Wed, Dec 11, 2024
Whatsapp

Punjab Breaking News Live: ਈਸਾਈ ਭਾਈਚਾਰੇ ਤੇ ਐੱਸ.ਸੀ ਭਾਈਚਾਰੇ ਨੇ 9 ਅਗਸਤ ਨੂੰ ਪੰਜਾਬ ਬੰਦ ਦਾ ਕੀਤਾ ਐਲਾਨ

Punjab Breaking News Live: ਹਰ ਖ਼ਬਰ 'ਤੇ ਸਾਡੀ ਪਹਿਲੀ ਨਜ਼ਰ, ਪੰਜਾਬ ਭਰ ਦੀਆਂ ਵੱਡੀਆਂ-ਛੋਟੀਆਂ ਖਬਰਾਂ 'ਤੇ ਅਸੀਂ ਰੱਖ ਦੇ ਹਾਂ ਧਿਆਨ ਤਾਂ ਜੋ ਤੁਹਾਡੇ ਤੱਕ ਪਹੁੰਚਾਈ ਜਾ ਸਕੇ ਹਰ ਅਹਿਮ ਖ਼ਬਰ..ਇਥੇ ਪੜ੍ਹੋ

Reported by:  PTC News Desk  Edited by:  Shameela Khan -- August 06th 2023 08:15 AM -- Updated: August 06th 2023 09:57 PM
Punjab Breaking News Live: ਈਸਾਈ ਭਾਈਚਾਰੇ ਤੇ ਐੱਸ.ਸੀ ਭਾਈਚਾਰੇ ਨੇ 9 ਅਗਸਤ ਨੂੰ ਪੰਜਾਬ ਬੰਦ ਦਾ ਕੀਤਾ ਐਲਾਨ

Punjab Breaking News Live: ਈਸਾਈ ਭਾਈਚਾਰੇ ਤੇ ਐੱਸ.ਸੀ ਭਾਈਚਾਰੇ ਨੇ 9 ਅਗਸਤ ਨੂੰ ਪੰਜਾਬ ਬੰਦ ਦਾ ਕੀਤਾ ਐਲਾਨ

Aug 6, 2023 09:57 PM

ਬਰਨਾਲਾ 'ਚ ਨਸ਼ੇ ਲਈ ਕਾਤਲ ਬਣੇ 2 ਪੁੱਤਰ


Aug 6, 2023 07:00 PM

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਲਕੇ ਕਰਨਗੇ ਘਨੌਰ ਹਲਕੇ ਦਾ ਦੌਰਾ

ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਭਲਕੇ ਸੋਮਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਜਾਵੇਗਾ।

Aug 6, 2023 06:56 PM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪਹੁੰਚੇ

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਰਕਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਦੇ ਨਾਲ ਗੁਪਤ ਮੀਟਿੰਗਾਂ ਕੀਤੀਆਂ। ਉੱਥੇ ਹੀ ਸੁਖਬੀਰ ਸਿੰਘ ਬਾਦਲ  ਮਰਹੂਮ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੇ ਘਰ ਵੀ ਗਏ। ਜਿੱਥੇ ਉਨ੍ਹਾਂ ਨੇ ਸੁਰਿੰਦਰ ਸ਼ਿੰਦਾ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਦੁੱਖ ਸਾਂਝਾ ਕੀਤਾ। ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਕੀਤੀ ਗਈ ਵਾਰਡ ਬੰਦੀ ਤੇ ਸੁਖਬੀਰ ਸਿੰਘ ਬਾਦਲ ਨੇ ਸਰਕਾਰ ਦੇ ਉੱਤੇ ਨਿਸ਼ਾਨਾ ਸਾਧਿਆ। ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸਰਕਾਰ ਨਗਰ ਨਿਗਮ ਚੋਣਾਂ ਨੂੰ ਲੇਕੇ ਵਿਰੋਧੀ ਪਾਰਟੀਆਂ ਦੇ ਨਾਲ ਸਿੱਧਾ-ਸਿੱਧਾ ਧੱਕਾ ਕਰ ਰਹੀ।

Aug 6, 2023 03:54 PM

ਪਾਕਿਸਤਾਨ 'ਚ ਯਾਤਰੀ ਟਰੇਨ ਦੇ 10 ਡੱਬੇ ਪਟੜੀ ਤੋਂ ਉਤਰੇ, ਹੁਣ ਤੱਕ 50 ਲੋਕ ਜ਼ਖਮੀ

Pakistan passenger injured: ਸਹਾਰਾ ਰੇਲਵੇ ਸਟੇਸ਼ਨ ਦੇ ਨੇੜੇ ਰਾਵਲਪਿੰਡੀ ਜਾਣ ਵਾਲੀ ਹਜ਼ਾਰਾ ਐਕਸਪ੍ਰੈਸ ਦੇ ਕੁੱਲ ਦਸ ਡੱਬੇ ਪਟੜੀ ਤੋਂ ਉਤਰ ਜਾਣ ਕਾਰਨ ਪਾਕਿਸਤਾਨ ਵਿੱਚ ਘੱਟੋ-ਘੱਟ 50 ਲੋਕ ਜ਼ਖਮੀ ਹੋ ਗਏ। ਹੋਰ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਜ਼ਖਮੀ ਯਾਤਰੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ। ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।



Aug 6, 2023 03:25 PM

ਮਕਾਨ ਦੀ ਕੰਧ ਡਿੱਗਣ ਕਾਰਨ ਦੋ ਬੱਚਿਆਂ ਦੀ ਦਰਦਨਾਕ ਮੌਤ

ਉੱਤਰਾਖੰਡ ਦੇ ਟਿਹਰੀ ਜ਼ਿਲ੍ਹੇ ਦੀ ਤਹਿਸੀਲ ਧਨੌਲੀ ਦੇ ਪਿੰਡ ਮਰੋਦਾ ਵਿੱਚ ਭਾਰੀ ਮੀਂਹ ਕਾਰਨ ਮਕਾਨ ਦੀ ਕੰਧ ਡਿੱਗਣ ਕਾਰਨ ਮਲਬੇ ਦੇ ਢੇਰ ਵਿੱਚ ਦੱਬੇ 2 ਬੱਚਿਆਂ ਦੀ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਜ਼ਿਲ੍ਹਾ ਮੈਜਿਸਟਰੇਟ ਮਯੂਰ ਦੀਕਸ਼ਿਤ ਮੌਕੇ 'ਤੇ ਪਹੁੰਚ ਗਏ। ਘਟਨਾ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਖੋਤੇ ਵਿੱਚ ਪਾਣੀ ਦੀ ਭਾਰੀ ਮਾਤਰਾ ਵੱਧ ਗਈ, ਜਿਸ ਕਾਰਨ ਮਕਾਨ ਦੀ ਕੰਧ ਡਿੱਗ ਗਈ ਅਤੇ ਵੱਡਾ ਹਾਦਸਾ ਵਾਪਰ ਗਿਆ।

Aug 6, 2023 03:05 PM

ਪੰਜਾਬ ਦੇ 16 ਸਟੇਸ਼ਨਾਂ ਦਾ ਹੋਵੇਗਾ ਨਵੀਨੀਕਰਨ

ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਦੇ 502 ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸ ਤਹਿਤ ਪੰਜਾਬ ਦੇ 16 ਸਟੇਸ਼ਨਾਂ ਦੀ ਚੋਣ ਕੀਤੀ ਗਈ ਹੈ। ਜਿਸ ਵਿੱਚੋਂ ਗੁਰਦਾਸਪੁਰ ਰੇਲਵੇ ਸਟੇਸ਼ਨ ਨੂੰ ਵੀ 19.26 ਕਰੋੜ ਰੁਪਏ ਖਰਚ ਕੇ ਆਧੁਨਿਕ ਬਣਾਇਆ ਜਾਵੇਗਾ। ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨੇ ਇਸ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਹਾੜਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਿਵਬੀਰ ਰਾਜਨ, ਭਾਜਪਾ ਆਗੂ ਬਘੇਲ। ਸਿੰਘ ਬਾਹੀਆ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ। 

Aug 6, 2023 03:04 PM

ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਲਿਆਈ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭਾਰਤੀ ਸਰਹੱਦ 'ਤੇ ਭੇਜੀ ਗਈ ਹੈਰੋਇਨ ਦੀ ਸਭ ਤੋਂ ਵੱਡੀ ਖੇਪ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ 2 ਵੱਖ-ਵੱਖ ਤਸਕਰ ਗਰੋਹ ਤੋਂ ਫੜੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦੱਸਿਆ ਗਿਆ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 539 ਕਰੋੜ ਰੁਪਏ ਦੱਸੀ ਜਾ ਰਹੀ ਹੈ।


Aug 6, 2023 02:27 PM

ਮਿਤਾਲੀ ਰਾਜ ਨੇ ਰਾਫ਼ੇਲ ਉਡਾਓਣ ਵਾਲੀ ਪਹਿਲੀ ਭਾਰਤੀ ਮਹਿਲਾ ਪਾਇਲਟ ਸ਼ਿਵਾਂਗੀ ਸਿੰਘ ਨਾਲ ਕੀਤੀ ਮੁਲਾਕਾਤ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਮਿਤਾਲੀ ਰਾਜ ਨੇ ਰਾਫੇਲ ਲੜਾਕੂ ਜਹਾਜ਼ ਉਡਾਉਣ ਵਾਲੀ ਪਹਿਲੀ ਭਾਰਤੀ ਮਹਿਲਾ ਪਾਇਲਟ ਫਲਾਈਟ ਲੈਫਟੀਨੈਂਟ ਸ਼ਿਵਾਂਗੀ ਸਿੰਘ ਨਾਲ ਮੁਲਾਕਾਤ ਕੀਤੀ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਮਿਤਾਲੀ ਨੇ ਲਿਖਿਆ, "ਇਸ ਮੁਲਾਕਾਤ ਨੇ ਮੈਨੂੰ ਹੌਂਸਲਾ ਦਿੱਤਾ...ਮੇਰੇ ਲਈ ਇੱਕ ਵਿਲੱਖਣ ਫੈਨ ਗਰਲ ਪਲ। ਉਸ ਦੇ ਹੌਂਸਲੇ ਅਤੇ ਉਤਸ਼ਾਹ ਨੂੰ ਸਲਾਮ।"

Aug 6, 2023 02:22 PM

ਅਭਿਨੇਤਰੀ ਬਿਪਾਸ਼ਾ ਦੀ ਬੇਟੀ ਦੇ ਦਿਲ ਵਿੱਚ 2 ਸੁਰਾਖ, ਦੱਸਦੇ ਹੋਏ ਰੋ ਪਈ ਐਕਟ੍ਰੇਸ

ਅਭਿਨੇਤਰੀ ਬਿਪਾਸ਼ਾ ਬਾਸੂ ਨੇ ਅਭਿਨੇਤਰੀ ਨੇਹਾ ਧੂਪੀਆ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਅਭਿਨੇਤਾ ਕਰਨ ਗਰੋਵਰ ਅਤੇ ਉਨ੍ਹਾਂ ਦੀ ਬੇਟੀ ਦੇਵੀ ਦੇ ਦਿਲ 'ਚ 2 ਛੇਕ ਸਨ ਅਤੇ ਜਦੋਂ ਉਹ 3 ਮਹੀਨੇ ਦੀ ਸੀ ਤਾਂ ਉਨ੍ਹਾਂ ਦੀ ਓਪਨ ਹਾਰਟ ਸਰਜਰੀ ਹੋਈ ਸੀ। ਇਹ ਦੱਸਦੇ ਹੋਏ ਬਿਪਾਸ਼ਾ ਟੁੱਟ ਗਈ ਅਤੇ ਕਿਹਾ, "ਸੁਰਾਖ ਵੱਡਾ ਸੀ ਇਸ ਲਈ ਸਾਨੂੰ ਕਿਹਾ ਗਿਆ ਸੀ... ਕਿ ਤੁਹਾਨੂੰ ਸਰਜਰੀ ਕਰਵਾਉਣੀ ਪਵੇਗੀ।"

Aug 6, 2023 11:39 AM

ਅਦਾਕਾਰਾ ਇਲਿਆਨਾ ਡੀਕਰੂਜ਼ ਨੇ ਦਿੱਤਾ ਬੇਟੇ ਨੂੰ ਜਨਮ

ਅਦਾਕਾਰਾ ਇਲਿਆਨਾ ਡੀਕਰੂਜ਼ ਨੇ ਸ਼ਨੀਵਾਰ ਨੂੰ ਦੱਸਿਆ ਕਿ ਉਸ ਨੇ 1 ਅਗਸਤ ਨੂੰ ਬੇਟੇ ਨੂੰ ਜਨਮ ਦਿੱਤਾ ਹੈ। ਉਨ੍ਹਾਂ ਨੇ ਬੇਟੇ ਦੀ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਉਸ ਦਾ ਨਾਂ ਕੋਆ ਫੋਨਨਿਕਸ ਡੋਲਨ ਰੱਖਿਆ ਹੈ। ਇਲਿਆਨਾ ਨੇ ਕੈਪਸ਼ਨ ਵਿੱਚ ਲਿਖਿਆ, "ਸ਼ਬਦ ਬਿਆਨ ਨਹੀਂ ਕਰ ਸਕਦੇ ਕਿ ਅਸੀਂ ਇਸ ਦੁਨੀਆ ਵਿੱਚ ਆਪਣੇ ਬੇਟੇ ਦੇ ਜਨਮ ਤੋਂ ਕਿੰਨੇ ਖੁਸ਼ ਹਾਂ।"



Aug 6, 2023 11:36 AM

Patiala news: ਬਹਾਦਰਗੜ੍ਹ ਟਰੇਨਿੰਗ ਸੈਂਟਰ ‘ਚ ਗੋਲੀਬਾਰੀ ਕਾਰਨ ਟਰੇਨੀ ਕਮਾਂਡੋ ਦੀ ਮੌਤ

Patiala news: ਪੰਜਾਬ ਦੇ ਬਹਾਦਰਗੜ੍ਹ ਸਥਿਤ ਕਮਾਂਡੋ ਟਰੇਨਿੰਗ ਸੈਂਟਰ 'ਚ ਸ਼ਨੀਵਾਰ ਸ਼ਾਮ ਟਰੇਨਿੰਗ ਕਰ ਰਹੇ ਇਕ ਕਮਾਂਡੋ ਦੀ ਮੌਤ ਹੋ ਗਈ। ਮ੍ਰਿਤਕ 28 ਸਾਲਾ ਮਨਜੋਤ ਸਿੰਘ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਘਟਨਾ ਸ਼ਾਮ ਕਰੀਬ ਪੰਜ ਵਜੇ ਵਾਪਰੀ। ਗੋਲੀ ਕਮਾਂਡੋ ਦੇ ਸਿਰ ਵਿੱਚ ਲੱਗੀ। ਉਸ ਨੂੰ ਗੰਭੀਰ ਹਾਲਤ 'ਚ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੂਰੀ ਖ਼ਬਰ ਪੜ੍ਹਣ ਲਈ ਇੱਥੇ ਕੱਲਿਕ ਕਰੋ

Aug 6, 2023 11:34 AM

ਝਾਰਖੰਡ 'ਚ ਨਦੀ 'ਚ ਡਿੱਗੀ ਬੱਸ; 3 ਦੀ ਮੌਤ, 24 ਜ਼ਖਮੀ

ਪੁਲਿਸ ਨੇ ਦੱਸਿਆ ਕਿ ਝਾਰਖੰਡ ਦੇ ਗਿਰੀਡੀਹ 'ਚ ਸ਼ਨੀਵਾਰ ਰਾਤ ਨੂੰ ਇਕ ਪੁਲ ਤੋਂ ਬਾਰਾਕਰ ਨਦੀ 'ਚ ਬੱਸ ਡਿੱਗਣ ਕਾਰਨ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 24 ਹੋਰ ਜ਼ਖਮੀ ਹੋ ਗਏ। ਘਟਨਾ ਦੀ ਇੱਕ ਵੀਡੀਓ ਵਿੱਚ ਨਦੀ ਵਿੱਚ ਪਲਟ ਗਈ ਬੱਸ ਦਿਖਾਈ ਦੇ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਬਚਾਅ ਕਾਰਜ ਜਾਰੀ ਹੈ।

Aug 6, 2023 11:33 AM

ਨੂੰਹ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ 8 ਅਗਸਤ ਤੱਕ ਵਧਾਈ

ਇੱਕ ਅਧਿਕਾਰਤ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਸ਼ਨੀਵਾਰ ਨੂੰ ਨੂੰਹ ਵਿੱਚ ਮੋਬਾਈਲ ਇੰਟਰਨੈਟ, ਐਸ.ਐਮ.ਐਸ ਅਤੇ ਡੋਂਗਲ ਸੇਵਾਵਾਂ ਦੀ ਮੁਅੱਤਲੀ ਨੂੰ 8 ਅਗਸਤ ਤੱਕ ਵਧਾ ਦਿੱਤਾ ਹੈ ਤਾਂ ਜੋ "ਸ਼ਾਂਤੀ ਅਤੇ ਜਨਤਕ ਵਿਵਸਥਾ ਵਿੱਚ ਕਿਸੇ ਵੀ ਵਿਘਨ ਨੂੰ ਰੋਕਿਆ ਜਾ ਸਕੇ"। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਜ਼ਿਲ੍ਹੇ ਵਿੱਚ ਫਿਰਕੂ ਝੜਪਾਂ ਤੋਂ ਬਾਅਦ 31 ਜੁਲਾਈ ਨੂੰ ਨੂੰਹ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ।

Aug 6, 2023 10:09 AM

GYANWAPI CASE: ASI ਸਰਵੇਖਣ ਦਾ ਅੱਜ ਤੀਸਰਾ ਦਿਨ, ਜਾਣੋ ਗਿਆਨਵਾਪੀ ਮਸਜਿਦ ਵਿੱਚ ਹੁਣ ਤੱਕ ਕੀ ਕੁਝ ਮਿਲਿਆ?

GYANVAPI CASE: ਕੰਪਲੈਕਸ ਦਾ ਵਿਗਿਆਨਕ ਸਰਵੇਖਣ ਜਾਰੀ ਰੱਖਣ ਲਈ ਭਾਰਤੀ ਪੁਰਾਤੱਤਵ ਸਰਵੇਖਣ (ਏਐਸਆਈ) ਦੇ ਅਧਿਕਾਰੀਆਂ ਦੀ ਇੱਕ ਟੀਮ ਐਤਵਾਰ ਸਵੇਰੇ ਇੱਥੇ ਗਿਆਨਵਾਪੀ ਮਸਜਿਦ ਵਿੱਚ ਪਹੁੰਚੀ। ਗਿਆਨਵਾਪੀ ਕੇਸ ਵਿੱਚ ਹਿੰਦੂ ਪੱਖ ਦੀ ਨੁਮਾਇੰਦਗੀ ਕਰਨ ਵਾਲੇ ਵਕੀਲਾਂ ਨੇ ਕਿਹਾ ਕਿ ਰਡਾਰ ਵਰਗੀਆਂ "ਮਸ਼ੀਨਾਂ"  ਸਰਵੇਖਣ ਲਈ ਵਰਤੀਆਂ ਜਾ ਸਕਦੀਆਂ ਹਨ। ਪੂਰੀ ਖ਼ਬਰ ਇੱਥੇ ਪੜ੍ਹੋ

Aug 6, 2023 09:14 AM

Punjab Weather News: ਪੰਜਾਬ ਦੇ 19 ਜ਼ਿਲ੍ਹਿਆਂ 'ਚ ਮੀਂਹ ਦਾ ਖ਼ਦਸ਼ਾ, ਮੌਸਮ ਵਿਭਾਗ ਵਲ੍ਹੋਂ ਯੈੱਲੋ ਅਲਰਟ ਜਾਰੀ

ਪੰਜਾਬ 'ਚ ਅੱਜ ਵੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਪਰ ਅੱਜ ਪੂਰੇ ਪੰਜਾਬ ਵਿੱਚ ਕੁਝ ਕੁ ਜ਼ਿਲ੍ਹਿਆਂ ਵਿੱਚ ਹੀ ਮੀਂਹ ਪੈਣ ਦੀ ਸੰਭਾਵਨਾ ਹੈ, ਉਹ ਵੀ ਆਮ ਵਾਂਗ ਰਹੇਗੀ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਮੀਂਹ ਦੀ ਸੰਭਾਵਨਾ ਹੈ। ਬੀਤੇ ਦਿਨ ਅੰਮ੍ਰਿਤਸਰ ਵਿੱਚ 1.6, ਪਠਾਨਕੋਟ ਵਿੱਚ 18.2 ਅਤੇ ਗੁਰਦਾਸਪੁਰ ਵਿੱਚ 24.2 ਮਿਲੀਮੀਟਰ ਮੀਂਹ ਪਿਆ ਹੈ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿੱਚ ਹੁਸ਼ਿਆਰਪੁਰ ਵਿੱਚ 3 ਐਮ.ਐਮ, ਐਸਬੀਐਸ.ਨਗਰ ਵਿੱਚ 1.5 ਮਿਲੀਮੀਟਰ ਮੀਂਹ ਪਿਆ ਹੈ। 


Aug 6, 2023 08:31 AM

5.8 ਤੀਬਰਤਾ ਦੇ ਨਾਲ ਆਇਆ ਭੂਚਾਲ, ਦਿੱਲੀ-ਐਨਸੀਆਰ ਵਿੱਚ ਮਹਿਸੂਸ ਕੀਤੇ ਗਏ ਝਟਕੇ,

ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ਤੀ ਖੇਤਰ ਸੀ ਅਤੇ ਇਸ ਦੀ ਤੀਬਰਤਾ 5.8 ਮਾਪੀ ਗਈ ਹੈ। ਜੰਮੂ-ਕਸ਼ਮੀਰ ਦੇ ਗੁਲਮਰਗ 'ਚ ਭੂਚਾਲ ਦੇ ਸਭ ਤੋਂ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਦਕਿ ਦਿੱਲੀ-ਐੱਨ.ਸੀ.ਆਰ. 'ਚ ਵੀ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਪਾਕਿਸਤਾਨ ਦੇ ਕਈ ਇਲਾਕਿਆਂ 'ਚ ਭੂਚਾਲ ਦੇ ਤੇਜ਼ ਝਟਕਿਆਂ ਨੇ ਲੋਕਾਂ ਨੂੰ ਡਰਾ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਭੂਚਾਲ 9.34 ਮਿੰਟ 'ਤੇ ਆਇਆ ਅਤੇ ਦਸਤਕ ਦਿੰਦੇ ਹੀ ਲੋਕ ਕਾਫੀ ਡਰ ਗਏ।

Aug 6, 2023 08:20 AM

ਹੜਾਂ ਤੋਂ ਬਾਅਦ ਹੁਣ ਮੱਛਰਾਂ ਦਾ ਕਹਿਰ, ਸੁਲਤਾਨਪੁਰ ਲੋਧੀ ਦੇ 40 ਤੋਂ ਵਧੇਰੇ ਪਿੰਡਾਂ 'ਚ ਡੇਂਗੂ ਫੈਲਣ ਦਾ ਖਦਸ਼ਾ

ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੁਣ ਪਾਣੀ ਦੀ ਮਾਰ ਤੋਂ ਬਾਅਦ ਇੱਕ ਹੋਰ ਵੱਡਾ ਖਤਰਾ ਮੰਡਰਾਉਂਦਾ ਵਿਖਾਈ ਦੇ ਰਿਹਾ ਹੈ ਜੋ ਹੜਾਂ ਅਤੇ ਬਰਸਾਤੀ ਪਾਣੀ ਤੋਂ ਪੈਦਾ ਹੋਣ ਵਾਲੇ ਖਖਤਰਨਾਕ ਮੱਛਰਾਂ ਨਾਲ ਜੁੜਿਆ ਹੈ। ਦਰਅਸਲ ਸੁਲਤਾਨਪੁਰ ਲੋਧੀ ਇਲਾਕੇ ਦੇ ਮੰਡ ਖੇਤਰ ਤੇ ਹੋਰ ਨਾਲ ਲਗਦੇ ਸੰਬੰਧਿਤ 40 ਪਿੰਡਾਂ ਵਿੱਚ ਹੁਣ ਹੜਾਂ ਤੇ ਬਰਸਾਤੀ ਪਾਣੀ ਦੇ ਦਸਤਕ ਦੇਣ ਮਗਰੋਂ ਡੇਂਗੂ ਦਾ ਖ਼ਤਰਾ ਮੰਡਰਾਉਣ ਲੱਗਾ ਹੈ।


Punjab Breaking News Live: ਮਨੀਪੁਰ ਵਿੱਚ ਫੈਲੀ ਹਿੰਸਾ ਤੋਂ ਬਾਅਦ ਈਸਾਈ ਭਾਈਚਾਰੇ ਅਤੇ ਐਸਸੀ ਭਾਈਚਾਰੇ ਵੱਲੋਂ 9 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਗੱਲ ਦਾ ਐਲਾਨ ਈਸਾਈ ਭਾਈਚਾਰੇ ਵੱਲੋਂ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਗਠਿਤ ਮਨੀਪੁਰ ਇਨਸਾਫ਼ ਮੋਰਚਾ ਵੱਲੋਂ ਕੀਤਾ ਗਿਆ ਹੈ। ਮਨੀਪੁਰ ਇਨਸਾਫ਼ ਮੋਰਚਾ ਦੇ ਪ੍ਰਧਾਨ ਸੁਰਜੀਤ ਥਾਪਰ ਨੇ ਦੱਸਿਆ ਕਿ 9 ਤਰੀਕ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆਵਾਜਾਈ ਬੰਦ ਰਹੇਗੀ ਅਤੇ ਇਸ ਤੋਂ ਪਹਿਲਾਂ 7 ਤਰੀਕ ਨੂੰ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ ਇਸ ਦੀ ਮੁਕੰਮਲ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।


- PTC NEWS

Top News view more...

Latest News view more...

PTC NETWORK