Tue, Dec 23, 2025
Whatsapp

Carry On Jatta 3 Trailer: 'ਕੈਰੀ ਆਨ ਜੱਟਾ-3' ਦੇ ਟ੍ਰੇਲਰ ਰਿਲੀਜ਼ ਦੌਰਾਨ ਆਮਿਰ ਖ਼ਾਨ ਨੇ ਪਾਇਆ ਖੂਬ ਭੰਗੜਾ

ਪੰਜਾਬੀ ਫ਼ਿਲਮ 'ਕੈਰੀ ਆਨ ਜੱਟਾ 3' ਦਾ ਹਾਸੇ ਨਾਲ ਭਰਪੂਰ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਬੜੇ ਲੰਮੇ ਸਮੇਂ ਬਾਅਦ ਕਿਸੇ ਪੰਜਾਬੀ ਫ਼ਿਲਮ ਦਾ ਅਜਿਹਾ ਟ੍ਰੇਲਰ ਰਿਲੀਜ਼ ਹੋਇਆ ਹੈ, ਜੋ ਬੇਹੱਦ ਮਜ਼ੇਦਾਰ ਤੇ ਮਸਤੀ ਭਰਪੂਰ ਹੈ

Reported by:  PTC News Desk  Edited by:  Ramandeep Kaur -- May 31st 2023 12:25 PM -- Updated: May 31st 2023 12:30 PM
Carry On Jatta 3 Trailer: 'ਕੈਰੀ ਆਨ ਜੱਟਾ-3' ਦੇ ਟ੍ਰੇਲਰ ਰਿਲੀਜ਼ ਦੌਰਾਨ ਆਮਿਰ ਖ਼ਾਨ ਨੇ ਪਾਇਆ ਖੂਬ ਭੰਗੜਾ

Carry On Jatta 3 Trailer: 'ਕੈਰੀ ਆਨ ਜੱਟਾ-3' ਦੇ ਟ੍ਰੇਲਰ ਰਿਲੀਜ਼ ਦੌਰਾਨ ਆਮਿਰ ਖ਼ਾਨ ਨੇ ਪਾਇਆ ਖੂਬ ਭੰਗੜਾ

Carry On Jatta 3 Trailer: ਪੰਜਾਬੀ ਫ਼ਿਲਮ 'ਕੈਰੀ ਆਨ ਜੱਟਾ 3' ਦਾ ਹਾਸੇ ਨਾਲ ਭਰਪੂਰ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਬੜੇ ਲੰਮੇ ਸਮੇਂ ਬਾਅਦ ਕਿਸੇ ਪੰਜਾਬੀ ਫ਼ਿਲਮ ਦਾ ਅਜਿਹਾ ਟ੍ਰੇਲਰ ਰਿਲੀਜ਼ ਹੋਇਆ ਹੈ, ਜੋ ਬੇਹੱਦ ਮਜ਼ੇਦਾਰ ਤੇ ਮਸਤੀ ਭਰਪੂਰ ਹੈ।

View this post on Instagram

A post shared by ???????????????????? ???????????????????????? (@gippygrewal)


ਫਿਲਮ ਦੇ ਟ੍ਰੇਲਰ ਰਿਲੀਜ਼ ਦੌਰਾਨ ਆਮਿਰ ਖ਼ਾਨ ਵੀ ਪਹੁੰਚੇ। ਆਮਿਰ ਖ਼ਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ 'ਚ ਆਮਿਰ ਖ਼ਾਨ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ।  ਸੋਸ਼ਲ ਮੀਡੀਆ 'ਤੇ ਗਿੱਪੀ ਗਰੇਵਾਲ ਅਤੇ ਆਮਿਰ ਖ਼ਾਨ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਜਿਸ 'ਚ ਆਮਿਰ ਖ਼ਾਨ ਦੇ ਨਾਲ ਨਾਲ ਕਪਿਲ ਸ਼ਰਮਾ ਵੀ ਨਜ਼ਰ ਆ ਰਹੇ ਹਨ।

ਗਿੱਪੀ ਗਰੇਵਾਲ ਦੀ ਫ਼ਿਲਮ ਕੈਰੀ ਆਨ ਜੱਟਾ-3

ਗਿੱਪੀ ਗਰੇਵਾਲ ਦੀ ਫ਼ਿਲਮ ਕੈਰੀ ਆਨ ਜੱਟਾ -3 ਨੂੰ ਲੈ ਕੇ ਦਰਸ਼ਕ ਵੀ ਉਤਸ਼ਾਹਿਤ ਹਨ। ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। ਫ਼ਿਲਮ 'ਚ ਗਿੱਪੀ ਗਰੇਵਾਲ ਤੋਂ ਇਲਾਵਾ ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਨਰੇਸ਼ ਕਥੂਰੀਆ, ਕਵਿਤਾ ਕੌਸ਼ਿਕ, ਗੁਰਪ੍ਰੀਤ ਘੁੱਗੀ ਅਤੇ ਸੋਨਮ ਬਾਜਵਾ ਨਜ਼ਰ ਆਉਣਗੇ।

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ, ਜੋ ਇਸ ਦੇ ਪਹਿਲੇ ਦੋ ਪਾਰਟਸ ਵੀ ਡਾਇਰੈਕਟ ਕਰ ਚੁੱਕੇ ਹਨ। ਇਸ ਫ਼ਿਲਮ ਦੀ ਕਹਾਣੀ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖੀ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਲਿਖੇ ਹੋਏ ਹਨ। ਦੁਨੀਆ ਭਰ ’ਚ ਇਹ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।


ਦੱਸ ਦਈਏ ਕਿ ਇਸ ਫ਼ਿਲਮ ਦੇ ਪਹਿਲੇ ਭਾਗ ਯਾਨੀ ਕਿ ਕੈਰੀ ਆਨ ਜੱਟਾ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਹ ਇੱਕ ਰੋਮਾਂਟਿਕ ਕਾਮੇਡੀ ਫ਼ਿਲਮ ਹੈ ਜਿਸ ਨੂੰ ਲੈ ਕੇ ਫ਼ਿਲਮ ਦੀ ਸਟਾਰ ਕਾਸਟ ਵੀ ਪੱਬਾਂ ਭਾਰ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਨੇ ਅਰਦਾਸ, ਅਰਦਾਸ ਕਰਾਂ ਅਤੇ ਮਾਂ ਵਰਗੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ। 

- PTC NEWS

Top News view more...

Latest News view more...

PTC NETWORK
PTC NETWORK