Sun, Feb 1, 2026
Whatsapp

Rohit Shetty Residence Firing : ਡਾਇਰੈਕਟਰ ਰੋਹਿਤ ਸ਼ੈੱਟੀ ਦੇ ਘਰ ਬਾਹਰ ਹੋਈ ਫਾਇਰਿੰਗ, ਭਾਰੀ ਸੁਰੱਖਿਆ ਤੈਨਾਤ

ਫਾਇਰਿੰਗ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ, ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ

Reported by:  PTC News Desk  Edited by:  Jasleen Kaur -- February 01st 2026 08:50 AM -- Updated: February 01st 2026 10:26 AM
Rohit Shetty Residence Firing : ਡਾਇਰੈਕਟਰ ਰੋਹਿਤ ਸ਼ੈੱਟੀ ਦੇ ਘਰ ਬਾਹਰ ਹੋਈ ਫਾਇਰਿੰਗ, ਭਾਰੀ ਸੁਰੱਖਿਆ ਤੈਨਾਤ

Rohit Shetty Residence Firing : ਡਾਇਰੈਕਟਰ ਰੋਹਿਤ ਸ਼ੈੱਟੀ ਦੇ ਘਰ ਬਾਹਰ ਹੋਈ ਫਾਇਰਿੰਗ, ਭਾਰੀ ਸੁਰੱਖਿਆ ਤੈਨਾਤ

Rohit Shetty residence firing: ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਮਸ਼ਹੂਰ ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਮੁੰਬਈ ਪੁਲਿਸ ਅਨੁਸਾਰ, ਇਹ ਘਟਨਾ ਸ਼ਨੀਵਾਰ ਤੜਕੇ ਕਰੀਬ 3 ਵਜੇ ਵਾਪਰੀ, ਜਦੋਂ ਅਣਪਛਾਤੇ ਹਮਲਾਵਰਾਂ ਨੇ ਚਾਰ ਰਾਊਂਡ ਫਾਇਰਿੰਗ ਕੀਤੀ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕੀਤੀ। ਰੋਹਿਤ ਸ਼ੈੱਟੀ ਜੁਹੂ ਦੇ ਉਸ ਇਲਾਕੇ ਵਿੱਚ ਰਹਿੰਦੇ ਹਨ, ਜਿੱਥੇ ਕਈ ਬਾਲੀਵੁੱਡ ਸੈਲੀਬ੍ਰਿਟੀਆਂ ਦੇ ਘਰ ਸਥਿਤ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਵਿਆਪਕ ਤੌਰ ‘ਤੇ ਵਧਾ ਦਿੱਤੀ ਗਈ ਹੈ।


ਪੁਲਿਸ ਅਧਿਕਾਰੀਆਂ ਮੁਤਾਬਕ, ਫਾਇਰਿੰਗ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਹਮਲਾਵਰਾਂ ਦੀ ਪਛਾਣ ਲਈ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ, ਹਮਲੇ ਦੇ ਮਕਸਦ ਬਾਰੇ ਕੁਝ ਸਪਸ਼ਟ ਨਹੀਂ ਹੋ ਸਕਿਆ ਹੈ ਅਤੇ ਕਿਸੇ ਨੇ ਵੀ ਜ਼ਿੰਮੇਵਾਰੀ ਨਹੀਂ ਲਈ।

ਸੈਲੀਬ੍ਰਿਟੀਆਂ ‘ਤੇ ਹਮਲਿਆਂ ਦੀ ਲੜੀ

ਇਸ ਤੋਂ ਪਹਿਲਾਂ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ਕੈਫੇ ‘ਤੇ ਪਿਛਲੇ ਸਾਲ ਜੁਲਾਈ, ਅਗਸਤ ਅਤੇ ਅਕਤੂਬਰ ਵਿੱਚ ਤਿੰਨ ਵਾਰ ਫਾਇਰਿੰਗ ਹੋ ਚੁੱਕੀ ਹੈ। ਉਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਵੱਲੋਂ ਲਈ ਗਈ ਸੀ ਅਤੇ ਗੈਂਗ ਵੱਲੋਂ ਕਪਿਲ ਸ਼ਰਮਾ ਨੂੰ ਧਮਕੀਆਂ ਵੀ ਮਿਲੀਆਂ ਸਨ।

ਇਸੇ ਤਰ੍ਹਾਂ, 14 ਅਪ੍ਰੈਲ 2025 ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਣ ਦੀ ਧਮਕੀ ਮਿਲੀ ਸੀ। ਮੁੰਬਈ ਦੇ ਵਰਲੀ ਟਰਾਂਸਪੋਰਟ ਡਿਪਾਰਟਮੈਂਟ ਨੂੰ ਵਾਟਸਐਪ ਮੈਸੇਜ ਭੇਜ ਕੇ ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਅਤੇ ਉਨ੍ਹਾਂ ਨੂੰ ਘਰ ਵਿੱਚ ਘੁੱਸ ਕੇ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਮਾਮਲੇ ‘ਚ ਵਰਲੀ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 351(2) ਅਤੇ 351(3) ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ।

ਕਾਬਿਲੇਗੌਰ ਹੈ ਕਿ 14 ਅਪ੍ਰੈਲ 2024 ਨੂੰ ਸਲਮਾਨ ਖਾਨ ਦੇ ਬਾਂਦਰਾ ਸਥਿਤ ਗੈਲੇਕਸੀ ਅਪਾਰਟਮੈਂਟ ਬਾਹਰ ਵੀ ਫਾਇਰਿੰਗ ਹੋਈ ਸੀ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਸੀ। ਉਸ ਕੇਸ ਵਿੱਚ ਪੁਲਿਸ ਨੇ ਸੱਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ‘ਚੋਂ ਇੱਕ ਨੇ ਬਾਅਦ ਵਿੱਚ ਖੁਦਕੁਸ਼ੀ ਕਰ ਲਈ ਸੀ।

ਪੁਲਿਸ ਹੁਣ ਇਹ ਵੀ ਜਾਂਚ ਕਰ ਰਹੀ ਹੈ ਕਿ ਰੋਹਿਤ ਸ਼ੈੱਟੀ ਦੇ ਘਰ ਬਾਹਰ ਹੋਈ ਤਾਜ਼ਾ ਫਾਇਰਿੰਗ ਦਾ ਪਿਛਲੀਆਂ ਘਟਨਾਵਾਂ ਜਾਂ ਅਪਰਾਧੀ ਗਿਰੋਹਾਂ ਨਾਲ ਕੋਈ ਸੰਬੰਧ ਤਾਂ ਨਹੀਂ ਹੈ।

- PTC NEWS

Top News view more...

Latest News view more...

PTC NETWORK
PTC NETWORK