LPG Cylinder Price: ਮੋਦੀ ਸਰਕਾਰ ਨੇ ਆਮ ਜਨਤਾ ਨੂੰ ਦਿੱਤਾ ਵੱਡਾ ਤੋਹਫਾ, ਘਰੇਲੂ ਗੈਸ ਸਿਲੰਡਰ ਕੀਤਾ 200 ਰੁਪਏ ਸਸਤਾ
LPG Cylinder Price: ਕੇਂਦਰ ਸਰਕਾਰ ਨੇ ਮਹਿੰਗਾਈ ਤੋਂ ਪਰੇਸ਼ਾਨ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜੀ ਹਾਂ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਵਿੱਚ 200 ਰੁਪਏ ਦੀ ਕਟੌਤੀ ਕੀਤੀ ਹੈ। ਜਿਸ ਨਾਲ ਇਸ ਮਹਿੰਗਾਈ ਦੇ ਦੌਰ ’ਚ ਆਮ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਦੱਸ ਦਈਏ ਕਿ ਪੈਟਰੋਲੀਅਮ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਦੀਆਂ ਕੀਮਤਾਂ ਬਦਲਦੀਆਂ ਹਨ।
ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ
ਦੱਸ ਦਈਏ ਕਿ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ 'ਤੇ 200 ਰੁਪਏ ਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਇਹ ਸਬਸਿਡੀ ਉੱਜਵਲਾ ਯੋਜਨਾ ਤਹਿਤ ਆਉਣ ਵਾਲੇ ਲਾਭਪਾਤਰੀਆਂ ਨੂੰ ਦਿੱਤੀ ਜਾਵੇਗੀ।
ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਫੈਸਲਾ
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੈਬਨਿਟ ਦੀ ਮੀਟਿੰਗ ਹੋਈ। ਜਿਸ ’ਚ ਇਹ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 200 ਰੁਪਏ ਦੀ ਵਾਧੂ ਸਬਸਿਡੀ ਮਿਲੇਗੀ। ਇਸ ਤਰ੍ਹਾਂ, ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਕੁੱਲ 400 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਮਿਲੇਗੀ।
ਫਿਲਹਾਲ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 1100 ਰੁਪਏ ਦੇ ਕਰੀਬ ਹੈ ਪਰ ਹੁਣ ਆਮ ਖਪਤਕਾਰਾਂ ਲਈ ਇਹ 900 ਰੁਪਏ ਦੇ ਕਰੀਬ ਹੋਵੇਗਾ।
ਕਾਬਿਲੇਗੌਰ ਹੈ ਕਿ ਅਗਸਤ ਮਹੀਨੇ ਵਿੱਚ ਹੀ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਸੀ। ਸਰਕਾਰ ਨੇ 100 ਰੁਪਏ ਦੀ ਕਟੌਤੀ ਕੀਤੀ ਸੀ। ਇਸ ਤੋਂ ਬਾਅਦ ਸਿਲੰਡਰ ਦੀ ਕੀਮਤ 1680 ਰੁਪਏ ਹੋ ਗਈ। ਹੁਣ ਘਰੇਲੂ ਗੈਸ ਦੀਆਂ ਕੀਮਤਾਂ ’ਚ ਕਟੌਤੀ ਕੀਤੀ ਗਈ ਹੈ ਜਿਸ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ:
- PTC NEWS