ਪੰਜਾਬ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, ਭਾਰਤ-ਪਾਕਿ ਸਰਹੱਦ ਨੇੜੇ 6 ਲੱਖ ਰੁਪਏ ਦੀ ਹੈਰੋਇਨ ਅਤੇ ਡਰੱਗ ਮਨੀ ਬਰਾਮਦ
Punjab News: ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
In a major breakthrough against trans-border narcotic smuggling networks, Ferozepur Police arrests 2 drug smugglers and recovers 6.655 Kg of Heroin & ₹6 lakhs in drug money near the Indo-Pak border
After working on technical inputs CIA team of District Ferozepur has… pic.twitter.com/N0knwN0EM1 — DGP Punjab Police (@DGPPunjabPolice) August 8, 2024
ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਸੀਆਈਏ ਸਟਾਫ਼ ਨੇ ਫੜ ਲਿਆ ਹੈ। ਜ਼ਬਤ ਕੀਤੀ ਗਈ ਹੈਰੋਇਨ ਅਤੇ ਨਕਦੀ ਪੈਕਟਾਂ ਵਿੱਚ ਲਪੇਟੀ ਹੋਈ ਸੀ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਹਥਿਆਰ ਅਤੇ ਹੈਰੋਇਨ ਫੜੀ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਸਰ ਇਲਾਕੇ ਵਿੱਚ ਵੀ ਕਾਫੀ ਸਾਮਾਨ ਜ਼ਬਤ ਕੀਤਾ ਹੈ।
ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਰਕਾਰ ਨੇ ਏਆਈ ਨਾਲ ਲੈਸ ਕੈਮਰੇ ਲਗਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਪ੍ਰਾਜੈਕਟ ਕਰੀਬ 40 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਿਹਾ ਹੈ। ਇਸ ਦੌਰਾਨ 30 ਹਜ਼ਾਰ ਕੈਮਰੇ ਲਗਾਏ ਜਾਣਗੇ। ਇਹ ਕੈਮਰੇ ਮੁੱਖ ਤੌਰ ’ਤੇ ਛੇ ਜ਼ਿਲ੍ਹਿਆਂ ਵਿੱਚ ਲਾਏ ਜਾ ਰਹੇ ਹਨ। ਉਮੀਦ ਹੈ ਕਿ ਇਹ ਪ੍ਰੋਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ। ਇਸ ਤੋਂ ਬਾਅਦ ਪੁਲਿਸ ਸਰਹੱਦੀ ਖੇਤਰ ਵਿੱਚ ਹੋ ਰਹੀ ਹਰਕਤ ਦੀ ਸਹੀ ਜਾਣਕਾਰੀ ਹਾਸਲ ਕਰ ਸਕੇਗੀ। ਜਿਸ ਤੋਂ ਬਾਅਦ ਪੁਲਿਸ ਦੋਸ਼ੀ ਨੂੰ ਗ੍ਰਿਫਤਾਰ ਕਰਨ 'ਚ ਸਫਲ ਹੋਵੇਗੀ।
- PTC NEWS