Fri, Dec 13, 2024
Whatsapp

Punjab Breaking News Live:ਪੰਜਾਬ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪੀ.ਐੱਮ. ਇਮਰਾਨ ਖਾਨ ਗ੍ਰਿਫਤਾਰ

Punjab Breaking News Live: ਹਰ ਖ਼ਬਰ 'ਤੇ ਸਾਡੀ ਪਹਿਲੀ ਨਜ਼ਰ, ਪੰਜਾਬ ਭਰ ਦੀਆਂ ਵੱਡੀਆਂ-ਛੋਟੀਆਂ ਖਬਰਾਂ 'ਤੇ ਅਸੀਂ ਰੱਖ ਦੇ ਹਾਂ ਧਿਆਨ ਤਾਂ ਜੋ ਤੁਹਾਡੇ ਤੱਕ ਪਹੁੰਚਾਈ ਜਾ ਸਕੇ ਹਰ ਅਹਿਮ ਖ਼ਬਰ..ਇਥੇ ਪੜ੍ਹੋ

Reported by:  PTC News Desk  Edited by:  Aarti -- August 05th 2023 08:34 AM -- Updated: August 05th 2023 08:06 PM
Punjab Breaking News Live:ਪੰਜਾਬ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪੀ.ਐੱਮ. ਇਮਰਾਨ ਖਾਨ ਗ੍ਰਿਫਤਾਰ

Punjab Breaking News Live:ਪੰਜਾਬ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪੀ.ਐੱਮ. ਇਮਰਾਨ ਖਾਨ ਗ੍ਰਿਫਤਾਰ

Aug 5, 2023 08:06 PM

ਚੰਦਰਯਾਨ-3 ਚੰਦਰਮਾ ਦੇ ਪੰਧ ਵਿੱਚ ਹੋਇਆ ਦਾਖਲ

ਚੰਦਰਯਾਨ-3 ਨੇ ਚੰਦਰਮਾ ਦੇ ਪੰਧ 'ਚ ਦਾਖ਼ਲ ਹੋ ਗਿਆ ਹੈ, ਹੁਣ ਚੰਦਰਯਾਨ-3 ਚੰਦਰਮਾ ਦੇ ਦੁਆਲੇ 166 ਕਿਲੋਮੀਟਰ x 18054 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਹੈ। ਇਸਰੋ ਨੇ ਚੰਦਰਯਾਨ-3 ਨੂੰ ਚੰਦਰਮਾ ਦੇ ਪੰਧ ਨੂੰ ਫੜਨ ਲਈ ਲਗਭਗ 20 ਤੋਂ 25 ਮਿੰਟ ਤੱਕ ਥ੍ਰਸਟਰਾਂ ਨੂੰ ਚਾਲੂ ਰੱਖਿਆ। ਇਸ ਨਾਲ ਚੰਦਰਯਾਨ ਚੰਦਰਮਾ ਦੀ ਗ੍ਰੈਵਿਟੀ ਵਿੱਚ ਫਸ ਗਿਆ। ਹੁਣ ਉਹ ਉਸਦੇ ਆਲੇ-ਦੁਆਲੇ ਘੁੰਮਦਾ ਰਹੇਗਾ।


Aug 5, 2023 07:30 PM

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 17 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ (ਐੱਮ.ਪੀ.) ਦੇ ਦੋ ਅਸਲਾ ਸਪਲਾਇਰਾਂ, ਜੋ ਵੱਡੇ ਪੱਧਰ ’ਤੇ ਹਥਿਆਰ ਨਿਰਮਾਣ ਅਤੇ ਐਮ.ਪੀ. ਤੋਂ ਪੰਜਾਬ ਸਮੇਤ ਹੋਰਾਂ ਰਾਜਾਂ ਵਿੱਚ ਹਥਿਆਰ ਸਪਲਾਈ ਕਰਦੇ ਸਨ,  ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਕਾਬੂ ਕੀਤਾ ਹੈ।


Aug 5, 2023 07:27 PM

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸੇ ਪਿੰਡ ਦੀ ਰਹਿਣ ਵਾਲੀ ਗੁਰਮੇਲ ਕੌਰ ਵੱਲੋਂ ਹਰਪ੍ਰੀਤ ਸਿੰਘ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਉਤੇ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਏ.ਐਸ.ਆਈ. ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਏ.ਐਸ.ਆਈ. ਹਰਜਿੰਦਰ ਸਿੰਘ ਨੇ 4 ਅਗਸਤ ਨੂੰ ਉਸ ਤੋਂ 3000 ਰੁਪਏ ਲਏ ਸਨ ਅਤੇ ਹੁਣ ਉਹ ਰਿਸ਼ਵਤ ਵਜੋਂ 20,000 ਰੁਪਏ ਹੋਰ ਮੰਗ ਰਿਹਾ ਸੀ। 


Aug 5, 2023 07:00 PM

ਪੰਜਾਬ 'ਚ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ 'ਚ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਦੋ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਦੇ ਖੇਤਰਾਂ ਵਿੱਚ 17 ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Aug 5, 2023 05:51 PM

ਉਤਰਾਖੰਡ ਵਿੱਚ ਮੀਂਹ ਬਣਿਆ ਮੁਸੀਬਤ , ਰੁਦਰਪ੍ਰਯਾਗ ਦੇ ਗੌਰੀਕੁੰਡ 'ਚ ਲੈਂਡਸਲਾਈਡ




Aug 5, 2023 04:29 PM

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਨੇ ਪਿਛਲੇ ਦਿਨੀਂ ਫੜੇ ਗਏ ਇੱਕ ਨਸ਼ਾ ਤਸਕਰ ਕੋਲੋਂ 28 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਸਐਸਓਸੀ ਦੀ ਟੀਮ ਨੇ 3 ਅਗਸਤ ਨੂੰ ਨਸ਼ਾ ਤਸਕਰ ਕੋਲੋਂ 6 ਕਿਲੋ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਡੀਜੀਪੀ ਅਨੁਸਾਰ ਸਮੱਗਲਰ ਨੂੰ ਰਿਮਾਂਡ 'ਤੇ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁਲਜ਼ਮ ਕੋਲੋਂ 4 ਕਿਲੋ ਹੋਰ ਹੈਰੋਇਨ ਬਰਾਮਦ ਹੋਈ ਹੈ। ਇਸ ਮਾਮਲੇ ਦੀ ਕੁੱਲ ਬਰਾਮਦਗੀ ਹੁਣ ਤੱਕ 10 ਕਿਲੋ ਤੱਕ ਪਹੁੰਚ ਗਈ ਹੈ ਅਤੇ 1.50 ਲੱਖ ਰੁਪਏ ਦੀ ਡਰੱਗ ਮਨੀ ਪਹਿਲਾਂ ਹੀ ਬਰਾਮਦ ਕੀਤੀ ਜਾ ਚੁੱਕੀ ਹੈ। 

 

Aug 5, 2023 03:14 PM

ਸ਼੍ਰੋਮਣੀ ਅਕਾਲੀ ਦਲ ਦੀ ਪ੍ਰੈਸ ਕਾਨਫਰੰਸ


Aug 5, 2023 01:55 PM

1984 ਸਿੱਖ ਕਤਲੇਆਮ ਮਾਮਲੇ 'ਚ ਅਹਿਮ ਸੁਣਵਾਈ


Aug 5, 2023 01:36 PM

Pakistan: ਤੋਸ਼ਾਖਾਨਾ ਮਾਮਲੇ 'ਚ ਇਮਰਾਨ ਖਾਨ ਨੂੰ ਦੋਸ਼ੀ ਕਰਾਰ, ਅਦਾਲਤ ਨੇ ਸੁਣਾਈ ਤਿੰਨ ਸਾਲ ਦੀ ਸਜ਼ਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਜ਼ਿਲਾ ਸੈਸ਼ਨ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। 


Aug 5, 2023 12:57 PM

ਅਦਾਲਤ ਨੇ ਗੈਂਗਸਟਰ ਵਿਕਰਮ ਬਰਾੜ ਨੂੰ 3 ਦਿਨ ਲਈ ਪੁਲਿਸ ਰਿਮਾਂਡ ’ਤੇ ਭੇਜਿਆ

ਗੈਂਗਸਟਰ ਵਿਕਰਮ ਬਰਾੜ ਨੂੰ ਫਰੀਦਕੋਟ ਪੁਲਿਸ ਨੇ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ। ਮਾਨਯੋਗ ਅਦਾਲਤ ਨੇ ਵਿਕਰਮ ਬਰਾੜ ਨੂੰ 3 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ। ਦੱਸ ਦਈਏ ਕਿ ਕੋਟਕਪੂਰਾ ਦੇ ਇਕ ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁੱਛਗਿੱਛ ਲਈ ਦਿੱਲੀ ਤੋਂ ਲਿਆ ਕੇ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। 

Aug 5, 2023 12:44 PM

  • ਗਦਰ 2 ਦੀ ਪ੍ਰੋਮੋਸ਼ਨ ਲਈ ਅੰਮ੍ਰਿਤਸਰ ਪਹੁੰਚੇ ਅਦਾਕਾਰ ਤੇ ਸਾਂਸਦ ਸੰਨੀ ਦਿਓਲ
  • ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਹੋਣਗੇ ਨਤਮਸਤਕ 
  • ਨਵੀ ਫਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਗੁਰੂ ਘਰ ਦਾ ਲੈਣਗੇ ਅਸ਼ੀਰਵਾਦ

Aug 5, 2023 12:32 PM

ਮੁਹਾਲੀ ਵਿਖੇ ਕਿਸਾਨਾਂ ਵੱਲੋਂ ਰੈਲੀ

ਮੁਹਾਲੀ ਵਿੱਚ ਪੰਜ ਕਿਸਾਨ ਯੂਨੀਅਨਾਂ ਵੱਲੋਂ ਰੈਲੀ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਮੁਹਾਲੀ ਦੇ 8 ਫੇਜ਼ ਸਥਿਤ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਕਿਸਾਨਾਂ ਦਾ ਵੱਡਾ ਇਕੱਠ ਵੇਖਣ ਨੂੰ ਮਿਲ ਰਿਹਾ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਇਸ ਰੈਲੀ ਦੀ ਅਗਵਾਈ ਕਰ ਰਹੇ ਹਨ। ਹੜ੍ਹਾਂ ਦੀ ਮਾਰ ਸਬੰਧੀ ਮੁਆਵਜ਼ਾ ਇਸ ਰੈਲੀ ਦੀ ਅਹਿਮ ਮੰਗ ਦੱਸੀ ਜਾ ਰਹੀ ਹੈ। 


Aug 5, 2023 12:28 PM

ਉੱਤਰਾਖੰਡ: ਰੁਦਰਪ੍ਰਯਾਗ ਜ਼ਿਲ੍ਹੇ ਗੌਰੀਕੁੰਡ 'ਚ ਜ਼ਮੀਨ ਖਿਸਕਣ ਕਾਰਨ 3 ਲੋਕਾਂ ਦੀ ਮੌਤ

ਕੇਦਾਰਨਾਥ ਤੋਂ 16 ਕਿਲੋਮੀਟਰ ਪਹਿਲਾਂ ਰੁਦਰਪ੍ਰਯਾਗ ਜ਼ਿਲੇ ਦੇ ਗੌਰੀਕੁੰਡ 'ਚ ਜ਼ਮੀਨ ਖਿਸਕਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ 17 ਲੋਕ ਲਾਪਤਾ ਹਨ। ਗੌਰਤਲਬ ਹੈ ਕਿ ਪਹਾੜ ਤੋਂ ਆਏ ਭਾਰੀ ਮਲਬੇ ਵਿੱਚ ਸੜਕ ਕਿਨਾਰੇ ਦੋ ਦੁਕਾਨਾਂ ਅਤੇ ਢਾਬੇ ਰੁੜ੍ਹ ਗਏ। ਇਨ੍ਹਾਂ ਦੁਕਾਨਾਂ ਅਤੇ ਢਾਬਿਆਂ ਵਿੱਚ 4 ਸਥਾਨਕ ਲੋਕ ਅਤੇ 16 ਨੇਪਾਲੀ ਮੂਲ ਦੇ ਲੋਕ ਸਨ। ਐਸ.ਡੀ.ਆਰ.ਐਫ ਦਾ ਸਰਚ ਆਪ੍ਰੇਸ਼ਨ ਜਾਰੀ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਸਾਂਝੀ ਕੀਤੀ ਗਈ ਹੈ। 

Aug 5, 2023 10:45 AM

ਨੂੰਹ ’ਚ ਨਾਜਾਇਜ਼ ਉਸਾਰੀਆਂ ’ਤੇ ਪ੍ਰਸ਼ਾਸਨ ਦਾ ਚੱਲਿਆ ਪੀਲਾ ਪੰਜਾ

ਨੂੰਹ ਹਿੰਸਾ ਮਾਮਲੇ ਤੋਂ ਬਾਅਦ ਹਰਿਆਣਾ ਸਰਕਾਰ ਸਖ਼ਤ ਹੁੰਦੀ ਹੋਈ ਨਜ਼ਰ ਆ ਰਹੀ ਹੈ। ਇਸੇ ਦੇ ਚੱਲਦੇ ਹਰਿਆਣਾ ਪ੍ਰਸ਼ਾਸਨ ਨੇ ਨੂੰਹ ਜ਼ਿਲ੍ਹੇ ਦੇ SKM ਸਰਕਾਰੀ ਮੈਡੀਕਲ ਕਾਲਜ ਨੇੜੇ ਨਾਜਾਇਜ਼ ਉਸਾਰੀਆਂ ਢਾਹ ਦਿੱਤੀਆਂ ਹਨ। ਇਸ ਸਬੰਧੀ ਨੂਹ ਜ਼ਿਲ੍ਹੇ ਦੇ ਜ਼ਿਲ੍ਹਾ ਟਾਊਨ ਪਲਾਨਰ ਦਾ ਕਹਿਣਾ ਹੈ ਕਿ ਨਲਹਾਰ ਰੋਡ 'ਤੇ ਗੈਰ-ਕਾਨੂੰਨੀ ਢੰਗ ਨਾਲ ਬਣੀਆਂ 45 ਤੋਂ ਵੱਧ ਵਪਾਰਕ ਦੁਕਾਨਾਂ ਨੂੰ ਢਾਹਿਆ ਜਾ ਰਿਹਾ ਹੈ।

Aug 5, 2023 10:34 AM

ਅੱਜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਗੈਂਗਸਟਰ ਬਿਕਰਮ ਬਰਾੜ

ਗੈਂਗਸਟਰ ਬਿਕਰਮ ਬਰਾੜ ਨੂੰ ਕੋਟਕਪੂਰਾ ਦੇ ਟੈਕਸਟਾਈਲ ਕਾਰੋਬਾਰੀ ਤੋਂ ਜਬਰੀ ਵਸੂਲੀ ਦੇ ਮਾਮਲੇ 'ਚ ਅੱਜ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ, ਫਰੀਦਕੋਟ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਦਿੱਲੀ ਤੋਂ ਬਿਕਰਮ ਨੂੰ ਲਿਆਇਆ ਗਿਆ ਸੀ। ਹਾਲ ਹੀ 'ਚ ਦੁਬਈ ਤੋਂ ਡਿਪੋਰਟ ਕੀਤਾ ਗਿਆ ਸੀ। ਦੱਸ ਦਈਏ ਕਿ ਗੈਂਗਸਟਰ ਬਿਕਰਮ ਬਰਾੜ ਲਾਰੈਂਸ ਅਤੇ ਗੋਲਡੀ ਦਾ ਕਰੀਬੀ ਹੈ। ਫਿਲਹਾਲ ਰਿਮਾਂਡ ’ਤੇ ਲੈ ਕੇ ਗੈਂਗਸਟਰ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। 

Aug 5, 2023 09:22 AM

ਦੀਨਾਨਗਰ ’ਚ ਕਿਸਾਨਾਂ ਨੇ ਆਪ ਆਗੂ ਨੂੰ ਘੇਰਿਆ

ਪੰਜਾਬ ’ਚ ਪਿਛਲੇ ਦਿਨੀ ਹੋਈ ਭਾਰੀ ਮੀਂਹ ਕਰਕੇ ਹੜ੍ਹ ਵਾਲੀ ਸਥਿਤੀ ਵਿੱਚ ਕਿਸਾਨਾਂ ਦੀਆਂ ਫਸਲਾਂ ਕਾਫੀ ਹੱਦ ਤੱਕ ਖ਼ਰਾਬ ਹੋ ਗਈਆਂ ਸਨ। ਦੀਨਾਨਗਰ ਦੇ ਆਪ ਆਗੂ ਦੀਆਂ ਗੱਡੀਆਂ ਜਦੋਂ ਪਿੰਡਾਂ ਵਿਚ ਰਹਿੰਦੇ ਕਿਸਾਨਾਂ ਵੱਲੋਂ ਰੋਕੀਆਂ ਗਈਆਂ ਤਾਂ ਉਥੇ ਹੀ ਪੰਜਾਬ ਸਰਕਾਰ ਮੁਰਦਾਬਾਦ ਅਤੇ ਦੀਨਾਨਗਰ ਹਲਕੇ ਦੇ ਆਪ ਆਗੂ ਦੇ ਖਿਲਾਫ ਜੰਮ ਕੇ ਮੁਰਦਾਬਾਦ ਦੇ ਨਾਅਰੇ ਵੀ ਲੱਗੇ। 

ਆਪ ਆਗੂ ਹਾਲੇ ਕਿਸਾਨਾਂ ਨਾਲ ਗੱਲਬਾਤ ਕਰ ਹੀ ਰਹੇ ਸਨ ਕਿ ਇਕ ਆਪ ਵਰਕਰ ਵੱਲੋਂ ਛਿੱਤਰ ਵਾਲੀ ਗੱਲ ਕੀਤੀ ਗਈ ਜਿਸ ਨਾਲ ਕਿਸਾਨਾਂ ਵੱਲੋਂ ਉਸ ਚੀਜ਼ ਦਾ ਵਿਰੋਧ ਕੀਤਾ ਗਿਆ। ਉੱਥੇ ਹੀ ਖੜੇ ਇੱਕ ਵਿਅਕਤੀ ਵੱਲੋਂ ਵੀ ਕਿਹਾ ਗਿਆ ਕਿ ਤੁਸੀਂ ਝੂਠੇ ਪਰਚੇ ਵੀ ਕਰਵਾਏ ਹਨ ਜਿਸ ਦਾ ਆਪ ਆਗੂ ਵਲੋਂ ਕਿਹਾ ਗਿਆ ਕਿ ਅਸੀਂ ਕਿਸੇ ’ਤੇ ਵੀ ਝੂਠਾ ਪਰਚਾ ਨਹੀਂ ਕਰਵਾਇਆ। ਮਾਹੌਲ ਤਣਾਅ ਪੂਰਨ ਹੁੰਦਾ ਵੇਖ ਆਪ ਆਗੂ ਆਪਣੀਆਂ ਗੱਡੀਆਂ ਸਮੇਤ ਉਥੋਂ ਜਾਂਦੇ ਨਜ਼ਰ ਆਏ।

Aug 5, 2023 09:10 AM

ਕੁਈਨਜ਼ਲੈਂਡ ਦੀ ਸੁਪਰੀਮ ਕੋਰਟ ਨੇ ਸਕੂਲਾਂ ਵਿਚ ਸਿਰੀ ਸਾਹਿਬ 'ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਪਲਟਿਆ

ਕੁਈਨਜ਼ਲੈਂਡ ਦੀ ਸੁਪਰੀਮ ਕੋਰਟ ਨੇ ਸਕੂਲਾਂ ਵਿਚ ਸਿਰੀ ਸਾਹਿਬ 'ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਪਲਟ ਦਿੱਤਾ ਹੈ। ਕੁਈਨਜ਼ਲੈਂਡ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਨਸਲੀ ਭੇਦਭਾਵ ਐਕਟ (RDA) ਦੇ ਤਹਿਤ ਪਾਬੰਦੀ ਗੈਰ-ਸੰਵਿਧਾਨਕ ਹੈ। ਇਸ ਫੈਸਲੇ ਮਗਰੋਂ ਹੁਣ ਬੱਚੇ ਸਕੂਲਾਂ ਵਿਚ ਸਿਰੀ ਸਾਹਿਬ ਪਹਿਨ ਕੇ ਜਾ ਸਕਦੇ ਹਨ। ਇਸ ਤੋਂ ਪਹਿਲਾਂ ਕੁਈਨਜ਼ਲੈਂਡ ਸਰਕਾਰ ਨੇ ਸਿੱਖਾਂ ਨੂੰ ਸਿਰੀ ਸਾਹਿਬ ਧਾਰਨ ਕਰਨ ਦੀ ਇਜਾਜ਼ਤ ਦੇਣ ਵਾਲਾ ਕਾਨੂੰਨ ਪੇਸ਼ ਕੀਤਾ ਸੀ ਪਰ ਇਸ ਨੂੰ ਸਕੂਲਾਂ ਦੇ ਅੰਦਰ ਲਿਜਾਣ 'ਤੇ ਪਾਬੰਦੀ ਲਗਾ ਦਿੱਤੀ ਸੀ।

ਇਸ ਪਾਬੰਦੀ ਦੇ ਖ਼ਿਲਾਫ਼ ਆਸਟ੍ਰੇਲੀਆਈ ਸਿੱਖ ਬੀਬੀ ਕਮਲਜੀਤ ਕੌਰ ਅਠਵਾਲ ਨੇ ਪਿਛਲੇ ਸਾਲ ਸੂਬਾ ਸਰਕਾਰ ਨੂੰ ਅਦਾਲਤ ਵਿਚ ਘਸੀਟਿਆ ਸੀ ਅਤੇ ਦਾਅਵਾ ਕੀਤਾ ਸੀ ਕਿ ਹਥਿਆਰ ਐਕਟ ਉਨ੍ਹਾਂ ਦੇ ਧਰਮ ਦੇ ਪੰਜ ਕਕਾਰਾਂ 'ਚੋਂ ਇਕ ਕਿਰਪਾਨ ਨੂੰ ਸਕੂਲਾਂ 'ਚ ਲਿਜਾਣ ਖ਼ਿਲਾਫ਼ ਭੇਦਭਾਵ ਕਰਦਾ ਹੈ। ਉਨ੍ਹਾਂ ਕਿਹਾ ਸੀ ਸਿੱਖ ਬੱਚਿਆਂ ਨੂੰ ਸਕੂਲਾਂ ਵਿਚ ਧਾਰਮਿਕ ਚਿੰਨ੍ਹ ਵਜੋਂ ਕਿਰਪਾਨ ਨੂੰ ਪਹਿਨਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਅਦਾਲਤ ਨੇ ਸ਼ੁਰੂ ਵਿੱਚ ਕਮਲਜੀਤ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਕਿ ਹਥਿਆਰ ਐਕਟ ਪੱਖਪਾਤੀ ਹੈ। ਹਾਲਾਂਕਿ ਇੱਕ ਅਪੀਲ ਤੋਂ ਬਾਅਦ, ਅਦਾਲਤ ਨੇ ਨੋਟ ਕੀਤਾ ਕਿ ਕਾਨੂੰਨ "ਗ਼ਲਤ" ਸੀ, ਜਿਸ ਨਾਲ ਹੁਣ ਸਿੱਖ ਭਾਈਚਾਰੇ ਦੀ ਜਿੱਤ ਹੋਈ ਹੈ।


Aug 5, 2023 08:53 AM

ਨੂੰਹ ਹਿੰਸਾ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਨੂੰਹ ਹਿੰਸਾ ਮਾਮਲੇ ਦੇ ਪਿੱਛੇ ਇੱਕ ਵੱਡੀ ਗੇਮ ਪਲਾਨ ਹੈ। ਲੋਕ ਮੰਦਰਾਂ ਦੇ ਨਾਲ ਲੱਗਦੀਆਂ ਪਹਾੜੀਆਂ 'ਤੇ ਚੜ੍ਹੇ, ਹੱਥਾਂ ਵਿੱਚ ਲਾਠੀਆਂ ਲੈ ਕੇ ਐਂਟਰੀ ਪੁਆਇੰਟਾਂ 'ਤੇ ਇਕੱਠੇ ਹੋਏ, ਇਹ ਸਭ ਸਹੀ ਯੋਜਨਾ ਤੋਂ ਬਿਨਾਂ ਸੰਭਵ ਨਹੀਂ ਸੀ। ਗੋਲੀਆਂ ਚੱਲੀਆਂ, ਕੁਝ ਲੋਕਾਂ ਨੇ ਹਥਿਆਰਾਂ ਦਾ ਵੀ ਇੰਤਜ਼ਾਮ ਕੀਤਾ ਹੋਇਆ ਸੀ। ਇਹ ਸਭ ਇੱਕ ਯੋਜਨਾ ਦਾ ਹਿੱਸਾ ਹੈ। ਅਸੀਂ ਬਿਨਾਂ ਪੂਰੀ ਜਾਂਚ ਕੀਤੇ ਜਲਦੀ ਸਿੱਟੇ 'ਤੇ ਨਹੀਂ ਪਹੁੰਚ ਪਾਵਾਂਗੇ। ਸਥਿਤੀ ਵਿੱਚ ਸੁਧਾਰ ਹੋਣ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ।


ਉਨ੍ਹਾਂ ਇਹ ਵੀ ਦੱਸਿਆ ਕਿ ਕੁੱਲ 102 ਐਫਆਈਆਰ ਦਰਜ ਕੀਤੀਆਂ ਗਈਆਂ ਹਨ। 202 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 80 ਲੋਕ ਹਿਰਾਸਤ ਵਿੱਚ ਹਨ। ਸਾਨੂੰ ਜਾਣਕਾਰੀ ਮਿਲ ਰਹੀ ਹੈ ਕਿ ਗੋਲੀਬਾਰੀ ਦੀਆਂ ਘਟਨਾਵਾਂ ਪਹਿਲਾਂ ਤੋਂ ਯੋਜਨਾਬੱਧ ਸਨ। ਛੱਤਾਂ 'ਤੇ ਪੱਥਰਾਂ ਦੇ ਢੇਰ ਲੱਗੇ ਹੋਏ ਸਨ ਅਤੇ ਲੋਕਾਂ ਨੇ ਪਹਾੜੀਆਂ 'ਤੇ ਜਾ ਕੇ ਗੋਲੀਬਾਰੀ ਕੀਤੀ ਸੀ। ਅਸੀਂ ਜਾਣਕਾਰੀ ਇਕੱਠੀ ਕਰ ਰਹੇ ਹਾਂ ਅਤੇ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕਰ ਰਹੇ ਹਾਂ। ਜੇਕਰ ਲੋੜ ਪਈ ਤਾਂ ਅਸੀਂ ਬੁਲਡੋਜ਼ਰ ਦੀ ਵਰਤੋਂ ਕਰਾਂਗੇ। ਅਸੀਂ ਇਸ ਗੱਲ ਦੀ ਜਾਂਚ ਕਰਾਂਗੇ ਕਿ ਕੀ ਇਸ ਘਟਨਾ ਬਾਰੇ ਕੋਈ ਪਹਿਲਾਂ ਤੋਂ ਜਾਣਕਾਰੀ ਸੀ। 

Aug 5, 2023 08:51 AM

ਨੌਜਵਾਨ ਵੱਲੋਂ ਪਰਿਵਾਰ ਸਮੇਤ ਜ਼ਹਿਰੀਲੀ ਦਵਾਈ ਨਿਗਲਣ ਦਾ ਮਾਮਲਾ

ਦੋ ਦਿਨ ਪਹਿਲਾਂ ਫਗਵਾੜਾ ਦੇ ਇੱਕ ਨੌਜਵਾਨ ਨੇ ਆਪਣੇ ਪਰਿਵਾਰ ਸਮੇਤ ਜ਼ਹਿਰੀਲੀ ਦਵਾਈ ਖਾ ਲਈ ਸੀ। ਪਰਿਵਾਰ ਦੇ ਪੰਜ ਜੀਆਂ ਨੂੰ ਫਗਵਾੜਾ ਤੋਂ ਜਲੰਧਰ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ ਦੇਰ ਰਾਤ ਹਰਦੀਪ ਦੀ ਮੌਤ ਹੋ ਗਈ ਸੀ। ਹੁਣ ਇਸ ਮਾਮਲੇ ਨੂੰ ਲੈ ਕੇ ਪਰਿਵਾਰ ਅੱਗੇ ਆਇਆ ਹੈ ਅਤੇ ਹਰਦੀਪ ਦਾ ਸੁਸਾਈਡ ਨੋਟ ਲਿਖਿਆ ਹੋਇਆ ਵੀ ਮਿਲਿਆ ਹੈ। ਜਿਸ 'ਚ ਉਸ ਨੇ ਆਪਣੀ ਮੌਤ ਲਈ ਕਈ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਪਰ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

Aug 5, 2023 08:48 AM

ਨਰਸਿੰਗ ਦੇ ਵਿਦਿਆਰਥੀ ਹੁਣ ਵਿਕਲਪਿਕ ਵਿਸ਼ੇ ਵਜੋਂ ਵਿਦੇਸ਼ੀ ਭਾਸ਼ਾ ਦੀ ਚੋਣ ਕਰ ਸਕਦੇ ਹਨ। 


Punjab Breaking News Live: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਹਲਾਨ ਜੰਗਲੀ ਖੇਤਰ ਦੇ ਉੱਚੇ ਇਲਾਕਿਆਂ 'ਚ ਘੇਰਾਬੰਦੀ ਕਰ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 


- PTC NEWS

Top News view more...

Latest News view more...

PTC NETWORK