Mon, Dec 22, 2025
Whatsapp

SC ਨੇ ਸਿੱਖ ਵਿਰੋਧੀ ਦੰਗਿਆਂ ’ਚ ਸਾਬਕਾ ਕੌਂਸਲਰ ਦੀ ਜ਼ਮਾਨਤ ਲਈ CBI ਤੋਂ ਮੰਗਿਆ ਜਵਾਬ

Reported by:  PTC News Desk  Edited by:  Pardeep Singh -- January 03rd 2023 08:49 PM
SC ਨੇ ਸਿੱਖ ਵਿਰੋਧੀ ਦੰਗਿਆਂ ’ਚ ਸਾਬਕਾ ਕੌਂਸਲਰ ਦੀ ਜ਼ਮਾਨਤ ਲਈ CBI ਤੋਂ ਮੰਗਿਆ ਜਵਾਬ

SC ਨੇ ਸਿੱਖ ਵਿਰੋਧੀ ਦੰਗਿਆਂ ’ਚ ਸਾਬਕਾ ਕੌਂਸਲਰ ਦੀ ਜ਼ਮਾਨਤ ਲਈ CBI ਤੋਂ ਮੰਗਿਆ ਜਵਾਬ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ 1984 ਸਿੱਖ ਵਿਰੋਧੀ ਦੰਗਿਆ ਦੇ ਮਾਮਲੇ ਵਿੱਚ ਸੁਣਵਾਈ ਕੀਤੀ।   ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ’ਚ ਉਮਰ ਕੈਦ ਦੀ ਸਜ਼ਾਯਾਫਤਾ ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਦੀ ਜ਼ਮਾਨਤ ਪਟੀਸ਼ਨ ’ਤੇ ਮੰਗਲਵਾਰ ਨੂੰ ਸੀਬੀਆਈ ਤੋਂ ਜਵਾਬ ਮੰਗਿਆ ਹੈ।

ਦੱਸ ਦੇਈਏ ਕਿ ਖੋਖਰ ਨੇ ਜੇਲ੍ਹ ’ਚ ਕਰੀਬ ਨੌਂ ਸਾਲ ਗੁਜ਼ਾਰਨ ਸਮੇਤ ਵੱਖ-ਵੱਖ ਆਧਾਰਾਂ ’ਤੇ ਜ਼ਮਾਨਤ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਸਾਂਸਦ ਸੱਜਣ ਕੁਮਾਰ ਤੇ ਸਾਬਕਾ ਵਿਧਾਇਕ ਮਹੇਂਦਰ ਯਾਦਵ ਇਸੇ ਮਾਮਲੇ ’ਚ ਉਮਰ ਕੈਦ ਤੇ 10 ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ।


ਜਸਟਿਸ ਐੱਸਕੇ ਕੌਲ ਤੇ ਜਸਟਿਸ ਅਭੈ ਐੱਸ ਓਕਾ ਦੇ ਬੈਂਚ ਨੇ ਇਸ ਦਲੀਲ ’ਤੇ ਗ਼ੌਰ ਕੀਤੀ ਕਿ ਖੋਖਰ 50 ਫ਼ੀਸਦੀ ਦਿਵਿਆਂਗ ਹੋਣ ਤੋਂ ਇਲਾਵਾ ਮਾਮਲੇ ’ਚ ਹੁਣ ਤੱਕ ਅੱਠ ਸਾਲ ਤੇ 10 ਮਹੀਨੇ ਦੀ ਜੇਲ੍ਹ ਦੀ ਸਜ਼ਾ ਕੱਟ ਚੁੱਕਿਆ ਹੈ। ਬੈਂਚ ਨੇ ਇਸ ਸਬੰਧੀ ਸੀਬੀਆਈ ਨੂੰ ਨੋਟਿਸ ਜਾਰੀ ਕਰਨ ਤੇ ਚਾਰ ਹਫ਼ਤਿਆਂ ਬਾਅਦ ਆਪਣਾ ਜਵਾਬ ਦਾਖ਼ਲ ਕਰਨ ਨੂੰ ਕਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਈ 2020 ’ਚ ਕੋਰਟ ਨੇ ਸੱਜਣ ਕੁਮਾਰ ਨੂੰ ਸਿਹਤ ਦੇ ਆਧਾਰ ’ਤੇ ਅੰਤ੍ਰਿਮ ਜ਼ਮਾਨਤ ਜਾਂ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸੱਜਣ ਕੁਮਾਰ ਤੇ ਬਲਵਾਨ ਖੋਖਰ ਦਿੱਲੀ ਹਾਈ ਕੋਰਟ ਵੱਲੋਂ 17 ਦਸੰਬਰ 2018 ਨੂੰ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ’ਚ ਬੰਦ ਹਨ।

- PTC NEWS

Top News view more...

Latest News view more...

PTC NETWORK
PTC NETWORK