Biometric Attendance: ਪੰਜਾਬ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀ ਬਾਇਓਮੈਟ੍ਰਿਕ ਨਾਲ ਲੱਗੇਗੀ ਹਾਜ਼ਰੀ, ਇਹ ਹੁਕਮ ਹੋਏ ਜਾਰੀ
Biometric Attendance in Schools: ਪੰਜਾਬ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਹੁਣ ਤੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀ ਬਾਇਓਮੈਟ੍ਰਿਕ ਹਾਜ਼ਰੀ ਲੱਗੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾਂ ਸਿੱਖਿਆ ਅਫਸਰਾਂ ਨੂੰ ਹਿਦਾਇਤਾਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਨੋਟੀਫਿਕੇਸ਼ਨ ਮੁਤਾਬਿਕ ਹੁਣ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਬਾਇਓਮੈਟ੍ਰਿਕ ਹਾਜ਼ਰੀ ਪ੍ਰਣਾਲੀ ਰਾਹੀਂ ਲਈ ਜਾਵੇਗੀ। ਭਾਵੇਂ ਕਰਮਚਾਰੀ ਐਤਵਾਰ ਜਾਂ ਛੁੱਟੀ ਵਾਲੇ ਦਿਨ ਸਕੂਲ ਜਾਂਦੇ ਹਨ, ਉਨ੍ਹਾਂ ਨੂੰ ਬੀਏਐਸ 'ਤੇ ਹਾਜ਼ਰੀ ਮਾਰਕ ਕਰਨੀ ਪਵੇਗੀ। ਇਹ ਲਾਜ਼ਮੀ ਹੋਵੇਗਾ।
ਹੁਕਮਾਂ ’ਚ ਕਿਹਾ ਗਿਆ ਹੈ ਕਿ ਰਜਿਸਟਰ ਦੇ ਉੱਤੇ ਹਾਜ਼ਰੀ ਨਾ ਲਗਾ ਕੇ ਆਨਲਾਈਨ ਬਾਇਓਮੈਟ੍ਰਿਕ ਹਾਜ਼ਰੀ ਲਗਾਈ ਜਾਵੇ।ਦੱਸਿਆ ਜਾ ਰਿਹਾ ਹੈ ਕਿ ਇਹ ਹੁਕਮ ਇਸ ਕਾਰਨ ਜਾਰੀ ਕੀਤੇ ਗਏ ਹਨ ਕਿਉਂਕਿ ਸਕੂਲ ਅਧਿਆਪਕ ਰਜਿਸਟਰ ’ਤੇ ਹਾਜ਼ਰੀ ਲਗਾਉਣ ਦੀ ਪ੍ਰੀਕਿਰਿਆ ਨਹੀਂ ਛੱਡ ਰਹੇ ਹਨ। ਜਿਸ ਦੇ ਚੱਲਦੇ ਸਿੱਖਿਆ ਵਿਭਾਗ ਵਲੋਂ ਵਾਰ-ਵਾਰ ਚਿੱਠੀ ਜਾਰੀ ਕੀਤੀ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਬੀ.ਏ.ਐਸ ਸਿਸਟਮ ਨੂੰ ਪ੍ਰਭਾਵਸ਼ਾਲੀ ਬਣਾਉਣ 'ਤੇ ਜ਼ੋਰ ਦੇ ਰਹੀ ਹੈ। ਇਸ ਦੇ ਨਾਲ ਹੀ ਸਕੂਲੀ ਸਿੱਖਿਆ ਵਿੱਚ ਹੋਰ ਵੀ ਕਈ ਤਰ੍ਹਾਂ ਦੇ ਬਦਲਾਅ ਕਰਨ ਦੇ ਵੀ ਦਾਅਵੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਤਹਿਤ ਸਕੂਲ ਦੇ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਵਿਸ਼ੇਸ਼ ਸਿਖਲਾਈ ਲਈ ਸਿੰਗਾਪੁਰ ਅਤੇ ਆਈਆਈਐਮ ਅਹਿਮਦਾਬਾਦ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਦੁੱਖਦਾਈ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਦਾ ਦੇਹਾਂਤ
- PTC NEWS