Sun, Nov 15, 2026
Whatsapp

Punjab weather: ਪੰਜਾਬ ਦੇ 4 ਜ਼ਿਲ੍ਹਿਆਂ 'ਚ ਅੱਜ ਮੀਂਹ ਦੇ ਆਸਾਰ, ਪੱਛਮੀ ਗੜਬੜੀ ਦੇ ਅਸਰ ਨਾਲ ਰਾਤ ਦਾ ਪਾਰਾ 1.5 ਡਿਗਰੀ ਡਿੱਗਿਆ

Punjab weather News: ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ 15 ਨਵੰਬਰ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Reported by:  PTC News Desk  Edited by:  Amritpal Singh -- November 15th 2026 08:38 AM
Punjab weather: ਪੰਜਾਬ ਦੇ 4 ਜ਼ਿਲ੍ਹਿਆਂ 'ਚ ਅੱਜ ਮੀਂਹ ਦੇ ਆਸਾਰ, ਪੱਛਮੀ ਗੜਬੜੀ ਦੇ ਅਸਰ ਨਾਲ ਰਾਤ ਦਾ ਪਾਰਾ 1.5 ਡਿਗਰੀ ਡਿੱਗਿਆ

Punjab weather: ਪੰਜਾਬ ਦੇ 4 ਜ਼ਿਲ੍ਹਿਆਂ 'ਚ ਅੱਜ ਮੀਂਹ ਦੇ ਆਸਾਰ, ਪੱਛਮੀ ਗੜਬੜੀ ਦੇ ਅਸਰ ਨਾਲ ਰਾਤ ਦਾ ਪਾਰਾ 1.5 ਡਿਗਰੀ ਡਿੱਗਿਆ

Punjab Weather News: ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ 15 ਨਵੰਬਰ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਮੀਂਹ ਪੈ ਸਕਦਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅਸਮਾਨ ਅੰਸ਼ਿਕ ਤੌਰ ‘ਤੇ ਬੱਦਲਵਾਈ ਵਾਲਾ ਰਹਿਣ ਦਾ ਅਨੁਮਾਨ ਹੈ।


ਪਾਕਿਸਤਾਨ ਦੇ ਉੱਪਰ ਇੱਕ ਨਵਾਂ ਵੈਸਟਰਨ ਡਿਸਟਰਬੇਂਸ ਐਕਟਿਵ ਹੋ ਗਿਆ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਆ ਸਕਦਾ ਹੈ। ਇਸ ਕਾਰਨ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


ਰਾਤ ਦੇ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ

ਪੰਜਾਬ ਵਿੱਚ ਰਾਤ ਦੇ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 4.9 ਡਿਗਰੀ ਵੱਧ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 12.8 ਡਿਗਰੀ ਪਠਾਨਕੋਟ ਵਿੱਚ ਦਰਜ ਕੀਤਾ ਗਿਆ।


16 ਨਵੰਬਰ ਤੋਂ ਮੌਸਮ ਸਾਫ਼ ਰਹਿਣ ਦਾ ਅਨੁਮਾਨ

ਮੌਸਮ ਵਿਭਾਗ ਅਨੁਸਾਰ 16 ਨਵੰਬਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ 15 ਨਵੰਬਰ ਤੋਂ ਕੁਝ ਥਾਵਾਂ ‘ਤੇ ਰਾਤ ਅਤੇ ਸਵੇਰ ਦੇ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਛਾ ਸਕਦੀ ਹੈ। ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਠੰਢ ਵਧੇਗੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK