Thu, May 16, 2024
Whatsapp

ਪੰਜਾਬ ਸਰਕਾਰ ਏਡਿਡ ਕਾਲਜਾਂ ਦੇ ਨਾਨ-ਟੀਚਿੰਗ ਸਟਾਫ ਨਾਲ ਭੱਤੇ ਘਟਾ ਕੇ ਕਰ ਰਹੀ ਵਿਤਕਰਾ: ਅਕਾਲੀ ਦਲ

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਨਾਨ-ਟੀਚਿੰਗ ਸਟਾਫ ਨੂੰ 6ਵਾਂ ਪੇਅ ਕਮਿਸ਼ਨ ਨਹੀਂ ਦਿੱਤਾ ਗਿਆ ਪਰ ਇਨ੍ਹਾਂ ਕਾਲਜਾਂ ਵਿਚ ਹੀ ਟੀਚਿੰਗ ਸਟਾਫ ਨੂੰ 7ਵਾਂ ਪੇਅ ਕਮਿਸ਼ਨ ਵੀ ਦੇ ਦਿੱਤਾ ਗਿਆ ਹੈ।

Written by  KRISHAN KUMAR SHARMA -- December 19th 2023 06:43 PM
ਪੰਜਾਬ ਸਰਕਾਰ ਏਡਿਡ ਕਾਲਜਾਂ ਦੇ ਨਾਨ-ਟੀਚਿੰਗ ਸਟਾਫ ਨਾਲ ਭੱਤੇ ਘਟਾ ਕੇ ਕਰ ਰਹੀ ਵਿਤਕਰਾ: ਅਕਾਲੀ ਦਲ

ਪੰਜਾਬ ਸਰਕਾਰ ਏਡਿਡ ਕਾਲਜਾਂ ਦੇ ਨਾਨ-ਟੀਚਿੰਗ ਸਟਾਫ ਨਾਲ ਭੱਤੇ ਘਟਾ ਕੇ ਕਰ ਰਹੀ ਵਿਤਕਰਾ: ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਏਡਿਡ ਕਾਲਜਾਂ ਦੇ ਨਾਨ-ਟੀਚਿੰਗ ਸਟਾਫ ਨਾਲ ਵਿਤਕਰੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਤੁਰੰਤ ਮਾਮਲੇ ਵਿਚ ਦਾਖਲ ਦੇਣ ਤੇ ਇਹ ਯਕੀਨੀ ਬਣਾਉਣ ਕਿ ਨਾਨ-ਟੀਚਿੰਗ ਸਟਾਫ ਨੂੰ ਲੋੜੀਂਦੀ ਰਾਹਤ ਮਿਲੇ।

'ਨਾਨ ਟੀਚਿੰਗ ਦੇ ਭੱਤੇ ਘਟਾਉਣਾ ਸਿੱਧਾ ਵਿਤਕਰਾ'
ਸਾਬਕਾ ਸਿੱਖਿਆ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਨਾਨ-ਟੀਚਿੰਗ ਸਟਾਫ ਨੂੰ 6ਵਾਂ ਪੇਅ ਕਮਿਸ਼ਨ ਨਹੀਂ ਦਿੱਤਾ ਗਿਆ ਪਰ ਇਨ੍ਹਾਂ ਕਾਲਜਾਂ ਵਿਚ ਹੀ ਟੀਚਿੰਗ ਸਟਾਫ ਨੂੰ 7ਵਾਂ ਪੇਅ ਕਮਿਸ਼ਨ ਵੀ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਨ ਟੀਚਿੰਗ ਸਟਾਫ ਨੂੰ ਹਾਲੇ 2011 ਦਾ ਪੇਅ ਕਮਿਸ਼ਨ ਵੀ ਮਿਲਣਾ ਹੈ ਤੇ ਇਨ੍ਹਾਂ ਦਾ ਐਚਆਰਏ ਵੀ 20 ਤੋਂ ਘਟਾ ਕੇ 15 ਫੀਸਦੀ ਕਰ ਦਿੱਤਾ ਗਿਆ ਤੇ ਮੈਡੀਕਲ ਭੱਤਾ ਵੀ 500 ਤੋਂ ਘਟਾ ਕੇ 350 ਰੁਪਏ ਕਰ ਦਿੱਤਾ ਗਿਆ ਤੇ ਹੋਰ ਵਿਤਕਰਾ ਵੱਖਰੇ ਤੌਰ ’ਤੇ ਕੀਤਾ ਜਾ ਰਿਹਾ ਹੈ।


ਸਟਾਫ ਨਾਲ ਵਿਤਕਰਾ ਇਕ ਭੱਦਾ ਮਜ਼ਾਕ: ਡਾ. ਚੀਮਾ
ਅਕਾਲੀ ਆਗੂ ਨੇ ਕਿਹਾ ਕਿ ਇਹ ਨਾਨ ਟੀਚਿੰਗ ਸਟਾਫ ਇਹ ਆਖ ਰਿਹਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਉਨ੍ਹਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਦਿੱਤੀ ਹੈ ਤੇ ਇਸ ਸਰਕਾਰ ਦੀ ਬੇਰੁਖੀ ਕਾਰਨ ਉਹ ਅੰਧਕਾਰ ਵਿਚ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਇਕੋ ਕਾਲਜ ਵਿਚ ਕੰਮ ਕਰਦੇ ਸਟਾਫ ਨਾਲ ਵਿਤਕਰਾ ਇਕ ਭੱਦਾ ਮਜ਼ਾਕ ਹੈ ਤੇ ਇਨ੍ਹਾਂ ਮੁਲਾਜ਼ਮਾਂ ਨਾਲ ਅਣਮਨੁੱਖੀ ਵਿਹਾਰ ਹੈ।

ਡਾ. ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਮਾਮਲੇ ਵਿਚ ਤੁਰੰਤ ਦਖਲ ਦੇਣ ਅਤੇ ਸਾਰੇ ਸਟਾਫ ਮੈਂਬਰਾਂ ਲਈ ਇਕ ਸਮਾਨ ਮੌਕੇ ਯਕੀਨੀ ਬਣਾਉਣ ਤੇ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਇਹਨਾਂ ਨੂੰ ਲੋੜੀਂਦੀ ਵਿੱਤੀ ਰਾਹਤ ਪ੍ਰਦਾਨ ਕਰਨ ਤੇ ਹੋਰ ਤਰੁੱਟੀਆਂ ਵੀ ਦੂਰ ਕਰਨ।

- PTC NEWS

Top News view more...

Latest News view more...