Sat, May 18, 2024
Whatsapp

Parkash Singh Badal Death: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਨੂੰ ਪਿੰਡ ਬਾਦਲ ਵਿਖੇ ਹੋਵੇਗਾ

Parkash singh Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦੇਹਾਂਤ ਹੋ ਗਿਆ ਹੈ।

Written by  Amritpal Singh -- April 25th 2023 09:03 PM -- Updated: April 26th 2023 12:26 AM
Parkash Singh Badal Death: ਸਰਦਾਰ ਪ੍ਰਕਾਸ਼ ਸਿੰਘ ਬਾਦਲ  ਦਾ  ਅੰਤਿਮ ਸੰਸਕਾਰ 27 ਅਪ੍ਰੈਲ ਨੂੰ ਪਿੰਡ ਬਾਦਲ ਵਿਖੇ ਹੋਵੇਗਾ

Parkash Singh Badal Death: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਨੂੰ ਪਿੰਡ ਬਾਦਲ ਵਿਖੇ ਹੋਵੇਗਾ

Parkash Singh Badal Death: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ  ਦਾ ਅੱਜ ਦੇਹਾਂਤ ਹੋ ਗਿਆ ਹੈ। 


 ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। 95 ਸਾਲ ਦੇ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ।

ਰਾਜਨੀਤੀ ਦੀ ਸ਼ੁਰੂਆਤ

ਪ੍ਰਕਾਸ਼ ਸਿੰਘ ਬਾਦਲ ਨੇ ਸਾਲ 1947 ਵਿੱਚ ਰਾਜਨੀਤੀ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਸਰਪੰਚ ਦੀ ਚੋਣ ਲੜੀ ਅਤੇ ਜਿੱਤੀ। ਫਿਰ ਉਹ ਸਭ ਤੋਂ ਛੋਟੀ ਉਮਰ ਦੇ ਸਰਪੰਚ ਬਣੇ। 1957 ਵਿੱਚ ਉਨ੍ਹਾਂ ਨੇ ਪਹਿਲੀ ਵਿਧਾਨ ਸਭਾ ਚੋਣ ਲੜੀ। ਉਹ 1969 ਵਿੱਚ ਫਿਰ ਜਿੱਤੇ। 1969-70 ਤੱਕ ਉਹ ਪੰਚਾਇਤ ਰਾਜ, ਪਸ਼ੂ ਪਾਲਣ, ਡੇਅਰੀ ਆਦਿ ਮੰਤਰਾਲਿਆਂ ਦੇ ਮੰਤਰੀ ਰਹੇ।

ਇਸ ਤੋਂ ਇਲਾਵਾ ਉਹ 1970-71, 1977-80, 1997-2002 ਵਿੱਚ ਪੰਜਾਬ ਦੇ ਮੁੱਖ ਮੰਤਰੀ ਬਣੇ। ਇਸ ਤੋਂ ਇਲਾਵਾ ਉਹ 1972, 1980 ਅਤੇ 2002 ਵਿਚ ਵਿਰੋਧੀ ਧਿਰ ਦੇ ਨੇਤਾ ਵੀ ਬਣੇ। 


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।






ਕੈਪਟਨ ਅਮਰਿੰਦਰ ਨੇ  ਬਾਦਲ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਸਿਆਸੀ ਆਗੂ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ 



ਸ. ਪ੍ਰਕਾਸ਼ ਸਿੰਘ ਬਾਦਲ ਪੰਥਕ ਸਿਆਸਤ ਦੇ ਮੋਹਰੀ ਆਗੂ ਅਤੇ ਕਿਸਾਨਾਂ ਦੇ ਤਰਜ਼ਮਾਨ ਸਨ - ਐਡਵੋਕੇਟ ਧਾਮੀ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਬਾਦਲ ਪੰਜਾਬ ਅਤੇ ਪੰਜਾਬੀਆਂ ਦੇ ਸੱਚੇ ਹਮਦਰਦ ਸਨ।

ਭਗਵੰਤ ਮਾਨ ਨੇ ਜਤਾਇਆ ਅਫ਼ਸੋਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰ ਕੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦਾ ਦੁੱਖ ਪ੍ਰਗਟਾਇਆ।

ਉਨ੍ਹਾਂ ਨੇ ਲਿਖਿਆ, "ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ। ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ 'ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਵਾਹਿਗੁਰੂ ਵਾਹਿਗੁਰੂ।"




ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਜਤਾਇਆ ਅਫ਼ਸੋਸ

ਬਹੁਤ ਹੀ ਦੁਖਦਾਈ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਸਾਬਕਾ ਮੁੱਖ ਮੰਤਰੀ ਅਤੇ ਸਿੱਖ ਕੌਮ ਦੇ ਮਹਾਨ ਲੀਡਰ ਸ. ਪਰਕਾਸ਼ ਸਿੰਘ ਜੀ ਬਾਦਲ ਕੁੱਝ ਸਮਾਂ ਪਹਿਲਾਂ ਸਦੀਵੀਂ ਵਿਛੋੜਾ ਦੇ ਗਏ। 

ਸ. ਪਰਕਾਸ਼ ਸਿੰਘ ਜੀ ਬਾਦਲ ਦੇ ਵਿਛੋੜੇ ਨਾਲ ਰਾਜਨੀਤੀ ਦੇ ਇੱਕ ਯੁੱਗ ਦੀ ਸਮਾਪਤੀ ਹੋਈ ਹੈ। 

ਉਨ੍ਹਾਂ ਵਰਗਾ ਦੂਰ ਅੰਦੇਸ਼ੀ, ਲਾਮਿਸਾਲ, ਮਿਹਨਤੀ, ਸਬਰ ਅਤੇ ਦਿਆ ਨਾਲ ਭਰਪੂਰ ਇਨਸਾਨ ਮਿਲਣਾ ਬਹੁਤ ਔਖਾਂ ਹੈ। ਅੱਜ ਸਮੂਹ ਪੰਜਾਬੀਆਂ ਅਤੇ ਸਿੱਖ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਰਮਾਤਮਾ ਸ. ਸੁਖਬੀਰ ਸਿੰਘ ਜੀ ਬਾਦਲ, ਪਰਿਵਾਰ ਅਤੇ ਸਮੂਹ ਪਾਰਟੀ ਵਰਕਰ ਸਾਹਿਬਾਨ ਅਤੇ ਆਗੂਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਸ. ਪਰਕਾਸ਼ ਸਿੰਘ ਜੀ ਬਾਦਲ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ।



ਬਸਪਾ ਸੁਪਰੀਮੋ ਮਾਇਆਵਤੀ ਨੇ ਕੀਤਾ ਦੁੱਖ ਪ੍ਰਗਟਾਵਾ

ਬਸਪਾ ਸੁਪਰੀਮੋ ਮਾਇਆਵਤੀ ਨੇ ਅਕਾਲੀ ਦਲ ਦੀ ਸਰਪ੍ਰਸਤੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ 'ਤੇ ਟਵੀਟ ਕਰਕੇ ਸੋਗ ਪ੍ਰਗਟ ਕੀਤਾ ਹੈ।


ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਕੀਤਾ ਐਲਾਨ  

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।

ਅੰਤਿਮ ਸੰਸਕਾਰ 27 ਅਪ੍ਰੈਲ ਨੂੰ ਪਿੰਡ ਬਾਦਲ ਵਿਖੇ ਹੋਵੇਗਾ।

ਕੱਲ੍ਹ ਸਵੇਰੇ 10:00 ਤੋਂ 12:00 ਵਜੇ ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫ਼ਤਰ ਵਿਖੇ ਰੱਖੀ ਜਾਵੇਗੀ। ਇੱਥੇ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਜਾਵੇਗੀ। ਇਸ ਤੋਂ ਬਾਅਦ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਪਿੰਡ ਬਾਦਲ ਵਿਖੇ ਜਾਵੇਗੀ, ਜਿਸ ਵਿਚ ਰਾਜਪੁਰਾ, ਫਿਰ ਪਟਿਆਲਾ, ਫਿਰ ਸੰਗਰੂਰ, ਫਿਰ ਬਰਨਾਲਾ, ਰਾਮਪੁਰਾ, ਫੂਲ, ਬਠਿੰਡਾ ਹੁੰਦੇ ਹੋਏ ਰਸਤੇ ਵਿਚ ਪਿੰਡ ਬਾਦਲ ਪਹੁੰਚੇਗੀ। ਅੰਤਿਮ ਸੰਸਕਾਰ ਪਿੰਡ ਬਾਦਲ ਵਿਖੇ 27 ਤਰੀਕ ਨੂੰ ਦੁਪਹਿਰ 1 ਵਜੇ ਹੋਵੇਗਾ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੁੱਖ ਦਾ ਕੀਤਾ ਪ੍ਰਗਟਾਵਾ 

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਲਿਖਿਆ ਕਿ ਪੰਜ ਵਾਰ ਮੁੱਖ ਮੰਤਰੀ ਰਹਿ ਕੇ ਪੰਜਾਬ ਦੀ ਸੇਵਾ ਕਰਨ ਵਾਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ਦੀ ਖ਼ਬਰ ਨੇ ਉਨ੍ਹਾਂ ਦੇ ਹਿਰਦੇ ਨੂੰ ਠੇਸ ਪਹੁੰਚੀ ਹੈ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।


ਦਿੱਲੀ ਦੇ ਮੁੱਖ ਮੰਤਰੀ ਨੇ ਦੁੱਖ ਦਾ ਕੀਤਾ ਪ੍ਰਗਟਾਵਾ 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਲਿਖਿਆ ਕਿ ਪੰਜਾਬ ਦੇ ਸਾਬਕਾ ਮੁੱਖਮੰਤਰੀ ਸ: ਪ੍ਰਕਾਸ਼  ਸਿੰਘ ਬਾਦਲ ਜੀ ਦੇ  ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ।ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪੂਰੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।




ਰਾਜਸਥਾਨ ਦੇ ਮੁੱਖ ਮੰਤਰੀ ਨੇ ਜਤਾਇਆ ਅਫ਼ਸੋਸ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੈਨੂੰ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੀ ਨਿੱਘੀ ਗੱਲਬਾਤ ਯਾਦ ਹੈ। ਉਨ੍ਹਾਂ ਦੀ ਮੌਤ ਨੇ ਪੰਜਾਬ ਦੇ ਲੋਕਾਂ ਦੀ ਅਣਥੱਕ ਸਮਰਪਣ ਭਾਵਨਾ ਨਾਲ ਸੇਵਾ ਕਰਨ ਵਾਲੇ ਸਫਲ ਸਿਆਸੀ ਜੀਵਨ ਤੋਂ ਪਰਦਾ ਹਟਾ ਦਿੱਤਾ ਹੈ। ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੈਂਬਰਾਂ ਨਾਲ ਮੇਰੀ ਹਮਦਰਦੀ ਹੈ।

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜਤਾਇਆ ਅਫ਼ਸੋਸ


ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ,ਉਹ ਭਾਰਤ ਅਤੇ ਪੰਜਾਬ ਦੀ ਰਾਜਨੀਤੀ ਦੇ ਲੰਬੇ ਆਗੂ ਰਹੇ। ਸੁਖਬੀਰ ਸਿੰਘ ਬਾਦਲ ਸਮੇਤ ਉਨ੍ਹਾਂ ਦੇ ਸਾਰੇ ਦੁਖੀ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨਾਲ ਮੈਂ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।






- PTC NEWS

Top News view more...

Latest News view more...

LIVE CHANNELS
LIVE CHANNELS