Thu, Dec 12, 2024
Whatsapp

Kulgam Encounter: ਕੁਲਗਾਮ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਤਿੰਨ ਜਵਾਨ ਸ਼ਹੀਦ, ਸਰਚ ਆਪਰੇਸ਼ਨ ਜਾਰੀ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ।

Reported by:  PTC News Desk  Edited by:  Aarti -- August 05th 2023 08:46 AM
Kulgam Encounter: ਕੁਲਗਾਮ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਤਿੰਨ ਜਵਾਨ ਸ਼ਹੀਦ, ਸਰਚ ਆਪਰੇਸ਼ਨ ਜਾਰੀ

Kulgam Encounter: ਕੁਲਗਾਮ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਤਿੰਨ ਜਵਾਨ ਸ਼ਹੀਦ, ਸਰਚ ਆਪਰੇਸ਼ਨ ਜਾਰੀ

Kulgam Encounter: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਿਕ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਹਲਾਨ ਜੰਗਲੀ ਖੇਤਰ ਦੇ ਉੱਚੇ ਇਲਾਕਿਆਂ 'ਚ ਘੇਰਾਬੰਦੀ ਕੀਤੀ ਗਈ ਹੈ। ਨਾਲ ਹੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 

ਮੀਡੀਆ ਸੂਤਰਾਂ ਮੁਤਾਬਕ ਘੇਰਾਬੰਦੀ 'ਚ ਕਰੀਬ ਚਾਰ ਤੋਂ ਪੰਜ ਅੱਤਵਾਦੀ ਫਸੇ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ 'ਚੋਂ ਦੋ ਵਿਦੇਸ਼ੀ ਹੋ ਸਕਦੇ ਹਨ।


ਦੱਸ ਦਈਏ ਕਿ ਮੁੱਠਭੇੜ ਉਸ ਸਮੇਂ ਸ਼ੁਰੂ ਹੋਈ ਜਦੋਂ ਅਧਿਕਾਰੀਆਂ ਨੂੰ ਹਾਲਾਨ ਦੇ ਜੰਗਲਾਂ ਦੇ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਖਾਸ ਸੂਚਨਾ ਮਿਲੀ ਸੀ। ਫੌਜ ਨੇ ਪੁਲਿਸ ਨਾਲ ਤਾਲਮੇਲ ਕਰਕੇ ਕਾਰਵਾਈ ਕੀਤੀ। ਇਸ ਦੌਰਾਨ ਜਵਾਨਾਂ ਨੇ ਅੱਤਵਾਦੀਆਂ ਨੂੰ ਘੇਰਦਿਆਂ ਭਾਰੀ ਗੋਲੀਬਾਰੀ ਕੀਤੀ। ਮੁਕਾਬਲੇ 'ਚ ਤਿੰਨ ਜਵਾਨ ਸ਼ਹੀਦ ਹੋ ਗਏ।

ਇਹ ਵੀ ਪੜ੍ਹੋ: ਮਣੀਪੁਰ: 500 ਤੋਂ ਵੱਧ ਲੋਕਾਂ ਦੀ ਭੀੜ ਨੇ ਸੁਰੱਖਿਆ ਬਲਾਂ ਦੇ ਕੈਂਪ ਤੋਂ ਲੁੱਟੇ ਗੋਲਾ-ਬਾਰੂਦ ਅਤੇ ਹਥਿਆਰ

- PTC NEWS

Top News view more...

Latest News view more...

PTC NETWORK