Wed, Jul 1, 2026
Whatsapp

ਪਾਕਿਸਤਾਨ ਵਿੱਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣ ਦੀ ਘਟਨਾ ਬੇਹੱਦ ਮੰਦਭਾਗੀ: ਸਿੰਘ ਸਾਹਿਬ ਗਿਆਨੀ ਟੇਕ ਸਿੰਘ

ਸਿੰਘ ਸਾਹਿਬ ਨੇ ਕਿਹਾ ਕਿ ਪਾਕਿਸਤਾਨ ਵਿੱਚ ਮੌਜੂਦ ਸਾਰੇ ਇਤਿਹਾਸਕ ਗੁਰੂ-ਘਰਾਂ ਅਤੇ ਸਿੱਖ ਵਿਰਾਸਤੀ ਇਮਾਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਕਿਸੇ ਵੀ ਘਟਨਾ ਦੀ ਪੁਨਰਾਵ੍ਰੱਤੀ ਨਾ ਹੋਵੇ।

Reported by:  PTC News Desk  Edited by:  Amritpal Singh -- July 01st 2026 05:41 PM
ਪਾਕਿਸਤਾਨ ਵਿੱਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣ ਦੀ ਘਟਨਾ ਬੇਹੱਦ ਮੰਦਭਾਗੀ: ਸਿੰਘ ਸਾਹਿਬ ਗਿਆਨੀ ਟੇਕ ਸਿੰਘ

ਪਾਕਿਸਤਾਨ ਵਿੱਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣ ਦੀ ਘਟਨਾ ਬੇਹੱਦ ਮੰਦਭਾਗੀ: ਸਿੰਘ ਸਾਹਿਬ ਗਿਆਨੀ ਟੇਕ ਸਿੰਘ

ਸ੍ਰੀ ਦਮਦਮਾ ਸਾਹਿਬ: ਪਾਕਿਸਤਾਨ ਦੇ ਫ਼ਾਰੂਕਾਬਾਦ ਵਿੱਚ ਸਥਿਤ ਤਕਰੀਬਨ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਇੱਕ ਹਿੱਸੇ ਨੂੰ ਸਥਾਨਕ ਭੂ-ਮਾਫ਼ੀਆ ਵੱਲੋਂ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਨਾਲ 24 ਅਤੇ 25 ਜੂਨ ਦੀ ਦਰਮਿਆਨੀ ਰਾਤ ਨੂੰ ਢਾਹੇ ਜਾਣ ਦੀ ਖ਼ਬਰ 'ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਸਿੰਘ ਸਾਹਿਬ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ, ਜਿਸ ਨੇ ਦੁਨੀਆ ਭਰ ਵਿੱਚ ਵਸਦੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਤਿਹਾਸਕ ਸਮਾਰਕ ਐਲਾਨੇ ਜਾਣ ਅਤੇ ਢਾਹੁਣ 'ਤੇ ਮੁਕੰਮਲ ਪਾਬੰਦੀ ਹੋਣ ਦੇ ਬਾਵਜੂਦ, ਬਹੁ-ਕੀਮਤੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਇਸ ਇਤਿਹਾਸਕ ਵਿਰਾਸਤ ਨੂੰ ਨੁਕਸਾਨ ਪਹੁੰਚਾਉਣਾ ਸਿੱਖਾਂ ਦੀ ਜਾਨ-ਮਾਲ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ 'ਤੇ ਵੱਡਾ ਸਵਾਲੀਆ ਚਿੰਨ੍ਹ ਖੜ੍ਹਾ ਕਰਦਾ ਹੈ। ਇਹ ਗੁਰਦੁਆਰਾ ਸਾਹਿਬ ਇਤਿਹਾਸਕ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਬਿਲਕੁਲ ਨੇੜੇ ਸਥਿਤ ਹੈ, ਜਿਸ ਕਾਰਨ ਇਸ ਦੀ ਅਹਿਮੀਅਤ ਹੋਰ ਵੀ ਵਧ ਜਾਂਦੀ ਹੈ।

ਜਥੇਦਾਰ ਸਾਹਿਬ ਨੇ ਲਹਿੰਦੇ ਪੰਜਾਬ (ਪਾਕਿਸਤਾਨ) ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਅਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਗੈਰ-ਕਾਨੂੰਨੀ ਢਾਹ-ਢੇਰੀ ਅਤੇ ਉਸਾਰੀ ਦੇ ਕੰਮ ਨੂੰ ਤੁਰੰਤ ਮੁਕੰਮਲ ਤੌਰ 'ਤੇ ਰੋਕਿਆ ਜਾਵੇ ਅਤੇ ਦੋਸ਼ੀ ਭੂ-ਮਾਫ਼ੀਆ ਅਤੇ ਇਸ ਵਿੱਚ ਸ਼ਾਮਲ ਕਥਿਤ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਤੁਰੰਤ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

 ਸਿੰਘ ਸਾਹਿਬ ਨੇ ਕਿਹਾ ਕਿ ਪਾਕਿਸਤਾਨ ਵਿੱਚ ਮੌਜੂਦ ਸਾਰੇ ਇਤਿਹਾਸਕ ਗੁਰੂ-ਘਰਾਂ ਅਤੇ ਸਿੱਖ ਵਿਰਾਸਤੀ ਇਮਾਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਕਿਸੇ ਵੀ ਘਟਨਾ ਦੀ ਪੁਨਰਾਵ੍ਰੱਤੀ ਨਾ ਹੋਵੇ।

ਸਿੰਘ ਸਾਹਿਬ ਨੇ ਉੱਥੋਂ ਦੇ ਸਥਾਨਕ ਸਿੱਖ ਭਾਈਚਾਰੇ ਅਤੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਸਮੇਤ ਉਨ੍ਹਾਂ ਸਮੂਹ ਲੋਕਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਇਸ ਧੱਕੇਸ਼ਾਹੀ ਦਾ ਡਟਵਾਂ ਵਿਰੋਧ ਕੀਤਾ ਅਤੇ ਸਖ਼ਤ ਇਤਰਾਜ਼ ਜਤਾ ਕੇ ਪ੍ਰਸ਼ਾਸਨ ਨੂੰ ਕਾਰਵਾਈ ਕਰਨ ਲਈ ਮਜਬੂਰ ਕੀਤਾ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਉੱਥੋਂ ਦੇ ਘੱਟ-ਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK