ਕੈਨੇਡਾ 'ਚ ਹਾਦਸੇ ਤੋਂ ਬਾਅਦ ਕਾਰ 'ਚ ਜ਼ਿੰਦਾ ਸੜਿਆ ਪੰਜਾਬੀ ਨੌਜਵਾਨ, ਭੁਲੱਥ ਦੇ ਪਿੰਡ ਭਦਾਸ ਦਾ ਰਹਿਣ ਵਾਲਾ ਸੀ ਮ੍ਰਿਤਕ
Punjab News: ਕਪੂਰਥਲਾ ਦੀ ਤਹਿਸੀਲ ਭੁਲੱਥ ਦੇ ਪਿੰਡ ਭਦਾਸ ਦਾ ਰਹਿਣ ਵਾਲਾ 27 ਸਾਲਾ ਨੌਜਵਾਨ ਕੈਨੇਡਾ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ। ਕਾਰ ਵਿੱਚ ਸਵਾਰ ਨੌਜਵਾਨ ਦੀ ਟਰਾਲੀ ਨਾਲ ਵਾਪਰੇ ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਸੜ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 27 ਸਾਲਾ ਗੁਰਸ਼ਿੰਦਰ ਸਿੰਘ ਵਾਸੀ ਪਿੰਡ ਭਦਾਸ ਵਜੋਂ ਹੋਈ ਹੈ।
ਮ੍ਰਿਤਕ ਦੇ ਰਿਸ਼ਤੇਦਾਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਭਦਾਸ ਨੇ ਦੱਸਿਆ ਕਿ ਮ੍ਰਿਤਕ ਗੁਰਸ਼ਿੰਦਰ ਸਿੰਘ ਤਾਏ ਦਾ ਪੋਤਾ ਸੀ। ਜਿੱਥੇ ਸੁਰਿੰਦਰ ਸਿੰਘ ਪੁੱਤਰ ਗੁਰਸ਼ਿੰਦਰ ਸਿੰਘ ਘੋਟੜਾ 23 ਅਗਸਤ ਨੂੰ ਕੈਨੇਡੀਅਨ ਪੁਲਿਸ ਵਿੱਚ ਭਰਤੀ ਹੋਣ ਲਈ ਅਕੈਡਮੀ ਤੋਂ ਟ੍ਰੇਨਿੰਗ ਲੈ ਕੇ ਕਾਰ ਵਿੱਚ ਘਰ ਆ ਰਿਹਾ ਸੀ। ਜਿਸ ਦੀ ਕਾਰ ਨੂੰ ਰਸਤੇ ਵਿੱਚ ਇੱਕ ਟਰਾਲੀ ਨਾਲ ਟਕਰਾਉਣ ਨਾਲ ਅੱਗ ਲੱਗ ਗਈ। ਜਿਸ ਕਾਰਨ ਕਾਰ 'ਚ ਜ਼ਿੰਦਾ ਸੜ ਜਾਣ ਕਾਰਨ ਉਸ ਦੀ ਮੌਤ ਹੋ ਗਈ।
ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਗੁਰਸ਼ਿੰਦਰ ਸਿੰਘ ਦਾ ਅੰਤਿਮ ਸੰਸਕਾਰ 25 ਅਗਸਤ ਨੂੰ ਕੈਨੇਡਾ ਵਿੱਚ ਕਰ ਦਿੱਤਾ ਗਿਆ ਹੈ। ਉਸ ਨੇ ਦੱਸਿਆ ਕਿ ਗੁਰਸ਼ਿੰਦਰ ਸਿੰਘ ਨੇ ਸੋਮਵਾਰ ਨੂੰ ਪਾਸ ਆਊਟ ਹੋ ਕੇ ਕੈਨੇਡੀਅਨ ਪੁਲਿਸ ਵਿੱਚ ਭਰਤੀ ਹੋਣਾ ਸੀ। ਇਸ ਹਾਦਸੇ ਕਾਰਨ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਹੋਇਆ ਹੈ, ਉੱਥੇ ਹੀ ਪਿੰਡ ਭਦਾਸ ਵਿੱਚ ਸੋਗ ਦੀ ਲਹਿਰ ਹੈ।
- PTC NEWS