Sat, May 18, 2024
Whatsapp

ਲੁਧਿਆਣਾ ’ਚ ਦਾਖਲ ਹੋਈ ਭਾਰਤ ਜੋੜੋ ਯਾਤਰਾ, ਰਾਹੁਲ ਗਾਂਧੀ ਨੇ ਕੀਤਾ ਲੋਕਾਂ ਨੂੰ ਸੰਬੋਧਨ

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਪੰਜਾਬ ਵਿੱਚ ਅੱਜ ਦੂਜਾ ਦਿਨ ਹੈ। ਭਾਰਤ ਜੋੜੋ ਯਾਤਰਾ ਖੰਨਾ ਦੇ ਦੋਰਾਹਾ ਤੋਂ ਸ਼ੁਰੂ ਹੋਈ ਯਾਤਰਾ ਲੁਧਿਆਣਾ ਦੇ ਸਮਰਾਲਾ ਚੌਂਕ ਵਿਖੇ ਪਹੁੰਚ ਚੁੱਕੀ ਹੈ।

Written by  Aarti -- January 12th 2023 08:45 AM -- Updated: January 12th 2023 12:46 PM
ਲੁਧਿਆਣਾ ’ਚ ਦਾਖਲ ਹੋਈ ਭਾਰਤ ਜੋੜੋ ਯਾਤਰਾ, ਰਾਹੁਲ ਗਾਂਧੀ ਨੇ ਕੀਤਾ ਲੋਕਾਂ ਨੂੰ ਸੰਬੋਧਨ

ਲੁਧਿਆਣਾ ’ਚ ਦਾਖਲ ਹੋਈ ਭਾਰਤ ਜੋੜੋ ਯਾਤਰਾ, ਰਾਹੁਲ ਗਾਂਧੀ ਨੇ ਕੀਤਾ ਲੋਕਾਂ ਨੂੰ ਸੰਬੋਧਨ

Bharat Jodo Yatra in Punjab: ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਪੰਜਾਬ ਵਿੱਚ ਅੱਜ ਦੂਜਾ ਦਿਨ ਹੈ। ਦੱਸ ਦਈਏ ਕਿ ਭਾਰਤ ਜੋੜੋ ਯਾਤਰਾ ਖੰਨਾ ਦੇ ਦੋਰਾਹਾ ਤੋਂ ਆਰੰਭ ਹੋਈ ਸੀ ਜੋ ਕਿ ਸਮਰਾਲਾ ਵਿਖੇ ਪਹੁੰਚ ਚੁੱਕੀ ਹੈ। ਦੱਸ ਦਈਏ ਕਿ ਭਲਕੇ ਲੋਹੜੀ ਕਰਕੇ ਯਾਤਰਾ ਨਹੀਂ ਕੱਢੀ ਜਾਵੇਗੀ। 

ਇਸ ਦੌਰਾਨ ਰਾਹੁਲ ਗਾਂਧੀ ਨੇ ਲੋਕਾਂ ਨੂੰ ਸੰਬੋਧਨ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਨਫਰਤ ਦੇ ਬਾਜ਼ਾਰ ’ਚ ਅਸੀਂ ਮੁਹੱਬਤ ਦੀ ਦੁਕਾਨ ਖੋਲ੍ਹੀ ਹੈ। ਇਸ ਯਾਤਰਾ ਨੇ ਹਿੰਦੂਸਤਾਨ ਨੂੰ ਜੋੜਨ ਦਾ ਕੰਮ ਕੀਤਾ ਹੈ। 


ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ 12 ਜਨਵਰੀ ਦੇ ਭਾਰਤ ਜੋੜੋ ਯਾਤਰਾ ਦਾ ਰੂਟ ਸਾਂਝਾ ਕੀਤਾ ਸੀ। ਦੁਪਹਿਰ 12 ਵਜੇ ਤੱਕ ਯਾਤਰਾ 25 ਕਿਲੋਮੀਟਰ ਤੱਕ ਦਾ ਸਫ਼ਰ ਤੈਅ ਕੀਤਾ ਗਿਆ। 

ਕਾਬਿਲੇਗੌਰ ਹੈ ਕਿ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੀ ਪੰਜਾਬ ਵਿਚ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂਆਤ ਹੋਈ ਸੀ। ਇਸ ਯਾਤਰਾ ਦੌਰਾਨ ਪੰਜਾਬ ਦੇ ਕਈ ਕਾਂਗਰਸੀ ਆਗੂ ਵੀ ਸ਼ਾਮਲ ਹੋਏ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੰਗਲਵਾਰ ਨੂੰ ਅੰਮ੍ਰਿਤਸਰ ਪੁੱਜੇ ਅਤੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਇਹ ਵੀ ਪੜ੍ਹੋ: ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

- PTC NEWS

Top News view more...

Latest News view more...

LIVE CHANNELS
LIVE CHANNELS