Sun, Dec 21, 2025
Whatsapp

Salman Khan Gets Death Threat: ਸਲਮਾਨ ਖ਼ਾਨ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ, ਕਾਲਰ ਨੇ ਦੱਸੀ ਇਹ ਤਰੀਖ

ਸਲਮਾਨ ਖ਼ਾਨ ਨੂੰ ਰੌਕੀ ਨਾਂ ਦੇ ਕਾਲਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਾਲ ਨੇ ਫੋਨ ਕਰਕੇ ਕਿਹਾ ਕਿ 30 ਅਪ੍ਰੈਲ ਨੂੰ ਸਲਮਾਨ ਖ਼ਾਨ ਨੂੰ ਮਾਰਾਂਗੇ। ਫਿਲਹਾਲ ਮੁੰਬਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Reported by:  PTC News Desk  Edited by:  Aarti -- April 11th 2023 12:51 PM
Salman Khan Gets Death Threat: ਸਲਮਾਨ ਖ਼ਾਨ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ, ਕਾਲਰ ਨੇ ਦੱਸੀ ਇਹ ਤਰੀਖ

Salman Khan Gets Death Threat: ਸਲਮਾਨ ਖ਼ਾਨ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ, ਕਾਲਰ ਨੇ ਦੱਸੀ ਇਹ ਤਰੀਖ

Salman Khan Gets Death Threat: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਲਮਾਨ ਖ਼ਾਨ ਨੂੰ ਰੌਕੀ ਨਾਂ ਦੇ ਕਾਲਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਾਲ ਨੇ ਫੋਨ ਕਰਕੇ ਕਿਹਾ ਕਿ 30 ਅਪ੍ਰੈਲ ਨੂੰ ਸਲਮਾਨ ਖ਼ਾਨ ਨੂੰ ਮਾਰਾਂਗੇ। ਫਿਲਹਾਲ ਮੁੰਬਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਰੌਕੀ ਰਾਜਸਥਾਨ ਦੇ ਜੋਧਪੁਰ ਦਾ ਰਹਿਣ ਵਾਲਾ ਹੈ ਅਤੇ ਉੱਥੇ ਗਊ ਰੱਖਿਅਕ ਹੈ। ਉਸ ਨੇ ਕਥਿਤ ਤੌਰ 'ਤੇ 30 ਅਪ੍ਰੈਲ ਨੂੰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਏਐਨਆਈ ਨੇ ਮੁੰਬਈ ਪੁਲਿਸ ਦੇ ਹਵਾਲੇ ਨਾਲ ਕਿਹਾ ਕਿ ਕੱਲ੍ਹ ਪੁਲਿਸ ਕੰਟਰੋਲ ਰੂਮ ਨੂੰ ਇੱਕ ਕਾਲ ਮਿਲੀ, ਜੋਧਪੁਰ, ਰਾਜਸਥਾਨ ਦੇ ਰੌਕੀ ਭਾਈ ਵਜੋਂ ਇੱਕ ਵਿਅਕਤੀ ਨੇ 30 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 


ਦੱਸ ਦਈਏ ਕਿ ਸਲਮਾਨ ਖਾਨ ਨੇ ਹਾਲ ਹੀ ਵਿੱਚ ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਨੂੰ ਸਵੀਕਾਰ ਕਰਨ ਤੋਂ ਬਾਅਦ ਇੱਕ ਚਿੱਟੀ ਬੁਲੇਟਪਰੂਫ ਨਿਸਾਨ ਐਸਯੂਵੀ ਖਰੀਦੀ ਹੈ। ਉਸ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਅਤੇ ਰਿਪੋਰਟਾਂ ਮੁਤਾਬਕ ਉਸ ਨੇ ਅਸਲਾ ਲਾਇਸੈਂਸ ਵੀ ਹਾਸਲ ਕਰ ਲਿਆ ਹੈ।

ਇਹ ਵੀ ਪੜ੍ਹੋ: Dwayne Johnson: 'The Rock' ਨੇ ਇੱਕ ਹੱਥ ਨਾਲ ਤੋੜਿਆ ਨਾਰੀਅਲ, ਧੀ ਨਾਲ ਸਾਂਝੀ ਕੀਤੀ ਵੀਡੀਓ

- PTC NEWS

Top News view more...

Latest News view more...

PTC NETWORK
PTC NETWORK