Sat, Dec 14, 2024
Whatsapp

Rajiv Gandhi Birth Anniversary: ਰਾਹੁਲ ਗਾਂਧੀ ਨੇ ਆਪਣੇ ਪਿਤਾ ਨੂੰ ਇੰਝ ਕੀਤਾ ਯਾਦ; ਸੋਨੀਆ ਗਾਂਧੀ ਨੇ 'ਵੀਰ ਭੂਮੀ' 'ਤੇ ਦਿੱਤੀ ਸ਼ਰਧਾਂਜਲੀ

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਲੱਦਾਖ ਦੀ ਪੈਂਗੋਂਗ ਝੀਲ ਦੇ ਕਿਨਾਰੇ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ।

Reported by:  PTC News Desk  Edited by:  Aarti -- August 20th 2023 10:10 AM -- Updated: August 20th 2023 10:57 AM
Rajiv Gandhi Birth Anniversary: ਰਾਹੁਲ ਗਾਂਧੀ ਨੇ ਆਪਣੇ ਪਿਤਾ ਨੂੰ ਇੰਝ ਕੀਤਾ ਯਾਦ; ਸੋਨੀਆ ਗਾਂਧੀ ਨੇ 'ਵੀਰ ਭੂਮੀ' 'ਤੇ ਦਿੱਤੀ ਸ਼ਰਧਾਂਜਲੀ

Rajiv Gandhi Birth Anniversary: ਰਾਹੁਲ ਗਾਂਧੀ ਨੇ ਆਪਣੇ ਪਿਤਾ ਨੂੰ ਇੰਝ ਕੀਤਾ ਯਾਦ; ਸੋਨੀਆ ਗਾਂਧੀ ਨੇ 'ਵੀਰ ਭੂਮੀ' 'ਤੇ ਦਿੱਤੀ ਸ਼ਰਧਾਂਜਲੀ

Rajiv Gandhi birth anniversary: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਲੱਦਾਖ ਦੀ ਪੈਂਗੋਂਗ ਝੀਲ ਦੇ ਕਿਨਾਰੇ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ। ਦੂਜੇ ਪਾਸੇ ਸੋਨੀਆ ਗਾਂਧੀ, ਪ੍ਰਿਅੰਕਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਿੱਲੀ ਵਿੱਚ ਵੀਰ ਭੂਮੀ ਜਾ ਕੇ ਸ਼ਰਧਾਂਜਲੀ ਦਿੱਤੀ।

ਦੱਸ ਦਈਏ ਕਿ ਪੈਂਗੌਂਗ ਝੀਲ ਦੇ ਕੰਢੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਫੋਟੋ ਲਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।

ਇਸ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਘੇਰਦੋ ਹੋਏ ਕਿਹਾ ਕਿ ਇੱਥੇ ਚਿੰਤਾ ਦਾ ਵਿਸ਼ਾ ਇਹ ਹੈ ਕਿ ਚੀਨ ਨੇ ਜ਼ਮੀਨ ਖੋਹ ਲਈ ਹੈ। ਲੋਕਾਂ ਦਾ ਕਹਿਣਾ ਹੈ ਕਿ ਚੀਨੀ ਫੌਜ ਇਸ ਖੇਤਰ ਵਿੱਚ ਦਾਖਲ ਹੋ ਗਈ ਹੈ ਅਤੇ ਉਨ੍ਹਾਂ ਦੀ ਚਾਰਦੀ ਜ਼ਮੀਨ ਖੋਹ ਲਈ ਗਈ ਹੈ, ਪਰ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇੱਕ ਇੰਚ ਵੀ ਜ਼ਮੀਨ ਨਹੀਂ ਖੋਹੀ ਗਈ। ਪਰ ਇਹ ਸੱਚ ਨਹੀਂ ਹੈ, ਤੁਸੀਂ ਇੱਥੇ ਕਿਸੇ ਨੂੰ ਵੀ ਪੁੱਛ ਸਕਦੇ ਹੋ। 

ਉੱਥੇ ਹੀ ਦੂਜੇ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। 


ਬੀਤੇ ਦਿਨ ਰਾਹੁਲ ਗਾਂਧੀ ਨੂੰ ਝੀਲ ਦੇ ਕੋਲ ਸਪੋਰਟਸ ਬਾਈਕ ਦੀ ਸਵਾਰੀ ਕਰਦੇ ਦੇਖਿਆ ਗਿਆ। ਉਨ੍ਹਾਂ ਨੇ ਆਪਣੀ ਫੋਟੋ ਸੋਸ਼ਲ ਮੀਡੀਆ ਪੋਸਟ 'ਤੇ ਪਾ ਕੇ ਪਿਤਾ ਰਾਜੀਵ ਨੂੰ ਵੀ ਯਾਦ ਕੀਤਾ। ਰਾਹੁਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਹਮੇਸ਼ਾ ਕਹਿੰਦੇ ਸਨ ਕਿ ਇਹ ਪੈਂਗੌਂਗ ਝੀਲ ਖੂਬਸੂਰਤ ਥਾਵਾਂ 'ਚੋਂ ਇਕ ਹੈ।

ਦੂਜੇ ਪਾਸੇ ਸੋਨੀਆ ਗਾਂਧੀ ਵੀ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਵੀਰਭੂਮੀ ਪਹੁੰਚੇ। ਉਨ੍ਹਾਂ ਦੇ ਨਾਲ ਪ੍ਰਿਅੰਕਾ ਗਾਂਧੀ, ਰਾਬਰਟ ਵਾਡਰਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਖੜਗੇ ਨੇ ਇਸ ਮੌਕੇ ਕਿਹਾ ਕਿ ਰਾਜੀਵ ਗਾਂਧੀ ਭਾਰਤ ਦੇ ਮਹਾਨ ਪੁੱਤਰ ਸਨ। ਉਹ ਇੱਕ ਅਜਿਹੇ ਆਗੂ ਸੀ ਜਿਨ੍ਹਾਂ ਨੇ ਕਰੋੜਾਂ ਭਾਰਤੀਆਂ ਵਿੱਚ ਉਮੀਦ ਜਗਾਈ।

ਇਹ ਵੀ ਪੜ੍ਹੋ: J P Nadda in Himachal: ਅੱਜ ਹਿਮਾਚਲ ਦੌਰੇ ’ਤੇ ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾ, ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

- PTC NEWS

Top News view more...

Latest News view more...

PTC NETWORK