਮੀ ਹੋ ਗਏ। ਪੰਜਾਬ ਪੁਲਿਸ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਦੇਖਭਾਲ ਕਰੇਗਾ। ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਵੇਗੀ। ਐਚਡੀਐਫਸੀ ਬੈਂਕ ਵੱਲੋਂ ਪੰਜਾਬ ਪੁਲਿਸ ਵੈਲਫੇਅਰ ਇੰਸ਼ੋਰੈਂਸ ਤੋਂ 1 ਕਰੋੜ ਰੁਪਏ ਦਾ ਹੋਰ ਭੁਗਤਾਨ ਕੀਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਦੇ ਨਾਲ ਖੜੇ ਹਾਂ। 

ਇਹ ਵੀ ਪੜ੍ਹੋ: ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਰੈੱਡ ਅਲਰਟ ਜਾਰੀ

- PTC NEWS

Top News view more...

Latest News view more...

LIVE CHANNELS
LIVE CHANNELS