Wed, Dec 11, 2024
Whatsapp

Sidhu Moosewala Murder Case: ਸ਼ਿਕੰਜੇ ’ਚ ਸਿੱਧੂ ਮੂਸੇਵਾਲਾ ਦਾ ਗੁਨਾਹਗਾਰ; ਇੰਝ ਸਚਿਨ ਬਿਸ਼ਨੋਈ ਨੂੰ ਭਾਰਤ ਲੈ ਕੇ ਆਈ ਪੁਲਿਸ

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਦੇ ਭਤੀਜੇ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਜਾਂਚ ਏਜੰਸੀ ਵੱਲੋਂ ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਗਿਆ ਹੈ।

Reported by:  PTC News Desk  Edited by:  Aarti -- August 01st 2023 12:20 PM -- Updated: August 01st 2023 02:04 PM
Sidhu Moosewala Murder Case: ਸ਼ਿਕੰਜੇ ’ਚ ਸਿੱਧੂ ਮੂਸੇਵਾਲਾ ਦਾ ਗੁਨਾਹਗਾਰ; ਇੰਝ ਸਚਿਨ ਬਿਸ਼ਨੋਈ ਨੂੰ ਭਾਰਤ ਲੈ ਕੇ ਆਈ ਪੁਲਿਸ

Sidhu Moosewala Murder Case: ਸ਼ਿਕੰਜੇ ’ਚ ਸਿੱਧੂ ਮੂਸੇਵਾਲਾ ਦਾ ਗੁਨਾਹਗਾਰ; ਇੰਝ ਸਚਿਨ ਬਿਸ਼ਨੋਈ ਨੂੰ ਭਾਰਤ ਲੈ ਕੇ ਆਈ ਪੁਲਿਸ

Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਦੇ ਭਤੀਜੇ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਜਾਂਚ ਏਜੰਸੀ ਵੱਲੋਂ ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਗਿਆ ਹੈ। ਦੱਸ ਦਈਏ ਕਿ ਸਚਿਨ ਨੂੰ ਅਜ਼ਰਬਾਈਜਾਨ ਤੋਂ ਲਿਆਉਣ ਲਈ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਅਜ਼ਰਬਾਈਜਾਨ ਪਹੁੰਚੀ ਸੀ।

ਦੱਸ ਦਈਏ ਕਿ ਸਚਿਨ ਬਿਸ਼ਨੋਈ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਫਰਜ਼ੀ ਪਾਸਪੋਰਟ ਬਣਾ ਕੇ ਦਿੱਲੀ ਤੋਂ ਫਰਾਰ ਹੋ ਗਿਆ ਸੀ। ਹੁਣ ਸਚਿਨ ਦੇ ਭਾਰਤ ਆਉਣ 'ਤੇ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਗੈਂਗਸਟਰ ਸਚਿਨ ਬਿਸ਼ਨੋਈ ਨੂੰ ਹਾਲ ਹੀ ਵਿੱਚ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸਚਿਨ ਨੇ ਭਾਰਤ 'ਚ ਰਹਿ ਕੇ ਮੂਸੇਵਾਲਾ ਕਤਲ ਕਾਂਡ ਦੀ ਯੋਜਨਾ ਬਣਾਈ ਅਤੇ ਫਿਰ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ।

ਸਚਿਨ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ 

ਮਾਮਲੇ ਸਬੰਧੀ ਦਿੱਲੀ ਦੀ ਸਪੈਸ਼ਲ ਸੈੱਲ ਦੇ ਸੀਪੀ ਐਚਜੀਐਸ ਧਾਲੀਵਾਲ ਨੇ ਦੱਸਿਆ ਕਿ ਅੱਜ ਸਚਿਨ ਬਿਸ਼ੋਨਈ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਜਿੱਥੋ ਦਿੱਲੀ ਪੁਲਿਸ ਸਚਿਨ ਬਿਸ਼ੋਨਈ ਦਾ ਰਿਮਾਂਡ ਹਾਸਿਲ ਕਰੇਗੀ। ਸਚਿਨ ਬਿਸ਼ਨੋਈ ’ਤੇ ਪਹਿਲਾਂ ਹੀ 15 ਦੇ ਕਰੀਬ ਮਾਮਲੇ ਦਰਜ ਹਨ। 

ਇਸ ਤਰ੍ਹਾਂ ਮਿਲੀ ਕਾਮਯਾਬੀ 

ਉਨ੍ਹਾਂ ਦੱਸਿਆ ਕਿ ਇੰਟਰਪੋਲ, ਸੀਬੀਆਈ ਤੇ ਏਜੰਸੀਆਂ ਦੀ ਮਦਦ ਨਾਲ ਇਹ ਹਵਾਲਗੀ ਸੰਭਵ ਹੋਈ ਹੈ। ਸਚਿਨ ਬਿਸ਼ਨੋਈ ਨੇ ਮੂਸੇਵਾਲਾ ਦੇ ਕਤਲ ਦੌਰਾਨ ਵਰਤੀ ਬਲੈਰੇ  ਮੁਹੱਈਆ ਕਰਵਾਈ ਸੀ। ਸਚਿਨ ਦੇ ਸ਼ੂਟਰਾਂ ਦੇ ਇੱਕ ਮੌਡਿਊਲ ਨਾਲ ਸਿੱਧੇ ਸੰਪਰਕ ਸੀ। ਭਾਰਤ ’ਚ ਜੁਰਮ ਕਰਕੇ ਵਿਦੇਸ਼ ’ਚ ਲੁਕਣਾ ਆਸਾਨ ਨਹੀਂ ਹੈ।

ਸਚਿਨ ਥਾਪਨ ਖਿਲਾਫ ਕਈ ਮਾਮਲੇ ਦਰਜ 

ਉਨ੍ਹਾਂ ਇਹ ਵੀ ਦੱਸਿਆ ਕਿ ਸਚਿਨ ਬਿਸ਼ਨੋਈ ’ਤੇ ਤਕਰੀਬਨ 15 ਮਾਮਲੇ ਦਰਜ ਹਨ। ਜਿਨ੍ਹਾਂ ’ਚ ਪੰਜਾਬ ਤੋਂ 4, ਰਾਜਸਥਾਨ ਤੋਂ 4, ਹਰਿਆਣਾ ਤੋਂ 1, ਨਵੀਂ ਦਿੱਲੀ ਤੋਂ 2, ਮਕੋਕਾ 1, ਕਾਊਂਟਰ ਇੰਟੈਲੀਜੈਂਸ ਸੈੱਲ ਦੇ 3 ਮਾਮਲੇ ਦਰਜ ਕੀਤੇ ਗਏ ਹਨ।

ਮੂਸੇਵਾਲਾ ਦਾ ਬੇਰਹਿਮੀ ਨਾਲ ਕੀਤਾ ਗਿਆ ਸੀ ਕਤਲ 

ਕਾਬਿਲੇਗੌਰ ਹੈ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਸੀ। ਸ਼ੂਟਰਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਹ ਕਤਲੇਆਮ ਕਿੰਨਾ ਭਿਆਨਕ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੋਸਟਮਾਰਟਮ ਦੌਰਾਨ ਸਿੱਧੂ ਦੇ ਸਰੀਰ 'ਤੇ 24 ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਯਾਨੀ ਕਾਤਲ ਮੂਸੇਵਾਲਾ ਨੂੰ ਕਿਸੇ ਵੀ ਕੀਮਤ 'ਤੇ ਜਿਉਂਦਾ ਨਹੀਂ ਛੱਡਣਾ ਚਾਹੁੰਦੇ ਸੀ।

ਇਹ ਵੀ ਪੜ੍ਹੋ: LPG Cylinder Price: ਅਗਸਤ ਮਹੀਨੇ ਦੀ ਸ਼ੁਰੂਆਤ ’ਚ ਗੈਸ ਸਿਲੰਡਰ ਹੋਇਆ ਸਸਤਾ, ਜਾਣੋ ਆਪਣੇ ਸ਼ਹਿਰ 'ਚ LPG ਦਾ ਰੇਟ


- PTC NEWS

Top News view more...

Latest News view more...

PTC NETWORK