Mon, Jun 17, 2024
Whatsapp

RBI ਨੇ Hero FinCorp 'ਤੇ ਲਗਾਇਆ 3.1 ਲੱਖ ਦਾ ਜੁਰਮਾਨਾ, ਜਾਣੋ ਕਾਰਨ

ਭਾਰਤੀ ਰਿਜ਼ਰਵ ਬੈਂਕ ਨੇ ਹੀਰੋ ਗਰੁੱਪ ਦੀ ਗੈਰ-ਬੈਂਕਿੰਗ ਵਿੱਤੀ ਕੰਪਨੀ ਹੀਰੋ ਫਿਨਕਾਰਪ 'ਤੇ ਲੱਖਾਂ ਦਾ ਜੁਰਮਾਨਾ ਲਗਾਇਆ ਹੈ। RBI ਨੇ ਇਸ NBFC 'ਤੇ ਕੁੱਲ 3.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

Written by  Amritpal Singh -- May 25th 2024 03:42 PM
RBI ਨੇ Hero FinCorp 'ਤੇ ਲਗਾਇਆ 3.1 ਲੱਖ ਦਾ ਜੁਰਮਾਨਾ, ਜਾਣੋ ਕਾਰਨ

RBI ਨੇ Hero FinCorp 'ਤੇ ਲਗਾਇਆ 3.1 ਲੱਖ ਦਾ ਜੁਰਮਾਨਾ, ਜਾਣੋ ਕਾਰਨ

RBI Action on Hero Fincorp: ਭਾਰਤੀ ਰਿਜ਼ਰਵ ਬੈਂਕ ਨੇ ਹੀਰੋ ਗਰੁੱਪ ਦੀ ਗੈਰ-ਬੈਂਕਿੰਗ ਵਿੱਤੀ ਕੰਪਨੀ ਹੀਰੋ ਫਿਨਕਾਰਪ 'ਤੇ ਲੱਖਾਂ ਦਾ ਜੁਰਮਾਨਾ ਲਗਾਇਆ ਹੈ। RBI ਨੇ ਇਸ NBFC 'ਤੇ ਕੁੱਲ 3.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਆਰਬੀਆਈ ਨੇ ਕੰਪਨੀ 'ਤੇ ਇਹ ਜੁਰਮਾਨਾ ਫੇਅਰ ਪ੍ਰੈਕਟਿਸ ਕੋਡ ਨਾਲ ਸਬੰਧਤ ਕੁਝ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਲਗਾਇਆ ਹੈ। ਰਿਜ਼ਰਵ ਬੈਂਕ ਨੇ ਇਸ ਸਬੰਧ 'ਚ ਕਿਹਾ ਕਿ ਰੈਗੂਲੇਟਰੀ ਕਾਰਨਾਂ ਕਰਕੇ ਕੰਪਨੀ ਖਿਲਾਫ ਕਾਰਵਾਈ ਕੀਤੀ ਗਈ ਹੈ। ਇਸ ਜੁਰਮਾਨੇ ਦਾ ਗਾਹਕਾਂ 'ਤੇ ਕੋਈ ਅਸਰ ਨਹੀਂ ਪਵੇਗਾ। 

ਕਰਜ਼ੇ ਦੀਆਂ ਸ਼ਰਤਾਂ ਨੂੰ ਸਹੀ ਢੰਗ ਨਾਲ ਨਾ ਦੱਸਣ ਦਾ ਦੋਸ਼ ਹੈ


ਰਿਜ਼ਰਵ ਬੈਂਕ ਨੇ ਬਿਆਨ 'ਚ ਕਿਹਾ ਕਿ ਹੀਰੋ ਫਿਨਕਾਰਪ ਨੇ ਆਪਣੇ ਗਾਹਕਾਂ ਨੂੰ ਉਨ੍ਹਾਂ ਦੀ ਸਥਾਨਕ ਭਾਸ਼ਾ 'ਚ ਲਿਖਤੀ ਰੂਪ 'ਚ ਲੋਨ ਦੇ ਨਿਯਮਾਂ ਅਤੇ ਸ਼ਰਤਾਂ ਦੀ ਵਿਆਖਿਆ ਨਹੀਂ ਕੀਤੀ। ਆਰਬੀਆਈ ਦੇ ਨਿਯਮਾਂ ਅਨੁਸਾਰ, ਕਿਸੇ ਵੀ ਬੈਂਕ ਅਤੇ NBFC ਨੂੰ ਕਿਸੇ ਵੀ ਗਾਹਕ ਨੂੰ ਕਰਜ਼ਾ ਦੇਣ ਲਈ ਸਥਾਨਕ ਭਾਸ਼ਾ ਵਿੱਚ ਲਿਖਤੀ ਰੂਪ ਵਿੱਚ ਸਾਰੇ ਨਿਯਮਾਂ ਦੀ ਵਿਆਖਿਆ ਕਰਨੀ ਪੈਂਦੀ ਹੈ। ਕੰਪਨੀ ਦੇ ਖਿਲਾਫ ਸ਼ਿਕਾਇਤ ਮਿਲਣ ਤੋਂ ਬਾਅਦ, ਆਰਬੀਆਈ ਨੇ 31 ਮਾਰਚ, 2023 ਨੂੰ ਕੰਪਨੀ ਦੀ ਜਾਂਚ ਕੀਤੀ।

ਕੰਪਨੀ ਦੇ ਖਿਲਾਫ ਸ਼ਿਕਾਇਤ ਮਿਲਣ ਤੋਂ ਬਾਅਦ ਰਿਜ਼ਰਵ ਬੈਂਕ ਨੇ ਪਹਿਲਾਂ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਪਰ ਆਰਬੀਆਈ ਕੰਪਨੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਸੀ। ਇਸ ਤੋਂ ਬਾਅਦ ਸੈਂਟਰਲ ਬੈਂਕ ਨੇ ਇਸ NBFC 'ਤੇ 3.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ।

ਹੀਰੋ ਫਿਨਕਾਰਪ ਕੀ ਕਰਦਾ ਹੈ?

ਹੀਰੋ ਫਿਨਕਾਰਪ ਦੋ ਪਹੀਆ ਵਾਹਨ ਕੰਪਨੀ ਹੀਰੋ ਮੋਟੋਕਾਰਪ ਦੀ ਵਿੱਤੀ ਕੰਪਨੀ ਹੈ, ਜੋ ਗਾਹਕਾਂ ਨੂੰ ਕਈ ਤਰ੍ਹਾਂ ਦੀਆਂ ਵਿੱਤੀ ਸੇਵਾਵਾਂ ਪ੍ਰਦਾਨ ਕਰਦੀ ਹੈ। ਕੰਪਨੀ ਦੋ ਪਹੀਆ ਵਾਹਨ ਵਿੱਤ ਤੋਂ ਲੈ ਕੇ ਘਰ ਦੀ ਖਰੀਦ, ਸਿੱਖਿਆ ਲੋਨ ਅਤੇ SME ਤੱਕ ਕਰਜ਼ੇ ਪ੍ਰਦਾਨ ਕਰਦੀ ਹੈ। ਕੰਪਨੀ ਦੀਆਂ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਜ਼ਾਰਾਂ ਸ਼ਾਖਾਵਾਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਜਲਦ ਹੀ 4000 ਕਰੋੜ ਰੁਪਏ ਤੋਂ ਜ਼ਿਆਦਾ ਦਾ ਆਪਣਾ IPO ਲਾਂਚ ਕਰ ਸਕਦੀ ਹੈ।

- PTC NEWS

Top News view more...

Latest News view more...

PTC NETWORK