ਸੰਗਰੂਰ ’ਚ ਅਧਿਆਪਕਾਂ ਨੇ ਘੇਰੀ CM ਮਾਨ ਦੀ ਕੋਠੀ, ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਖਿੱਚਧੂਹ
ਸੰਗਰੂਰ: ਪੰਜਾਬ ਦੀ ਮਾਨ ਸਰਕਾਰ ਵੱਲੋਂ ਜਿੱਥੇ ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ’ਚ ਨੌਕਰੀਆਂ ਦੇਣ ਦੇ ਦਾਅਵੇ ਵਾਅਦੇ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਸੰਗਰੂਰ ’ਚ ਨੌਕਰੀਆਂ ਦੇਣ ਦੇ ਦਾਅਵੇ ਦੀ ਜ਼ਮੀਨੀ ਹਕੀਕਤ ਦੇਖਣ ਨੂੰ ਮਿਲੀ। ਦੱਸ ਦਈਏ ਕਿ ਸੰਗਰੂਰ ’ਚ ਵੱਡੀ ਗਿਣਤੀ ’ਚ ਅਧਿਆਪਕਾਂ ਨੇ ਸੰਗਰੂਰ ਵਿਖੇ ਸੀਐੱਮ ਮਾਨ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਕਾਫੀ ਧੱਕਾਮੁੱਕੀ ਹੋਈ।
ਮਿਲੀ ਜਾਣਕਾਰੀ ਮੁਤਾਬਿਕ 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਸੈਂਕੜੇ ਦੀ ਗਿਣਤੀ ’ਚ ਅਧਿਆਪਕ ਸੀਐੱਮ ਰਿਹਾਇਸ਼ ਦੇ ਬਾਹਰ ਪਹੁੰਚੇ ਸੀ। ਜਿਸ ਦੇ ਚੱਲਦੇ ਵੱਡੀ ਗਿਣਤੀ ’ਚ ਪੁਲਿਸ ਬਲ ਵੀ ਮੌਜੂਦ ਸੀ ਜਿਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਜਿਸ ਦੇ ਚੱਲਦੇ ਪ੍ਰਦਰਸ਼ਨ ਅਤੇ ਪੁਲਿਸ ਆਪਸ ਚ ਭਿੜ ਗਏ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੇ ਲਈ ਡੰਡੇ ਵੀ ਚਲਾਏ ਜਿਸ ਕਾਰਨ ਉਨ੍ਹਾਂ ਨੇ ਕਈ ਅਧਿਆਪਕ ਜ਼ਖਮੀ ਵੀ ਹੋ ਗਏ।
4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਨਿਯੁਕਤੀ ਪੱਤਰ ਮਿਲੇ ਡੇਢ ਮਹੀਨਾ ਹੋ ਗਿਆ ਹੈ। ਪਰ ਅਜੇ ਤੱਕ ਉਨ੍ਹਾਂ ਦੀ ਜੁਆਨਿੰਗ ਨਹੀਂ ਹੋਈ ਹੈ ਜਿਸ ਦੇ ਚੱਲਦੇ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਇੱਥੇ ਪਹੁੰਚੇ ਸੀ।
ਇਹ ਵੀ ਪੜ੍ਹੋ: ਨਾਜਾਇਜ਼ ਮਾਈਨਿੰਗ ਨੂੰ ਰੋਕਣ 'ਤੇ ਕਿਸਾਨ ਆਗੂ ਨੂੰ ਟਰੈਕਟਰ ਨਾਲ ਕੁਚਲ ਕੇ ਉਤਾਰਿਆ ਮੌਤ ਦੇ ਘਾਟ
- PTC NEWS