Tue, Apr 30, 2024
Whatsapp

ਪਾਕਿਸਤਾਨ 'ਚ ਸਿੱਖ ਨੌਜਵਾਨ ਨਾਲ ਹੋਈ ਕੁੱਟਮਾਰ, ਦੇਖੋ ਵਾਇਰਲ ਵੀਡੀਓ

ਪਾਕਿਸਤਾਨ ਵਿੱਚ ਇੱਕ ਸਿੱਖ ਨੌਜਵਾਨ ਦੀ ਇਸ ਲਈ ਕੁੱਟਮਾਰ ਕੀਤੀ ਗਈ । ਇੰਨਾ ਹੀ ਨਹੀਂ ਪਾਕਿਸਤਾਨ ਦੇ ਕੱਟੜਪੰਥੀ ਸੰਗਠਨ ਤਹਿਰੀਕ-ਏ-ਲਬੈਇਕ ਪਾਕਿਸਤਾਨ (ਟੀਐੱਲਪੀ) ਨੇ ਇਸ ਘਟਨਾ ਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਹੈ।

Written by  Amritpal Singh -- April 15th 2024 12:57 PM
ਪਾਕਿਸਤਾਨ 'ਚ ਸਿੱਖ ਨੌਜਵਾਨ ਨਾਲ ਹੋਈ ਕੁੱਟਮਾਰ, ਦੇਖੋ ਵਾਇਰਲ ਵੀਡੀਓ

ਪਾਕਿਸਤਾਨ 'ਚ ਸਿੱਖ ਨੌਜਵਾਨ ਨਾਲ ਹੋਈ ਕੁੱਟਮਾਰ, ਦੇਖੋ ਵਾਇਰਲ ਵੀਡੀਓ

Sikh Video Viral: ਪਾਕਿਸਤਾਨ ਵਿੱਚ ਇੱਕ ਸਿੱਖ ਨੌਜਵਾਨ ਦੀ ਇਸ ਲਈ ਕੁੱਟਮਾਰ ਕੀਤੀ ਗਈ । ਇੰਨਾ ਹੀ ਨਹੀਂ ਪਾਕਿਸਤਾਨ ਦੇ ਕੱਟੜਪੰਥੀ ਸੰਗਠਨ ਤਹਿਰੀਕ-ਏ-ਲਬੈਇਕ ਪਾਕਿਸਤਾਨ (ਟੀਐੱਲਪੀ) ਨੇ ਇਸ ਘਟਨਾ ਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਇਹ ਵੀਡੀਓ ਪੋਸਟ ਕਰਕੇ ਭਾਰਤ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ।

ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਵੀਡੀਓ ਪੋਸਟ ਕੀਤੀ ਹੈ। ਵੀਡੀਓ ਵਿੱਚ ਸਿੱਖ ਵਿਅਕਤੀ ਨੂੰ ਨੰਗਾ ਕੀਤਾ ਗਿਆ। ਇਸ ਤੋਂ ਬਾਅਦ ਉਸ ਦੇ ਪੈਰ ਬੰਨ੍ਹ ਦਿੱਤੇ ਗਏ ਅਤੇ ਪੱਗ ਉਤਾਰ ਦਿੱਤੀ ਗਈ। ਇਸ ਤੋਂ ਬਾਅਦ ਉਸ ਨਾਲ ਜਾਨਵਰਾਂ ਵਰਗਾ ਸਲੂਕ ਕੀਤਾ ਗਿਆ। ਉਸ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ ਗਿਆ। ਸਿਰਸਾ ਦਾ ਦਾਅਵਾ ਹੈ ਕਿ ਵੀਡੀਓ ਵਿੱਚ ਤਹਿਰੀਕ-ਏ-ਲਬੈਇਕ ਪਾਕਿਸਤਾਨ (ਟੀਐਲਪੀ) ਪਾਰਟੀ ਦਾ ਲੋਗੋ ਹੈ।


ਜਦੋਂ ਸਿਰਸਾ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਪਤਾ ਲੱਗਾ ਕਿ ਟੀਐਲਪੀ ਦੇ ਕੱਟੜਪੰਥੀਆਂ ਨੇ ਇੱਕ ਨਿਰਦੋਸ਼ ਸਿੱਖ 'ਤੇ ਹਮਲਾ ਕੀਤਾ ਹੈ। ਦਰਅਸਲ ਬੀਤੇ ਦਿਨ ਸਿੱਖ ਨੌਜਵਾਨ ਵਿਸਾਖੀ ਦਾ ਤਿਉਹਾਰ ਮਨਾ ਰਹੇ ਸਨ। ਇਸ ਤੋਂ ਵੀ ਦੁਖਦਾਈ ਗੱਲ ਇਹ ਹੈ ਕਿ ਪਾਕਿ ਸਰਕਾਰ ਅਤੇ ਮੁੱਖ ਮੰਤਰੀ ਸ਼ਾਹਬਾਜ਼ ਕੱਟੜਪੰਥੀ ਸਮੂਹਾਂ ਵੱਲੋਂ ਘੱਟ ਗਿਣਤੀ ਸਿੱਖਾਂ ਅਤੇ ਹਿੰਦੂਆਂ ਨਾਲ ਅਜਿਹੇ ਘਿਨਾਉਣੇ ਸਲੂਕ 'ਤੇ ਚੁੱਪ ਹਨ। ਜਦੋਂ ਵੀ ਇਹ ਘੱਟ-ਗਿਣਤੀਆਂ ਆਪਣੇ ਧਰਮ ਨਾਲ ਸਬੰਧਤ ਤਿਉਹਾਰ ਮਨਾਉਂਦੀਆਂ ਹਨ ਤਾਂ ਉਨ੍ਹਾਂ ਨਾਲ ਅਜਿਹਾ ਹੀ ਸਲੂਕ ਕੀਤਾ ਜਾਂਦਾ ਹੈ।

ਵਿਦੇਸ਼ ਮੰਤਰਾਲੇ ਤੋਂ ਕਾਰਵਾਈ ਦੀ ਮੰਗ

ਮਨਜਿੰਦਰ ਸਿਰਸਾ ਨੇ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਨੂੰ ਇਸ ਵੀਡੀਓ ਦੇ ਆਧਾਰ 'ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਿਨੈ ਕਵਾਤਰਾ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇਗਾ।

- PTC NEWS

Top News view more...

Latest News view more...