Punjab Weather Today: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ, ਦਿਨ ਚੜ੍ਹਦੇ ਹੋਇਆ ਹਨੇਰਾ
Punjab Weather: ਹਫਤੇ ਦੇ ਪਹਿਲੇ ਦਿਨ ਯਾਨੀ ਸੋਮਵਾਰ ਨੂੰ ਪੂਰੇ ਸੂਬੇ 'ਚ ਤੜਕੇ ਹੀ ਤੇਜ਼ ਹਵਾਵਾਂ ਨਾਲ ਮੀਂਹ ਪੈਣਾ ਸ਼ੁਰੂ ਹੋ ਗਿਆ। ਜਲੰਧਰ ਸ਼ਹਿਰ 'ਚ ਬੱਦਲ ਇੰਨੇ ਸੰਘਣੇ ਸਨ ਕਿ ਸ਼ਹਿਰ ਵਿੱਚ ਪੂਰੀ ਤਰ੍ਹਾਂ ਹਨੇਰਾ ਸੀ। ਮੀਂਹ ਇੰਨਾ ਜ਼ਿਆਦਾ ਹੈ ਕਿ ਦੋ-ਪਹੀਆ ਵਾਹਨਾਂ ਤੋਂ ਇਲਾਵਾ ਕਾਰ ਅਤੇ ਹੋਰ ਵਾਹਨਾਂ ਨੂੰ ਵੀ ਸੜਕ ਕਿਨਾਰੇ ਖੜ੍ਹਾ ਕਰਨਾ ਪਿਆ। ਅਜਿਹਾ ਹੀ ਹਾਲ ਲੁਧਿਆਣਾ ਦਾ ਹੈ। ਲੁਧਿਆਣਾ 'ਚ ਵੀ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਮੀਂਹ ਇੰਨਾ ਜ਼ੋਰਦਾਰ ਹੈ ਕਿ ਸੜਕਾਂ ਬਿਲਕੁਲ ਖਾਲੀ ਹੋ ਗਈਆਂ ਹਨ।
ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ ਅਤੇ ਆਸਪਾਸ ਦੇ ਇਲਾਕਿਆਂ 'ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਬਾਰਿਸ਼ ਨਾਲ ਜਿੱਥੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੇਗੀ, ਉਥੇ ਹੀ ਨਮੀ 'ਚ ਕਮੀ ਦੇ ਨਾਲ-ਨਾਲ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ।
- PTC NEWS