Punjab Cabinet Meeting Today: ਪੰਜਾਬ ਸਰਕਾਰ ਨੇ ਬਦਲਿਆ ਕੈਬਨਿਟ ਮੀਟਿੰਗ ਦਾ ਸਮਾਂ ਤੇ ਸਥਾਨ, ਜਾਣੋ ਕੀ ਹੈ ਕਾਰਨ
Punjab Cabinet Meeting Today: ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਦੂਜੀ ਵਾਰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਣ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦਾ ਸਥਾਨ ਅਤੇ ਸਮਾਂ ਬਦਲਿਆ ਗਿਆ ਹੈ।
ਦੱਸ ਦਈਏ ਕਿ ਪੰਜਾਬ ਕੈਬਨਿਟ ਮੀਟਿੰਗ ਦੀ ਮੀਟਿੰਗ 28 ਅਪ੍ਰੈਲ ਨੂੰ ਸਵੇਰ 11 ਵਜੇ ਸਰਕਿਟ ਹਾਉਸ ਫਿਰੋਜ਼ਪੁਰ ਰੋਡ ਲੁਧਿਆਣਾ ’ਚ ਹੋਵੇਗੀ। ਇਸ ਮੀਟਿੰਗ ਨੂੰ ਪਹਿਲਾਂ ਸਵੇਰੇ ਸਾਢੇ 10 ਵਜੇ ਪੰਜਾਬ ਸਿਵਲ ਸਕਤਰੇਤ ਚੰਡੀਗੜ੍ਹ ’ਚ ਨਿਧਾਰਿਤ ਕੀਤੀ ਗਈ ਸੀ।
ਮੀਟਿੰਗ ’ਚ ਲਿਆ ਜਾ ਸਕਦਾ ਹੈ ਕੋਈ ਅਹਿਮ ਫੈਸਲਾ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਕਾਰੋਬਾਰੀਆਂ ਦੇ ਹਿੱਤ ਵਿੱਚ ਕੋਈ ਵੱਡਾ ਫੈਸਲਾ ਲੈ ਸਕਦੇ ਹਨ ਜਿਸ ਦੇ ਚੱਲਦੇ ਕੈਬਨਿਟ ਮੀਟਿੰਗ ਦੇ ਲਈ ਲੁਧਿਆਣਾ ਵਰਗੇ ਵੱਡੇ ਸ਼ਹਿਰ ਦੀ ਚੋਣ ਕੀਤੀ ਗਈ ਹੈ। ਸਰਕਟ ਹਾਊਸ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਹੋਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਹਰ ਪਹਿਲੂ ਤੋਂ ਤਿਆਰੀਆਂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦਾ ਸਮਾਂ ਅਤੇ ਦਿਨ ਨੂੰ ਬਦਲਿਆ ਗਿਆ ਸੀ।
ਇਹ ਵੀ ਪੜ੍ਹੋ: ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਮੈਂ ਇੱਕ ਪਿਤਾ ਸਮਾਨ ਸ਼ਖਸੀਅਤ ਨੂੰ ਗੁਆ ਦਿੱਤਾ - ਪ੍ਰਧਾਨ ਮੰਤਰੀ ਮੋਦੀ
- PTC NEWS