Thu, Dec 25, 2025
Whatsapp

Gurbeer Singh Lamba: ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਯੂਥ ਪ੍ਰਧਾਨ ਗੁਰਬੀਰ ਸਿੰਘ ਲਾਂਬਾ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਮਾਲਵੇ 'ਚ ਭਾਜਪਾ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਯੂਥ ਪ੍ਰਧਾਨ ਗੁਰਬੀਰ ਸਿੰਘ ਲਾਂਬਾ ਆਪਣੇ ਸਮਰਥਕਾਂ ਸਮੇਤ ਮੁੜ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ।

Reported by:  PTC News Desk  Edited by:  Ramandeep Kaur -- March 30th 2023 11:05 AM
Gurbeer Singh Lamba: ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਯੂਥ ਪ੍ਰਧਾਨ ਗੁਰਬੀਰ ਸਿੰਘ ਲਾਂਬਾ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

Gurbeer Singh Lamba: ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਯੂਥ ਪ੍ਰਧਾਨ ਗੁਰਬੀਰ ਸਿੰਘ ਲਾਂਬਾ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

Gurbeer Singh Lamba: ਮਾਲਵੇ 'ਚ ਭਾਜਪਾ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਯੂਥ ਪ੍ਰਧਾਨ ਗੁਰਬੀਰ ਸਿੰਘ ਲਾਂਬਾ ਆਪਣੇ ਸਮਰਥਕਾਂ ਸਮੇਤ ਮੁੜ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਵਾਪਸ ਆਉਣ 'ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਅਤੇ ਜ਼ਿੰਮੇਵਾਰੀਆਂ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਗੁਰਬੀਰ ਸਿੰਘ ਲਾਂਬਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਟਕਸਾਲੀ ਅਕਾਲੀ ਹੈ। ਕੁੱਝ ਸਮਾਂ ਪਹਿਲਾਂ ਕੁਝ ਕਾਰਨਾਂ ਕਰਕੇ ਉਹ ਭਾਜਪਾ 'ਚ ਚਲੇ ਗਏ ਸਨ ਪ੍ਰੰਤੂ ਉੱਥੇ ਜਾ ਕੇ ਅਹਿਸਾਸ ਹੋਇਆ ਕਿ ਭਾਜਪਾ ਪੰਜਾਬ ਪ੍ਰਤੀ ਨਾ ਤਾਂ ਸੁਹਿਰਦ ਹੈ ਅਤੇ ਨਾ ਹੀ ਉਨ੍ਹਾਂ ਨੂੰ ਆਪਸੀ ਭਾਈਚਾਰਕ ਸਾਂਝ ਨਾਲ ਕੋਈ ਸਰੋਕਾਰ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੀਆਂ ਕੌਮ ਅਤੇ ਪੰਜਾਬ ਪ੍ਰਤੀ ਲਗਨ ਅਤੇ ਉਸਾਰੂ ਸੋਚ ਕਰਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕੀਤੀ ਹੈ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੁੜ ਪੈ ਸਕਦਾ ਹੈ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

- PTC NEWS

Top News view more...

Latest News view more...

PTC NETWORK
PTC NETWORK