Wed, May 22, 2024
Whatsapp

Congress Party Protest: ਪੰਜਾਬ ਕਾਂਗਰਸ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਦਾ 'ਚੱਲੋ ਰਾਜਭਵਨ' ਮਾਰਚ

ਪੰਜਾਬ ਕਾਂਗਰਸ ਵੱਲੋਂ ਰਾਜ ਭਵਨ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇਹ ਮਾਰਚ ਪੰਜਾਬ ਕਾਂਗਰਸ ਭਵਨ ਸੈਕਟਰ 15 ਤੋਂ ਸ਼ੁਰੂ ਕੀਤਾ ਜਾਵੇਗਾ।

Written by  Aarti -- March 13th 2023 12:22 PM -- Updated: March 13th 2023 01:53 PM
Congress Party Protest: ਪੰਜਾਬ ਕਾਂਗਰਸ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਦਾ 'ਚੱਲੋ ਰਾਜਭਵਨ' ਮਾਰਚ

Congress Party Protest: ਪੰਜਾਬ ਕਾਂਗਰਸ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਦਾ 'ਚੱਲੋ ਰਾਜਭਵਨ' ਮਾਰਚ

Congress Party Protest: ਪੰਜਾਬ ਕਾਂਗਰਸ ਵੱਲੋਂ ਰਾਜ ਭਵਨ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੱਲੋਂ ਰਾਜਭਵਨ ਮਾਰਚ ਪੰਜਾਬ ਕਾਂਗਰਸ ਭਵਨ ਸੈਕਟਰ 15 ਤੋਂ ਸ਼ੁਰੂ ਕੀਤਾ ਜਾਵੇਗਾ। ਕਾਂਗਰਸ ਵੱਲੋਂ ਇਹ ਰੋਸ ਪ੍ਰਦਰਸ਼ਨ ਅਡਾਨੀ ਅਤੇ ਬੀਜੇਪੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 


ਇਸ ਸਬੰਧੀ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਚਲੋ ਰਾਜ ਭਵਨ ਨਾਂ ਦਾ ਇਹ ਮਾਰਚ ਭਾਜਪਾ ਦੇ ਸਰਮਾਏਦਾਰ ਗੌਤਮ ਅਡਾਨੀ ਦੀਆਂ ਨੀਤੀਆਂ ਖ਼ਿਲਾਫ਼ ਕੱਢਿਆ ਜਾ ਰਿਹਾ ਹੈ। ਦੱਸ ਦਈਏ ਕਿ ਕਾਂਗਰਸ ਪਾਰਟੀ ਲਗਾਤਾਰ ਭਾਜਪਾ 'ਤੇ ਅਡਾਨੀ ਦਾ ਸਮਰਥਨ ਕਰਨ ਅਤੇ ਉਸ ਨੂੰ ਫਾਇਦਾ ਪਹੁੰਚਾਉਣ ਦਾ ਇਲਜ਼ਾਮ ਲਾਉਂਦੀ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਰਾਜ ਭਵਨ ਦਾ ਘਿਰਾਓ ਕੀਤਾ ਅਤੇ ਉਪਰੋਕਤ ਮੁੱਦਿਆਂ ਅਤੇ ਮੰਗਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਚੰਡੀਗੜ੍ਹ ਨੂੰ ਮੰਗ ਪੱਤਰ ਸੌਂਪਿਆ। ਚੰਡੀਗੜ੍ਹ ਪੁਲਿਸ ਦੀ ਵੱਡੀ ਟੁੱਕੜੀ ਨੇ ਬੈਰੀਕੇਡ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਿਆ। ਜਿੱਥੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਮਾਮੂਲੀ ਤਣਾਅ ਪੈਦਾ ਹੋ ਗਿਆ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਤਖ਼ਤੀਆਂ ਅਤੇ ਪਾਰਟੀ ਦੇ ਝੰਡੇ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਚੰਡੀਗੜ੍ਹ ਵਿੱਚ ਪਾਰਕਿੰਗ ਘੁਟਾਲੇ ਅਤੇ ਅਡਾਨੀ ਘੁਟਾਲੇ ਦੀ ਕੌਮੀ ਪੱਧਰ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਐਚਐਸ ਲੱਕੀ ਨੇ ਕਿਹਾ ਕਿ ਸ਼ਹਿਰ ਅਤੇ ਕੇਂਦਰ ਵਿੱਚ ਸ਼ਰੇਆਮ ਲੋਕਾਂ ਦੇ ਪੈਸੇ ਦੀ ਲੁੱਟ ਕੀਤੀ ਜਾ ਰਹੀ ਹੈ। ਚੰਡੀਗੜ੍ਹ ਨਗਰ ਨਿਗਮ ਵਿੱਚ ਕਰੋੜਾਂ ਦਾ ਪਾਰਕਿੰਗ ਘੁਟਾਲਾ ਅਤੇ ਅਡਾਨੀ ਘੁਟਾਲਾ ਇਸ ਦੀਆਂ ਜ਼ਾਹਰ ਉਦਾਹਰਣਾਂ ਹਨ। ਉਨ੍ਹਾਂ ਕਿਹਾ ਕਿ ਕਿਤੇ ਨਾ ਕਿਤੇ ਕਿਸੇ ਨੂੰ ਢਾਲ ਬਣਾਇਆ ਜਾ ਰਿਹਾ ਹੈ, ਰਾਸ਼ਟਰੀ ਪੱਧਰ 'ਤੇ ਇਹ ਅਡਾਨੀ ਹੈ ਪਰ ਸਥਾਨਕ ਪੱਧਰ 'ਤੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਜੋ ਕਿ ਸੀਬੀਆਈ ਜਾਂਚ ਨਾਲ ਹੀ ਸੰਭਵ ਹੈ।

ਭਾਜਪਾ ਦੀ ਅਗਵਾਈ ਵਾਲੀ ਨਗਰ ਨਿਗਮ 'ਤੇ ਤਿੱਖਾ ਹਮਲਾ ਕਰਦਿਆਂ ਲੱਕੀ ਨੇ ਕਿਹਾ ਕਿ ਇਹ ਨਵੇਂ ਟੈਕਸ ਲਗਾ ਕੇ ਅਤੇ ਪਾਣੀ ਅਤੇ ਹੋਰ ਸੇਵਾਵਾਂ ਦੀਆਂ ਦਰਾਂ ਵਧਾ ਕੇ ਚੰਡੀਗੜ੍ਹ ਵਾਸੀਆਂ 'ਤੇ ਬੋਝ ਪਾ ਰਹੀ ਹੈ। ਉਨ੍ਹਾਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਗਲਤ ਵਿਆਖਿਆ ਕਰਨ ਅਤੇ ਸ਼ੇਅਰ-ਵਾਰ ਰਜਿਸਟ੍ਰੇਸ਼ਨ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ 'ਤੇ ਵੀ ਸਵਾਲ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕਾਂਗਰਸ ਦੇ ਸੂਬਾਈ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ, ਕਾਂਗਰਸ ਦੀਆਂ ਵੱਖ-ਵੱਖ ਅਗਾਊਂ ਜਥੇਬੰਦੀਆਂ ਦੇ ਮੁਖੀਆਂ ਸਮੇਤ ਵੱਖ-ਵੱਖ ਕਾਂਗਰਸੀ ਆਗੂਆਂ ਨੇ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਭਾਜਪਾ ਨੂੰ ਘੇਰਿਆ। 

ਕਾਂਗਰਸੀ ਆਗੂਆਂ ਨੇ ਕਿਹਾ ਕਿ ਗੈਸ, ਦੁੱਧ, ਪੈਟਰੋਲ, ਡੀਜ਼ਲ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਆਮ ਆਦਮੀ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਸ ਦਾ ਜਿਉਣਾ ਮੁਸ਼ਕਿਲ ਹੋ ਗਿਆ ਹੈ। ਲੋਕ ਜਲਦੀ ਹੀ ਭਾਜਪਾ ਨੂੰ ਇਸ ਦੇਸ਼ ਦੀ ਸੱਤਾ ਤੋਂ ਹਟਾਉਣ ਲਈ ਕੰਮ ਕਰਨਗੇ।

ਇਹ ਵੀ ਪੜ੍ਹੋ: Farmers Protest: ਕਿਸਾਨਾਂ ਦਾ ਕੇਂਦਰ ਖਿਲਾਫ ਹੱਲਾ-ਬੋਲ, ਕਿਸਾਨਾਂ ਦਾ ਪਾਰਲੀਮੈਂਟ ਵੱਲ ਕੂਚ

- PTC NEWS

Top News view more...

Latest News view more...

LIVE CHANNELS
LIVE CHANNELS