Sat, May 18, 2024
Whatsapp

Prisoner Death in Jail: ਗੋਇੰਦਵਾਲ ਜੇਲ੍ਹ ’ਚ ਸ਼ੱਕੀ ਹਾਲਾਤਾਂ ’ਚ ਹੋਈ ਕੈਦੀ ਦੀ ਮੌਤ

ਗੋਇੰਦਵਾਲ ਜੇਲ੍ਹ ’ਚ ਬੀਤੀ ਰਾਤ ਸ਼ੱਕੀ ਹਾਲਾਤਾਂ ’ਚ ਇੱਕ ਕੈਦੀ ਦੀ ਮੌਤ ਹੋ ਗਈ ਹੈ। ਜਿਸਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ।

Written by  Aarti -- March 30th 2023 12:36 PM
Prisoner Death in Jail: ਗੋਇੰਦਵਾਲ ਜੇਲ੍ਹ ’ਚ ਸ਼ੱਕੀ ਹਾਲਾਤਾਂ ’ਚ ਹੋਈ ਕੈਦੀ ਦੀ ਮੌਤ

Prisoner Death in Jail: ਗੋਇੰਦਵਾਲ ਜੇਲ੍ਹ ’ਚ ਸ਼ੱਕੀ ਹਾਲਾਤਾਂ ’ਚ ਹੋਈ ਕੈਦੀ ਦੀ ਮੌਤ

Prisoner Death in Jail: ਪੰਜਾਬ ਦੀ ਗੋਇੰਦਵਾਲ ਸਾਹਿਬ ਦੀ ਜੇਲ੍ਹ ਇੱਕ ਵਾਰ ਫਿਰ ਤੋਂ ਸੁਰਖੀਆਂ ’ਚ ਆ ਗਈ ਹੈ। ਦੱਸ ਦਈਏ ਕਿ ਗੋਇੰਦਵਾਲ ਜੇਲ੍ਹ ’ਚ ਬੀਤੀ ਰਾਤ ਸ਼ੱਕੀ ਹਾਲਾਤਾਂ ’ਚ ਇੱਕ ਕੈਦੀ ਦੀ ਮੌਤ ਹੋ ਗਈ ਹੈ। ਜਿਸਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਕੈਦੀ ਬੇਅਦਬੀ ਮਾਮਲੇ ’ਚ ਜੇਲ੍ਹ ’ਚ ਕੈਦ ਸੀ। ਜੋ ਕਿ ਤਰਨਤਾਰਨ ਦੇ ਪਿੰਡ ਮੱਲਮੋਹਰੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਅਧਿਕਾਰੀਆਂ ਵੱਲੋਂ ਇਸ ਮਾਮਲੇ ਨੂੰ ਖੁਦਕੁਸ਼ੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਮੁਤਾਬਿਕ ਕੈਦੀ ਦੀ ਪੱਖੇ ਨਾਲ ਫਾਹਾ ਲੈਣ ਕਾਰਨ ਮੌਤ ਹੋਈ ਹੈ। 


ਕਾਬਿਲੇਗੌਰ ਹੈ ਕਿ ਗੋਇੰਦਵਾਲ ਸਾਹਿਬ ਦੀ ਜੇਲ੍ਹ ਪਹਿਲਾਂ ਵੀ ਸਵਾਲਾਂ ਦੇ ਘੇਰੇ ’ਚ ਰਹੀ ਹੈ। ਗੋਇੰਦਵਾਲ ਜੇਲ੍ਹ ਚੋਂ ਮੂਸੇਵਾਲਾ ਦੇ ਕਾਤਲਾਂ ਦੇ ਵਿਚਾਲੇ ਹੋਈ ਗੈਂਗਵਾਰ ਤੋਂ ਬਾਅਦ ਦੋ ਵੀਡੀਓ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਸਵਾਲਾਂ ਦੇ ਘੇਰੇ ’ਚ ਆ ਗਈ ਸੀ। ਸੋਸ਼ਲ ਮੀਡੀਆ ’ਤੇ ਵੀਡੀਓ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਵੀਡੀਓ ਨੂੰ ਲਾਰੈਂਸ ਗੈਂਗ ਦੇ ਸਚਿਨ ਭਿਵਾਨੀ ਵੱਲੋਂ ਬਣਾਈ ਗਈ ਸੀ। ਜਿਸ ਚ ਅੰਕਿਤ ਸੇਰਸਾ ਤੋਂ ਇਲਾਵਾ ਕਈ ਹੋਰ ਗੈਂਗਸਟਰ ਵੀ ਨਜ਼ਰ ਆ ਰਹੇ ਸੀ। ਇਸ ਦੌਰਾਨ ਗੈਂਗਸਟਰ ਜਸ਼ਨ ਮਨਾਉਂਦੇ ਹੋਏ ਨਜ਼ਰ ਆ ਰਹੇ ਸੀ। 

- PTC NEWS

Top News view more...

Latest News view more...

LIVE CHANNELS
LIVE CHANNELS